15 ਅਗਸਤ ਤੋਂ ਲਾਗੂ ਹੋਵੇਗਾ ਆਨਲਾਈਨ ਬਿਲਡਿੰਗ ਪਲਾਨ ਅਪਰੂਵਲ ਸਿਸਟਮ : ਨਵਜੋਤ ਸਿੰਘ ਸਿੱਧੂ

ss1

15 ਅਗਸਤ ਤੋਂ ਲਾਗੂ ਹੋਵੇਗਾ ਆਨਲਾਈਨ ਬਿਲਡਿੰਗ ਪਲਾਨ ਅਪਰੂਵਲ ਸਿਸਟਮ : ਨਵਜੋਤ ਸਿੰਘ ਸਿੱਧੂ

15 ਅਗਸਤ ਤੋਂ ਲਾਗੂ ਹੋਵੇਗਾ ਅਤੇ ਇਹ ਵੱਕਾਰੀ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਪੰਜਾਬ ਸਰਕਾਰ ਦਾ ਸ਼ਹਿਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਤੇ ਪਾਰਦਰਸ਼ੀ ਸ਼ਾਸਨ ਦੇਣ ਦਾ ਵਾਅਦਾ ਪੂਰਾ ਹੋਵੇਗਾ। ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਸੈਕਟਰ 35 ਸਥਿਤ ਪੰਜਾਬ ਮਿਉਂਸਪਲ ਭਵਨ ਦੇ ਆਡੀਟੋਰੀਅਮ ਵਿਖੇ ਓ.ਬੀ.ਪੀ.ਏ.ਐਸ. ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਸੂਬੇ ਦੀਆਂ ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰਾਂ, ਡਿਪਟੀ ਡਾਇਰੈਕਟਰਾਂ ਅਤੇ ਆਰਕੀਟੈਕਟਾਂ ਦੀ ਲਗਾਈ ਇਕ ਰੋਜ਼ਾ ਸਿਖਲਾਈ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਕਹੀ।
ਸ. ਸਿੱਧੂ ਨੇ ਕਿਹਾ, ”ਅਸੀਂ ਚੋਣਾਂ ਅਗਲੀਆਂ ਚੋਣਾਂ ਲਈ ਨਹੀਂ ਲੜਦੇ ਸਗੋਂ ਅਗਲੀ ਪੀੜੀ ਲਈ ਲੜਦੇ ਹਾਂ, ਸਾਡੀ ਸਰਕਾਰ ਦਾ ਮਕਸਦ ਆਉਣ ਵਾਲੀਆਂ ਪੀੜੀਆਂ ਲਈ ਬਿਹਤਰ ਸਿਸਟਮ ਛੱਡ ਕੇ ਜਾਣਾ ਹੈ ਜਿਸ ਦੇ ਤਹਿਤ ਈ-ਗਵਰਨੈਂਸ ਪ੍ਰਾਜੈਕਟ ਲਾਗੂ ਕੀਤਾ ਜਾ ਰਿਹਾ ਹੈ।” ਉਨ੍ਹਾਂ ਕਿਹਾ ਕਿ ਈ-ਗਵਰਨੈਂਸ ਪ੍ਰਾਜੈਕਟ ਨੂੰ ਲਾਗੂ ਕਰ ਕੇ ਜਿੱਥੇ ਭ੍ਰਿਸ਼ਟਾਚਾਰ ਨੂੰ ਠੱਲ ਪਾਈ ਜਾ ਸਕਦੀ ਹੈ ਉਥੇ ਸ਼ਹਿਰ ਵਾਸੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਸੇਵਾਵਾਂ ਮਿਲ ਸਕਦੀਆਂ ਹਨ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਓ.ਬੀ.ਪੀ.ਏ.ਐਸ. 15 ਅਗਸਤ ਤੋਂ ਲਾਗੂ ਹੋਵੇਗਾ ਜੋ ਕਿ ਪੂਰਨ ਤੌਰ ‘ਤੇ ਆਨਲਾਈਨ ਪਲੇਟਫਾਰਮ ਹੈ ਜਿੱਥੇ ਨਕਸ਼ਿਆਂ ਦੀ ਮਨਜ਼ੂਰੀ ਆਨਲਾਈਨ ਇਕੋ ਥਾਂ ‘ਤੇ ਹੋਵੇਗੀ ਜਿਸ ਨਾਲ ਸ਼ਹਿਰੀਆਂ ਦੀ ਪਹਿਲਾਂ ਹੁੰਦੀ ਖੱਜਲ ਖੁਆਰੀ ਖਤਮ ਹੋਵੇਗੀ। ਇਸ ਵੱਕਾਰੀ ਪ੍ਰਾਜੈਕਟ ਨੂੰ ਵਿਭਾਗ ਦਾ ਇਤਿਹਾਸਕ ਫੈਸਲਾ ਕਰਾਰ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਦੀ ਕਿਸਮਤ ਤੇ ਮੁਹਾਂਦਰਾ ਬਦਲਣ ਦੀ ਸਮਰੱਥਾ ਰੱਖਦਾ ਹੈ।
ਸ. ਸਿੱਧੂ ਨੇ ਅੱਗੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਓ.ਬੀ.ਪੀ.ਏ.ਐਸ. ਵਿੱਚ ਪੰਜ ਪੜਾਅ ਹੋਣਗੇ। ਉਨ੍ਹਾਂ ਕਿਹਾ ਕਿ ਇਸ ਦੇ ਲਾਗੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਨਕਸ਼ੇ ਪਾਸ ਕਰਵਾਉਣ ਲਈ ਨਿੱਜੀ ਤੌਰ ‘ਤੇ ਸਰਕਾਰੀ ਦਫਤਰਾਂ ਦੇ ਗੇੜੇ ਨਹੀਂ ਲਗਾਉਣੇ ਪੈਣਗੇ। ਇਹ ਪ੍ਰਾਜੈਕਟ ਸਾਰੀਆਂ 165 ਸ਼ਹਿਰੀ ਸਥਾਨਕ ਇਕਾਈਆਂ ਅਤੇ 27 ਨਗਰ ਸੁਧਾਰ ਟਰੱਸਟਾਂ ਵਿੱਚ ਲਾਗੂ ਹੋਵੇਗਾ।

Share Button

Leave a Reply

Your email address will not be published. Required fields are marked *