ਜ਼ਿਲ੍ਹੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਆਜ਼ਾਦ, ਨਿਰਪੱਖ ਤੇ ਸੁਚਾਰੂ ਢੰਗ ਨਾਲ ਕਰਵਾਈਆ ਜਾਣਗੀਆਂ – ਭੁਪਿੰਦਰ ਸਿੰਘ ਰਾਏ

ss1

ਜ਼ਿਲ੍ਹੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਆਜ਼ਾਦ, ਨਿਰਪੱਖ ਤੇ ਸੁਚਾਰੂ ਢੰਗ ਨਾਲ ਕਰਵਾਈਆ ਜਾਣਗੀਆਂ – ਭੁਪਿੰਦਰ ਸਿੰਘ ਰਾਏ
ਜ਼ਿਲ੍ਹੇ ਵਿੱਚ ਨਾਜੁਕ ਤੇ ਅਤਿ ਨਾਜੁਕ ਪੋਲਿੰਗ ਸਟੇਸ਼ਨਾਂ ਦੀ ਕੀਤੀ ਜਾ ਰਹੀ ਹੈ ਸਨਾਖ਼ਤ
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ

election-4ਬਰਨਾਲਾ, 30 ਸਤੰਬਰ (ਪਰਦੀਪ ਕੁਮਾਰ): ਡਿਪਟੀ ਕਮਿਸ਼ਨਰ ਸ. ਭੁਪਿੰਦਰ ਸਿੰਘ ਰਾਏ ਅਤੇ ਸੀਨੀਅਰ ਪੁਲਿਸ ਕਪਤਾਨ ਸ. ਗੁਰਪ੍ਰੀਤ ਸਿੰਘ ਤੂਰ ਨੇ ਜ਼ਿਲ੍ਹੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਆਜ਼ਾਦ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਮੀਟਿੰਗ ਹਾਲ ਵਿਖੇ ਸਿਵਲ ਅਤੇ ਪੁਲਿਸ ਅਧਿਕਾਰੀਆਂ, ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਅਤੇ ਨਿਯੁਕਤ ਕੀਤੇ ਗਏ ਸੈਕਟਰ ਅਫ਼ਸਰਾਂ ਨਾਲ ਮੀਟਿੰਗ ਕੀਤੀ।
ਸ. ਰਾਏ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਵਿਧਾਨ ਸਭਾ ਚੌਣਾ ਨੂੰ ਆਜ਼ਾਦ ਅਤੇ ਨਿਰਪੱਖ ਨੂੰ ਯਕੀਨੀ ਬਣਾਇਆ ਜਾਵੇਗਾ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਾਜੁਕ ਅਤੇ ਅਤਿ ਨਾਜੁਕ ਪੋਲਿੰਗ ਸਟੇਸ਼ਨਾਂ ਦੀ ਸਨਾਖ਼ਤ ਕੀਤੀ ਜਾ ਰਹੀ ਹੈ ਅਤੇ ਇਸ ਮੰਤਵ ਲਈ ਜ਼ਿਲ੍ਹੇ ਦੇ ਸਮੂਹ ਐਸ ਐਚ ਓ ਅਤੇ ਨਿਯੂਕਤ ਕੀਤੇ ਗਏ ਸੈਕਟਰ ਅਫ਼ਸਰਾਂ ਨੂੰ ਪ੍ਰਫੋਰਮੇ ਦਿੱਤੇ ਗਏ ਹਨ। ਉਹਨਾਂ ਸਮੂਹ ਐਸ ਐਚ ਓ ਅਤੇ ਸੈਕਟਰ ਅਫ਼ਸਰਾਂ ਨੂੰ ਕਿਹਾ ਕਿ ਇਹ ਪ੍ਰੋਫਾਰਮਾਂ ਭਰ ਕੇ ਅੱਜ ਸ਼ਾਮ ਤੱਕ ਜਮ੍ਹਾਂ ਕਰਵਾਇਆ ਜਾਵੇ ਤਾਂ ਜੋ ਭਾਰਤ ਦੇ ਚੋਣ ਕਮਿਸ਼ਨ ਨੂੰ ਰਿਪੋਰਟ ਭੇਜੀ ਜਾ ਸਕੇ।
ਸ. ਰਾਏ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਚੋਣਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ 36 ਸੈਕਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ। ਜ਼ਿਲ੍ਹੇ ਦੇ 3 ਵਿਧਾਨ ਸਭਾ ਹਲਕੇ ਬਰਨਾਲਾ, ਮਹਿਲ ਕਲਾਂ ਅਤੇ ਭਦੌੜ ਵਿਖੇ 12-12 ਸੈਕਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਸ ਦੌਰਾਨ ਉਹਨਾਂ ਬਹੁਤ ਹੀ ਵਿਸਥਾਰ ਪੂਰਵਕ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ।

Share Button

Leave a Reply

Your email address will not be published. Required fields are marked *