17 ਜੁਲਾਈ ਨੂੰ ਮੁੱਖ ਮੰਤਰੀ ਬਾਦਲ ਕਰਨਗੇ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਦਾ ਉਦਘਾਟਨ : ਧੁੱਗਾ

ss1

17 ਜੁਲਾਈ ਨੂੰ ਮੁੱਖ ਮੰਤਰੀ ਬਾਦਲ ਕਰਨਗੇ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਦਾ ਉਦਘਾਟਨ : ਧੁੱਗਾ

25-53

ਬਟਾਲਾ, 24 ਜੂਨ 2016: ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ, ਕਿਸ਼ਨਕੋਟ (ਘੁਮਾਣ) ਦਾ ਉਦਘਾਟਨ 17 ਜੁਲਾਈ ਨੂੰ ਕੀਤਾ ਜਾਵੇਗਾ। ਇਹ ਪ੍ਰਗਟਾਵਾ ਮੁੱਖ ਸੰਸਦੀ ਸਕੱਤਰ ਤੇ ਹਲਕਾ ਵਿਧਾਇਕ ਸ. ਦੇਸਰਾਜ ਸਿੰਘ ਧੁੱਗਾ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਨਾਲ ਕਾਲਜ ਦੀ ਉਸਾਰੀ ਦਾ ਜਾਇਜਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਸ. ਧੁੱਗਾ ਨੇ ਕਿਹਾ ਕਿ ਕਾਲਜ ਦੀ ਉਸਾਰੀ ਦਾ ਕੰਮ ਤਕਰੀਬ ਮੁਕੰਮਲ ਹੈ ਅਤੇ ਹੁਣ ਇਸਦੀ ਤਿਆਰੀ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ।
ਮੁੱਖ ਪਾਰਲੀਮਾਨੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਨੇ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਨੂੰ ਸ੍ਰੋਮਣੀ ਭਗਤ ਨਾਮਦੇਵ ਜੀ ਯਾਦ ਵਿੱਚ ਬਹੁਤ ਹੀ ਖੂਬਸੂਰਤ ਤੋਹਫਾ ਦਿੱਤਾ ਹੈ ਅਤੇ ਨਿਸ਼ਚਤ ਤੌਰ ‘ਤੇ ਇਸ ਕਾਲਜ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਨੌਜਵਾਨ ਲੜਕੇ ਲੜਕੀਆਂ ਉਚੇਰੀ ਸਿੱਖਿਆ ਹਾਸਲ ਕਰ ਸਕਣਗੇ। ਉਨ੍ਹਾਂ ਕਿਹਾ ਕਿ 12 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਇਸ ਕਾਲਜ ਦਾ ਨੀਂਹ ਪੱਥਰ ਸ. ਬਾਦਲ ਨੇ ਪਿਛਲੇ ਸਾਲ ਨਾਲ ਰੱਖਿਆ ਸੀ ਅਤੇ ਰਿਕਾਰਡ ਸਮੇਂ ਇਸ ਕਾਲਜ ਦੀ ਉਸਾਰੀ ਮੁਕੰਮਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਲਜ ਦਾ ਵਿਅਦਕ ਸੈਸ਼ਨ ਸ਼ੁਰੂ ਹੋ ਰਿਹਾ ਹੈ ਅਤੇ ਡਿਗਰੀ ਕਲਾਸਾਂ ਦਾ ਦਾਖਲਾ ਚੱਲ ਰਿਹਾ ਹੈ। ਸ. ਧੁੱਗਾ ਨੇ ਅੱਗੇ ਦੱਸਿਆ ਕਿ ਕਾਲਜ ਦਾ ਉਦਘਾਟਨ ਕਰਨ ਦੇ ਨਾਲ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਨਾਲ ਹੀ ਇੱਕ ਭਾਸ਼ਾ ਭਵਨ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ। ਇਸੇ ਦਿਨ ਸ. ਬਾਦਲ ਵੱਲੋਂ ਘੁਮਾਣ ਵਿਖੇ ਵੱਡੀ ਰੈਲੀ ਨੂੰ ਵੀ ਸੰਬੋਧਨ ਕੀਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੱਭਰਵਾਲ ਨੇ ਅਧਿਕਾਰੀਆਂ ਨੂੰ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ, ਕਿਸ਼ਨਕੋਟ ਦੀ ਉਸਾਰੀ ਦੇ ਸਾਰੇ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੋਮਵਾਰ ਤੋਂ ਕਾਲਜ ਦੇ ਪ੍ਰਬੰਧਕੀ ਬਲਾਕ ਨੂੰ ਪੂਰੀ ਤਰਾਂ ਤਿਆਰ ਕਰ ਦਿੱਤਾ ਜਾਵੇਗਾ ਅਤੇ ਵਿਦਿਆਰਥੀਆਂ ਦਾ ਦਾਖਲਾ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਾਲਜ ਵਿੱਚ ਬੀ.ਏ., ਬੀ.ਕਾਮ ਅਤੇ ਬੀ.ਐੱਸ.ਸੀ. ਦੀਆਂ ਕਲਾਸਾਂ ਦੀ ਪੜ੍ਹਾਈ ਸ਼ੁਰੂ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਇਲਾਕੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੱਚਿਆਂ ਨੂੰ ਉਚੇਰੀ ਸਿੱਖਿਆ ਦਿਵਾਉਣ ਲਈ ਇਸ ਕਾਲਜ ਵਿੱਚ ਦਾਖਲਾ ਦਿਵਾਉਣ ਤਾਂ ਜੋ ਬੱਚਿਆਂ ਨੂੰ ਡਿਗਰੀ ਕਰਨ ਲਈ ਦੂਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਕਾਲਜ ਦੇ ਉਦਘਾਟਨ ਨੂੰ ਮੁੱਖ ਰੱਖਦੇ ਹੋਏ ਰਹਿ ਗਏ ਕੰਮ ਨੂੰ ਤੁਰੰਤ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀਆਂ ਕੀਤੀਆਂ ਗਈਆਂ ਹਨ ਅਤੇ 17 ਜੁਲਾਈ ਨੂੰ ਇਸ ਕਾਲਜ ਨੂੰ ਮਾਨਯੋਗ ਮੁੱਖ ਮੰਤਰੀ ਸਾਹਿਬ ਲੋਕ ਅਰਪਣ ਕਰ ਦੇਣਗੇ।
ਇਸ ਮੌਕੇ ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ, ਡਿਪਟੀ ਕਮਿਸ਼ਨਰ ਸ੍ਰੀ ਸੱਭਰਵਾਲ, ਐੱਸ.ਐੱਸ.ਪੀ. ਬਟਾਲਾ ਸ. ਦਿਲਜਿੰਦਰ ਸਿੰਘ ਢਿਲੋਂ, ਏ.ਡੀ.ਸੀ. ਡਾ. ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ.ਡੀ.ਐੱਮ. ਬਟਾਲਾ ਸੌਰਭ ਅਰੋੜਾ, ਪਿ੍ਰਸੀਪਲ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ, ਕਿਸ਼ਨਕੋਟ ਡਾ. ਗੁਰਦੀਪ ਸਿੰਘ ਵਿਰਕ, ਮਰਾਠੀ ਵਫਦ ਵੱਲੋਂ ਏ.ਆਰ. ਮਾਧਵ ਹੁੰਡੇਕਰ, ਸਰਦੂਲ ਸਿੰਘ ਚੀਮਾਂ, ਦਲਜੀਤ ਸਿੰਘ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ, ਐਸ.ਡੀ.ਓ. ਲੋਕ ਨਿਰਮਾਣ ਵਿਭਾਗ ਸੰਕੇਸ਼ ਸ਼ਰਮਾਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Share Button

Leave a Reply

Your email address will not be published. Required fields are marked *