10ਵੀਂ ਦਾ ਨਤੀਜਾ ਐਲਾਨਿਆ, ਕੁੜੀਆਂ ਨੇ ਮਾਰੀ ਬਾਜੀ

ss1

10ਵੀਂ ਦਾ ਨਤੀਜਾ ਐਲਾਨਿਆ, ਕੁੜੀਆਂ ਨੇ ਮਾਰੀ ਬਾਜੀ

ਮੁਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਨਤੀਜਾ 72.25% ਰਿਹਾ। ਇਸ ਵਾਰ ਵੀ ਕੁੜੀਆਂ ਨੇ ਹੀ ਬਾਜ਼ੀ ਮਾਰੀ ਹੈ। ਕੁੜੀਆਂ ਦੀ ਪਾਸ ਫੀਸਦ 78.30 ਤੇ ਮੁੰਡਿਆਂ ਦੀ ਪਾਸ ਫੀਸਦ 67.43 ਹੈ। ਪਿਛਲੇ ਸਾਲ ਨਤੀਜਾ 65.77%  ਸੀ।

ਖਡੂਰ ਸਾਹਿਬ ਤੋਂ ਸਿਮਰਨਜੀਤ ਕੌਰ ਨੇ 99.08 ਫੀਸਦੀ ਨੰਬਰਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ ਹੈ। ਦੂਜੇ ਨੰਬਰ ‘ਤੇ ਰਹੀ ਅੰਮ੍ਰਿਤਸਰ ਦੀ ਸਿਮਰਨਦੀਪ ਕੌਰ ਨੇ 98.92 ਫੀਸਦੀ ਅੰਕ ਲਏ ਹਨ। ਤੀਜਾ ਸਥਾਨ ਜਗਰਾਉਂ ਦੇ ਅਰਸ਼ ਮਲਹੋਤਰਾ ਨੇ 98.77 ਫੀਸਦੀ ਅੰਕਾਂ ਨਾਲ ਹਾਸਲ ਕੀਤਾ ਹੈ। ਕੁੱਲ 355 ਵਿਦਿਆਰਥੀ ਮੈਰਿਟ ਲਿਸਟ ਵਿੱਚ ਆਏ ਹਨ। ਖੇਡ ਕੋਟੇ ਦੀ ਬਣੀ ਵੱਖਰੀ ਮੈਰਿਟ ਵਿੱਚ ਲੁਧਿਆਣਾ ਦੀ ਪੁਸ਼ਪਿੰਦਰ ਕੌਰ ਤੇ ਤਨੀਸ਼ਾ ਸ਼ਰਮਾ 650/650 ਅੰਕ ਲੈ ਕੇ ਪਹਿਲੇ ਸਥਾਨ ‘ਤੇ, ਲੁਧਿਆਣਾ ਦੀ ਦਮਨਪ੍ਰੀਤ ਕੌਰ ਖੇਡ ਕੋਟੇ ‘ਚ 650/649 ਅੰਕ ਲੈ ਕੇ ਦੂਜੇ ਸਥਾਨ ‘ਤੇ ਰਹੇ।

ਬੋਰਡ ਦੀ ਮੁਖੀ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਦੱਸਿਆ ਕਿ ਬਾਰ੍ਹਵੀਂ ਵਾਂਗ ਦਸਵੀਂ ਦੀ ਵੀ ਖਿਡਾਰੀ ਵਿਦਿਆਰਥੀਆਂ ਦੀ ਵੱਖਰੀ ਮੈਰਿਟ ਸੂਚੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦਸਵੀਂ ਦੀ ਪ੍ਰੀਖਿਆ ਵਿੱਚ ਚਾਰ ਲੱਖ ਤੋਂ ਵੱਧ ਵਿਦਿਆਰਥੀ ਬੈਠੇ ਸਨ। ਵਿਦਿਆਰਥੀ ਇਸ ਵਾਰ ਮੋਬਾਈਲ ਫੋਨ ’ਤੇ ਵੀ ਨਤੀਜਾ ਦੇਖ ਸਕਦੇ ਹਨ। ਨਤੀਜਾ 25 ਮਈ ਨੂੰ ਸਵੇਰੇ 11 ਵਜੇ ਤੋਂ ਬਾਅਦ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ’ਤੇ ਉਪਲਬਧ ਕਰਵਾਇਆ ਜਾ ਰਿਹਾ ਹੈ।

Share Button

Leave a Reply

Your email address will not be published. Required fields are marked *