ਤੇ ਹੁਣ ਸ਼ਰਾਬ ਦੇ ਠੇਕਦਾਰਾਂ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਪਹੁੰਚਾਈ ਠੇਸ

ss1

ਤੇ ਹੁਣ ਸ਼ਰਾਬ ਦੇ ਠੇਕਦਾਰਾਂ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਪਹੁੰਚਾਈ ਠੇਸ
ਮਾਮਲਾ : ਗੁਰਦੁਆਰੇ ਅੰਦਰ ਗੱਡੀ ਵਾੜਕੇ ਵੇਚੀ ਸ਼ਰਾਬ, ਸੰਗਤ ਭੱੜਕੀ

24-9 (1)
ਫ਼ਰੀਦਕੋਟ,24 ਅਗਸਤ ( ਜਗਦੀਸ਼ ਕੁਮਾਰ ਬਾਂਬਾ ) ਫ਼ਰੀਦਕੋਟ ਦੇ ਲਾਗਲੇ ਸਾਦਿਕ ਨਜ਼ਦੀਕ ਪਿੰਡ ਚੰਨੀਆਂ ਦੇ ਸ੍ਰੀ ਗੁਰਦੁਆਰਾ ਸਾਹਿਬ ਦੀ ਹਦੂਦ ‘ਚ ਬੀਤੀਂ ਦੇਰ ਸ਼ਾਮ ਉਸ ਸਮੇਂ ਮਹੌਲ ਤਣਾਅ ਪੂਰਨ ਬਣ ਗਿਆ,ਜਦੋਂ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਗੁਰਦੁਆਰਾ ਸਾਹਿਬ ਦੀ ਹਦੂਦ ‘ਚ ਸ਼ਰਾਬ ਵੇਚੀ ਜਾ ਰਹੀ ਸੀ,ਜਿਸ ਦਾ ਪਤਾ ਚੱਲਦਿਆਂ ਹੀ ਇਕਜੁੱਟ ਹੋਏ ਲੋਕਾਂ ਨੇ ਗੱਡੀ ਦੀ ਜਿੱਥੇ ਭੰਨਤੋੜ ਕੀਤੀ,ਉੱਥੇ ਹੀ ਹਾਜ਼ਰ ਕਰਿੰਦਿਆਂ ‘ਚੋ ਇਕ ਨੂੰ ਲੋਕਾਂ ਨੇ ਮੌਕੇ ‘ਤੇ ਫੜ ਲਿਆ ਤੇ 2 ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਉਕਤ ਘਟਨਾ ਦਾ ਪਤਾ ਚਲਦਿਆਂ ਹੀ ਲਾਗਲੇ ਪਿੰਡਾਂ ਦੇ ਲੋਕ ਵੀ ਪਿੰਡ ਚੰਨੀਆਂ ਪਹੁੰਚ ਗਏ ‘ਤੇ ਸਥਿਤੀ ਤਣਾਅਪੂਰਨ ਹੋ ਗਈ। ਸੰਗਤ ਨੇ ਮੌਕੇ ‘ਤੇ ਪੁੱਜੀ ਪੁਲਿਸ ਪਾਰਟੀ ਦੀਆਂ ਗੱਡੀਆਂ ਨੂੰ ਵੀ ਰੋਕ ਲਿਆਂ ਤੇ ਦੋਸ਼ੀਆਂ ਤੇ ਤਰੁੰਤ ਪਰਚਾ ਦਰਜ ਕਰਨ ਦੀ ਮੰਗ ਕੀਤੀ। ਇਸ ਮੌਕੇ ਬਾਬਾ ਅਵਤਾਰ ਸਿੰਘ ਸਾਧਾਂਵਾਲੇ ਵੀ ਪਹੁੰਚ ਗਏ ਤੇ ਉਨ੍ਹਾਂ ਨੇ ਐਸਐਸਪੀ ਸਾਹਿਬ ਨਾਲ ਫੋਨ ਤੇ ਗੱਲ ਕਰਕੇ ਸਾਰੀ ਸਥਿਤੀ ਤੋਂ ਜਾਣੂ ਕਰਵਾਉਂਦੇ ਹੋਏ ਸਖ਼ਤ ਕਾਰਵਾਈ ਦੀ ਮੰਗ ਕੀਤੀ। ਮੌਕੇ ‘ਤੇ ਬਲਵੀਰ ਸਿੰਘ ਐਸਪੀਐਚ ਦੀ ਅਗਵਾਈ ‘ਚ ਫ਼ਰੀਦਕੋਟ ਤੋ ਹੋਰ ਪੁਲਿਸ ਅਧਿਕਾਰੀ ਵੀ ਪੁੱਜੇ ਤੇ ਸੰਗਤ ਨੂੰ ਵਿਸ਼ਵਾਸ ਦਿਵਾਇਆ ਕਿ ਦੋਸ਼ੀਆਂ ‘ਤੇ ਪਰਚਾ ਦਰਜ ਕਰਨ ਦੇ ਨਾਲ-ਨਾਲ ਸਖ਼ਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਕਤ ਮੌਕੇ ਚੌਣਵੇਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਬਾਬਾ ਅਵਤਾਰ ਸਿੰਘ ਸਾਧਾਂਵਾਲਿਆਂ ਨੇ ਦੱਸਿਆ ਕਿ ਗ੍ਰੰਥੀ ਸਿੰਘ ਦੇ ਰੋਕਣ ਦੇ ਬਾਵਜੂਦ ਵੀ ਇਨ੍ਹਾਂ ਲੋਕਾਂ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਸ਼ਰਾਬ ਵੇਚੀ,ਜਿਸ ਤੋਂ ਲੋਕ ਭੱੜਕ ਪਏ। ਉਨ੍ਹਾਂ ਕਿਹਾ ਕਿ ਆਏ ਦਿਨ ਪੰਜਾਬ ਭਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਤਾਰ ਵੱਧ ਰਹੀਆਂ ਹਨ,ਜਿਸ ਕਰਕੇ ਸੰਗਤਾ ਦੇ ਮਨਾਂ ਨੂੰ ਭਾਰੀ ਠੇਸ ਪਹੁੰਚ ਰਹੀ ਹੈ। ਉਕਤ ਘਟਨਾਵਾਂ ਨੂੰ ਠੱਲ ਪਾਉਣ ਲਈ ਸ੍ਰੀ ਗੁਰਦੁਆਰਾ ਸਾਹਿਬ ਦੇ ਆਸ ਪਾਸ ਸੰਗਤਾ ਵੱਲੋਂ ਤਿੱਖੀ ਨਜਰ ਰੱਖੀ ਜਾ ਰਹੀ ਹੈ ਤਾਂ ਜੋ ਕੋਈ ਵੀ ਸਰਾਰਤੀ ਅਨਸਰ ਜੋ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ ਨੂੰ ਤਰੁੰਤ ਕਾਬੂ ਕੀਤਾ ਜਾ ਸਕੇ। । ਉਧਰ ਦੂਜੇ ਪਾਸੇ ਸਾਰੀਆ ਘਟਨਾ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਜਿੱਥੇ ਦੋਸ਼ੀਆ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ,ਉੱਥੇ ਹੀ ਠੇਕੇਦਾਰਾ ਤੋਂ ਵੀ ਪੁੱਛ-ਪੜਤਾਲ ਕਰਨ ਦੀਆਂ ਕਨਸੋਆ ਮਿਲ ਰਹੀਆਂ ਹਨ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਸ ਇਲਾਕੇ ਵਿੱਚ ਲੰਮੇ ਸਮੇਂ ਤੋਂ ਵਿਚਰ ਰਹੇ ਕਾਂਗਰਸੀ ਆਗੂ ਦਾ ਨਾਮ ਸ਼ਰਾਬ ਦੇ ਠੇਕੇਦਾਰ ਦੇ ਤੌਰ ‘ਤੇ ਆਉਣ ਕਰਕੇ ਵਿਰੋਧੀ ਪਾਰਟੀਆਂ ਵੱਲੋਂ ਦੇਰ ਰਾਤ ਤੱਕ ਸੋਸ਼ਲ ਮੀਡੀਆਂ ‘ਤੇ ਭੜਾਸ ਕੱਢੀ ਜਾ ਰਹੀ ਸੀ ।

Share Button

Leave a Reply

Your email address will not be published. Required fields are marked *