ਜੱਸੀ ਪੌ ਵਾਲੀ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ

ss1

ਜੱਸੀ ਪੌ ਵਾਲੀ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ

22-43 (1)
ਜੱਸੀ ਪੌ ਵਾਲੀ, 22 ਅਗਸਤ (ਬਠਿੰਡਾ) (ਪਰਵਿੰਦਰ ਜੀਤ ਸਿੰਘ) ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮੁਫ਼ਤ ਵਿਚ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ’ ਸਕੀਮ ਤਹਿਤ ਪਿੰਡ ਜੱਸੀ ਪੌ ਵਾਲੀ ਤੋਂ ਅੱਜ ਸਵੇਰੇ ਸ਼ਰਧਾਲੂਆਂ ਦੀਆਂ ਦੋ ਬੱਸਾਂ ਅੰਮ੍ਰਿਤਸਰ ਲਈ ਰਵਾਨਾ ਹੋਈਆਂ, ਜਿੱਥੇ ਸੰਗਤਾਂ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੀਆਂ।
ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਵਿਧਾਇਕ ਸ਼੍ਰੀ ਸਰੂਪ ਚੰਦ ਸਿੰਗਲਾ ਅਤੇ ਸਾਬਕਾ ਲੋਕ ਸਭਾ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ। ਬੱਸਾਂ ਵਿਚ ਸਵਾਰ ਸੰਗਤਾਂ ਜੈਕਾਰਿਆਂ ਦੀ ਗੂੰਜ ਵਿਚ ਅੰਮ੍ਰਿਤਸਰ ਲਈ ਰਵਾਨਾ ਹੋਈਆਂ।
ਇਸ ਮੌਕੇ ਮੇਅਰ ਸ਼੍ਰੀ ਬਲਵੰਤ ਰਾਏ ਨਾਥ ਅਤੇ ਹੋਰਨਾਂ ਆਗੂਆਂ ਸਮੇਤ ਵਿਧਾਇਕ ਸ਼੍ਰੀ ਸਰੂਪ ਚੰਦ ਸਿੰਗਲਾ ਨੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦਾ ਇਸ ਉਪਰਾਲੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵਲੋਂ ਸ਼ੁਰੂ ਕੀਤੀ ਇਸ ਸਕੀਮ ਨਾਲ ਹਜ਼ਾਰਾਂ ਲੋੜਵੰਦ ਪਰਿਵਾਰਾਂ ਨੇ ਆਪਣੇ ਗੁਰੂਧਾਮਾਂ ਦੇ ਦਰਸ਼ਨ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਰਾਹੀਂ ਸੂਬੇ ਦੇ ਵੱਖ-ਵੱਖ ਇਲਾਕਿਆਂ ਤੋਂ ਲੋਕ ਸ਼੍ਰੀ ਹਜੂਰ ਸਾਹਿਬ, ਵਾਰਾਣਸੀ, ਅਜਮੇਰ ਸ਼ਰੀਫ, ਮਾਤਾ ਚਿੰਤਪੁਰਨੀ, ਸਾਲਾਸਰ ਧਾਮ, ਚੇਨਈ ਆਦਿ ਥਾਵਾਂ ‘ਤੇ ਵਿਸ਼ੇਸ਼ ਰੇਲਗੱਡੀਆਂ ਅਤੇ ਬੱਸਾਂ ਰਾਹੀਂ ਆਪਣੇ ਗੁਰਧਾਮਾਂ ਵਿਖੇ ਨਤਮਸਤਕ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਰਕਾਰ ਵਲੋਂ ਲੋੜੀਂਦੇ ਇੰਤਜਾਮ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਲੋਕ ਸਭਾ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ ਹੈ। ਉਨ੍ਹਾਂ ਕਿਹਾ ਕਿ ਰਾਜ ਵਿਚ ਪਹਿਲੀ ਵਾਰ ਸ਼ੁਰੂ ਕੀਤੀ ਗਈ ਇਸ ਸਕੀਮ ਦੀ ਅੱਜ ਪੂਰੇ ਪੰਜਾਬ ਵਿਚ ਸ਼ਲਾਘਾ ਹੋ ਰਹੀ ਹੈ। ਬੀਬੀ ਗੁਲਸ਼ਨ ਨੇ ਕਿਹਾ ਕਿ ਭਲਕੇ ਤੋਂ ਅੰਮ੍ਰਿਤਸਰ ਲਈ ਰੋਜ਼ਾਨਾ 4-4 ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਰਵਾਨਾ ਹੋਇਆ ਕਰਨਗੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਦੱਸਿਆ ਕਿ ਭਲਕੇ 23 ਅਗਸਤ ਨੂੰ 4 ਬੱਸਾਂ ਬਠਿੰਡਾ (ਸ਼ਹਿਰੀ) ਅਤੇ 4 ਬੱਸਾਂ ਭੁੱਚੋ ਹਲਕੇ ਤੋਂ ਚੱਲਣਗੀਆਂ। ਇਹ ਬੱਸਾਂ ਸਵੇਰੇ 6 ਵਜੇ ਰਵਾਨਾ ਹੋਣਗੀਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸ਼ੇਨਾ ਅਗਰਵਾਲ, ਜਨਰਲ ਮੈਨੇਜਰ ਪੀ.ਆਰ.ਟੀ.ਸੀ. ਡਿਪੂ ਬਠਿੰਡਾ ਸ. ਹਰਬੰਸ ਸਿੰਘ ਖਹਿਰਾ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *