’17 ਦੀਆਂ ਚੋਣਾਂ ਵਿੱਚ ਇਸਤਰੀ ਵਿੰਗ ਦੀ ਹੋਵੇਗੀ ਅਹਿਮ ਭੂਮਿਕਾ- ਸਿੰਮੀ

’17 ਦੀਆਂ ਚੋਣਾਂ ਵਿੱਚ ਇਸਤਰੀ ਵਿੰਗ ਦੀ ਹੋਵੇਗੀ ਅਹਿਮ ਭੂਮਿਕਾ- ਸਿੰਮੀ

img_1662
ਜੋਗਾ, 28 ਸਤੰਬਰ (ਅਮਰਜੀਤ ਸਿੰਘ ਮਾਖਾ)- ਵਿਧਾਨ ਸਭਾ ਚੋਣਾਂ 2017 ਵਿੱਚ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਅਹਿਮ ਭੂਮਿਕਾ ਹੋਵੇਗੀ । ਇਸ ਗੱਲ ਦਾ ਦਾਅਵਾ ਸਿਮਰਜੀਤ ਕੌਰ ਸਿੰਮੀ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ (ਸ਼ਹਿਰੀ) ਨੇ ਸਥਾਨਕ ਕਸਬੇ ਦੇ ਵੱਖ-ਵੱਖ ਵਾਰਡਾਂ ਵਿੱਚ ਇੱਕਤਰਾਵਾਂ ਦੌਰਾਨ ਸੰਬੋਧਨ ਕਰਦੇ ਹੋਏ ਕੀਤਾ । ਉਨ੍ਹਾਂ ਕਿਹਾ ਇਸਤਰੀ ਵਿੰਗ ਬੀਬੀ ਜੰਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਿਹਨਤੀ ਅਤੇ ਪਾਰਟੀ ਨਾਲ ਜੁੜੀਆਂ ਇਸਤਰੀ ਵਰਕਰਾਂ ਨੂੰ ਜਥੇਬੰਦਕ ਢਾਂਚੇ ਵਿੱਚ ਸ਼ਾਮਲ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਜਿੱਥੇ ਸੂਬਾ ਸਰਕਾਰ ਦੀ ਤਰਫੋਂ ਮੁੱਖ-ਮੰਤਰੀ ਤੇ ਉੱਪ-ਮੁੱਖ ਮੰਤਰੀ ਵੱਲੋਂ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਵੱਡੇ ਪੱਧਰ ਤੇ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਹੀ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਗ੍ਰਾਂਟਾਂ ਦੇ ਗੱਫੇ ਦਿੱਤੇ ਜਾ ਰਹੇ ਹਨ । ਉਨ੍ਹਾਂ ਇਸਤਰੀ ਵਰਕਰਾਂ ਨੂੰ ਪ੍ਰੇਰਿਤ ਕੀਤਾ ਕਿ ਪਾਰਟੀ ਦੀਆਂ ਗਤੀਵਿਧੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ । ਇਸ ਮੌਕੇ ਉਨ੍ਹਾਂ ਨੇ ਵਾਰਡ ਨੰਬਰ 9 ਵਿੱਚ ਮਨਪ੍ਰੀਤ ਕੌਰ (ਜਨਰਲ) ਤੇ ਗੁਰਵਿੰਦਰ ਕੌਰ (ਬੀ.ਸੀ.), ਵਾਰਡ ਨੰਬਰ 5 ਤੋਂ ਚਰਨਜੀਤ ਕੌਰ, ਵਾਰਡ ਨੰਬਰ 10 ਤੋਂ ਬਿੰਦਰ ਕੌਰ, ਵਾਰਡ ਨੰਬਰ 11 ਤੋਂ ਸੁਖਵਿੰਦਰ ਕੌਰ, ਵਾਰਡ ਨੰਬਰ 12 ਤੋਂ ਹਰਬੰਸ ਕੌਰ ਅਤੇ ਵਾਰਡ ਨੰਬਰ 13 ਤੋਂ ਕੁਲਵਿੰਦਰ ਕੌਰ ਨੂੰ ਇਕਾਈ ਪ੍ਰਧਾਨ ਨਿਯੁਕਤ ਕੀਤਾ ਗਿਆ । ਨਵ-ਨਿਯੁਕਤ ਇਸਤਰੀ ਪ੍ਰਧਾਨਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਸਿੰਮੀ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨ ਦਾ ਵਿਸ਼ਵਾਸ ਦਿਵਾਇਆ । ਇਸ ਮੌਕੇ ਸ਼ਹਿਰੀ ਪ੍ਰਧਾਨ ਜੋਗਾ ਪਰਮਜੀਤ ਕੌਰ (ਜਨਰਲ), ਬਿੰਦਰ ਕੌਰ (ਐਸ. ਸੀ.), ਗੁਰਬਿੰਦਰ ਕੌਰ (ਬੀ. ਸੀ.), ਜਗਸੀਰ ਸਿੰਘ, ਜਗਤਾਰ ਸਿੰਘ, ਸੁਖਦੇਵ ਸਿੰਘ ਜੋਗਾ ਆਦਿ ਹਾਜ਼ਰ ਸਨ ।

Share Button

Leave a Reply

Your email address will not be published. Required fields are marked *

%d bloggers like this: