11 ਸਾਲਾ ਲੜਕੇ ਦੀ ਗੱਡੀ ਦੀ ਲਪੇਟ ’ਚ ਆਉਣ ਨਾਲ ਮੌਤ

ss1

11 ਸਾਲਾ ਲੜਕੇ ਦੀ ਗੱਡੀ ਦੀ ਲਪੇਟ ’ਚ ਆਉਣ ਨਾਲ ਮੌਤ

8-11 (1)
ਮਹਿਲ ਕਲਾਂ 7 ਜੂਨ (ਭੁਪਿੰਦਰ ਸਿੰਘ ਧਨੇਰ)- ਪਿੰਡ ਵਜੀਦਕੇ ਕਲਾਂ ਵਿਖੇ ਇੱਕ ਵਿਆਹ ਸਮਾਗਮ ਦੀਆ ਖੁਸੀਆ ਉਸ ਸਮੇਂ ਗਮੀ ਚ ਬਦਲ ਗਈਆਂ ਜਦੋਂ ਵਿਆਹ ਸਮਾਗਮ ’ਚ ਸ਼ਾਮਿਲ ਹੋਣ ਲਈ ਆਏ ਇੱਕ 11 ਸਾਲਾ ਲੜਕੇ ਦੀ ਸੜਕ ਪਾਰ ਕਰਨ ਸਮੇਂ ਗੱਡੀ ਦੀ ਲਪੇਟ ’ਚ ਆਉਣ ਨਾਲ ਮੌਤ ਹੋ ਗਈ। ਇਸ ਮੌਕੇ ਮ੍ਰਿਤਕ ਲੜਕੇ ਦੇ ਮਾਮਾ ਜੱਗਾ ਸਿੰਘ ਵਾਸੀ ਵਜੀਦਕੇ ਕਲਾਂ ਨੇ ਦੱਸਿਆ ਕਿ ਮੇਰਾ ਭਾਣਜਾ ਰੋਸਨਦੀਪ ਸਿੰਘ (11) ਪੁੱਤਰ ਜਸਪਾਲ ਸਿੰਘ ਵਾਸੀ ਰਾਏਕੋਟ ਜੋ ਕਿ ਅਪਣੀ ਮਾਂ ਨਾਲ ਮੇਰੇ ਚਚੇਰੇ ਭਰਾਂ (ਮਾਮੇ) ਦੇ ਵਿਆਹ ਸਮਾਗਮ ’ਚ ਸ਼ਾਮਿਲ ਹੋਣ ਲਈ ਆਇਆ ਹੋਇਆ ਸੀ। ਜਦੋਂ ਉਹ ਵਿਆਹ ਵਾਲੇ ਘਰੋਂ ਕੁਝ ਦੂਰੀ ’ਤੇ ਅਪਣੀ ਮਾਂ ਕਿਰਨਦੀਪ ਕੌਰ ਨਾਲ ਅਪਣੇ ਇੱਕ ਹੋਰ ਮਾਮੇ ਦੇ ਘਰ ਜਾ ਰਿਹਾ ਸੀ ਤਾਂ ਸੜਕ ਪਾਰ ਕਰਨ ਸਮੇਂ ਉਸਨੰੂ ਇੱਕ ਗੱਡੀ ਨੇ ਅਪਣੀ ਲਪੇਟ ’ਚ ਲੈ ਲਿਆ,ਜਿਸ ਕਰਕੇ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਪਰਿਵਾਰਿਕ ਮੈਂਬਰਾਂ ਵੱਲੋਂ ਉਸਨੂੰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ੳਸ ਦੀ ਗੰਭੀਰ ਹਾਲਤ ਨੂੰ ਦੇਖਦਿਆ ਉਸਨੂੰ ਚੰਡੀਗੜ ਦੇ ਪੀ ਜੀ ਆਈ ਹਸਪਤਾਲ ਲਈ ਰੈਫਰ ਕਰ ਦਿੱਤਾ ਤਾਂ ਉੱਥੇ ਜਦੋਂ ਉਸਨੂੰ ਪੀ ਜੀ ਆਈ ਚੰਡੀਗੜ ਲਈ ਲਿਜਾ ਰਹੇ ਸੀ ਤਾਂ ਉਸਨੇ ਰਸਤੇ ’ਚ ਹੀ ਦਮ ਤੋੜ ਦਿੱਤਾ। ਪੁਲਿਸ ਥਾਣਾ ਠੁੱਲੀਵਾਲ ਦੇ ਏ ਐਸ ਆਈ ਬਹਾਦਰ ਸਿੰਘ ਨੇ ਸੰਪਰਕ ਕਰਨ ਤੇ ਦੱਸਿਆ ਮ੍ਰਿਤਕ ਲੜਕੇ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾ ਦੇ ਅਧਾਰ ਤੇ ਠੁੱਲੀਵਾਲ ਪੁਲਿਸ ਵੱਲੋਂ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਪੋਸਟਮਾਰਟਮ ਕਰਾਉਣ ਉਪਰੰਤ ਲਾਸ ਵਾਰਸਾਂ ਨੂੰ ਸੌਂਪ ਦਿੱਤੀ ਹੈ।

Share Button

Leave a Reply

Your email address will not be published. Required fields are marked *