ਪੀ.ਏ.ਯੂ. ਦੇ ਖੇਤਰੀ ਕੇਂਦਰ ਵਿੱਚ ਕਿਸਾਨ ਮੇਲਾ ਭਲਕੇ

ss1

ਪੀ.ਏ.ਯੂ. ਦੇ ਖੇਤਰੀ ਕੇਂਦਰ ਵਿੱਚ ਕਿਸਾਨ ਮੇਲਾ ਭਲਕੇ

ਬਠਿੰਡਾ, 27 ਸਤੰਬਰ: (ਪਰਵਿੰਦਰ ਜੀਤ ਸਿੰਘ): ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਖੇਤਰੀ ਕੇਦਂਰ, ਡੱਬਵਾਲੀ ਰੋਡ, ਬਠਿੰਡਾ ਵਿਖੇ ਕਿਸਾਨ ਮੇਲੇ ਦਾ ਆਯੋਜਨ ਮਿਤੀ 29 ਸਤੰਬਰ 2016 ਦਿਨ ਵੀਰਵਾਰ ਨੂੰ ਕੀਤਾ ਜਾ ਰਿਹਾ ਹੈ ਕਿਸਾਨ ਮੇਲੇ ਦੀਆਂ ਤਿਆਰੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਾ. ਪਰਮਜੀਤ ਸਿੰਘ ਨਿਰਦੇਸ਼ਕ, ਖੇਤਰੀ ਕੇਦਂਰ ਬਠਿੰਡਾ ਦੀ ਪ੍ਰਧਾਨਗੀ ਹੇਠ ਕਨਵੀਨਰਾਂ, ਕੋ-ਕਨਵੀਨਰਾਂ ਅਤੇ ਬਾਹਰਲੇ ਸਟੇਸ਼ਨਾਂ ਦੇ ਡਾਇਰੈਕਟਰ, ਐਸੋਸੀਏਟ ਡਾਇਰੈਕਟਰਾਂ ਦੀ ਮੀਟਿੰਗ ਕੀਤੀ ਗਈ ਉਹਨਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ਹੈ: ਪੀ.ਏ.ਯੂ. ਸਿਫ਼ਾਰਸ਼ਾਂ, ਫਸਲਾਂ ਲਈ ਵਰਦਾਨ, ਵਿਗਿਆਨਿਕ ਖੇਤੀ ਨਾਲ ਹੀ, ਸਫਲ ਹੋਣ ਕਿਸਾਨ
ਇਸ ਮੇਲੇ ਦੌਰਾਨ ਕਿਸਾਨ ਵੀਰਾਂ ਨੂੰ ਹਾੜ੍ਹੀ ਦੀਆਂ ਫਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ, ਸਬਜ਼ੀਆਂ ਅਤੇ ਫ਼ਲਦਾਰ ਬੂਟੇ ਮੁਹੱਈਆ ਕਰਵਾਏ ਜਾਣਗੇ ਅਤੇ ਵਿਸ਼ੇਸ ਤੌਰ ਤੇ ਕਣਕ ਦੀ ਨਵੀ ਕਿਸਮ ਪੀ.ਬੀ.ਡਬਲਯੂ. 725 ਅਤੇ ਸਬਜੀਆਂ ਦੀ ਪਨੀਰੀ ਵੀ ਦਿੱਤੀ ਜਾਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਨਾਲ ਸਬੰਧਤ ਅਦਾਰਿਆਂ ਵੱਲੋ ਵੱਖ-ਵੱਖ ਪ੍ਰਦਰਸ਼ਨੀਆਂ ਲਾਈਆਂ ਜਾਣਗੀਆਂ ਅਤੇ ਮਾਹਿਰਾਂ ਵੱਲੋ ਕਿਸਾਨਾਂ ਨੂੰ ਖੇਤੀ ਅਤੇ ਹੋਰ ਸਹਾਇਕ ਧੰਦਿਆਂ ਸਬੰਧੀ ਤਕਨੀਕੀ ਜਾਣਕਾਰੀ ਮੌਕੇ ਤੇ ਦਿੱਤੀ ਜਾਵੇਗੀ ਮੇਲੇ ਦੀ ਪ੍ਰਧਾਨਗੀ ਡਾ. ਬਲਦੇਵ ਸਿੰਘ ਢਿੱਲੋ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕਰਨਗੇ
ਇਸ ਤੋ ਇਲਾਵਾ ਮੇਲੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਫ਼ਸਲਾਂ, ਸਬਜ਼ੀਆਂ, ਫਸ਼ਲ ਅਤੇ ਫੁੱਲਾਂ ਸਬੰਧੀ ਨੁਮਾਇਸ਼ ਲਗਾਈ ਜਾਵੇਗੀ, ਸੁਆਣੀਆਂ ਨੂੰ ਘਰੇਲੂ ਕੰਮਾਂ ਅਤੇ ਸਹਾਇਕ ਧੰਦਿਆਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਾਹਿਤ ਮੁਹੱਈਆ ਕਰਵਾਇਆ ਜਾਵੇਗਾ ਡਾ. ਪਰਮਜੀਤ ਸਿੰਘ ਨੇ ਕਿਸਾਨ ਵੀਰਾਂ ਨੂੰ ਪਰਿਵਾਰ ਸਮੇਤ ਇਸ ਮੇਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਅਪੀਲ ਕੀਤੀ

Share Button

Leave a Reply

Your email address will not be published. Required fields are marked *