ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jun 1st, 2020

19ਵਾਂ ਰਾਜ ਪੱਧਰੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ

19ਵਾਂ ਰਾਜ ਪੱਧਰੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਟੂਰਨਾਮੈਂਟ ਦਾ ਉਦਘਾਟਨ

ਗੜਸ਼ੰਕਰ (ਅਸ਼ਵਨੀ ਸ਼ਰਮਾ)-ਮਹਾਨ ਫੁੱਟਬਾਲਰ ਅਰਜੁਨਾ ਅਵਾਰਡੀ ਉਲੰਪੀਅਨ ਜਰਨੈਲ ਸਿੰਘ ਦੀ ਯਾਦ ਵਿਚ ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜਸ਼ੰਕਰ ਦੇ ਖੇਡ ਮੈਦਾਨ ਵਿਚ ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜਸ਼ੰਕਰ ਵਲੋਂ ਮੁੱਖ ਸਰਪ੍ਰਸਤ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦਾ ਅਗਵਾਈ ਹੇਠ ਕਰਵਾਇਆ ਜਾ ਰਿਹਾ19ਵਾਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦਾ ਸ਼ਾਨੋ-ਸ਼ੌਕਤ ਨਾਲ ਆਰੰਭ ਹੋ ਗਿਅ ਜਿਸਦਾ ਉਦਘਾਟਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਵਾ ਵਿੱਚ ਗੁਬਾਰੇ ਛੱਡਕੇ ਕੀਤਾ ਗਿਆ।
ਟੂਰਨਾਮੈਂਟ ਦੌਰਾਨ ਸੰਬੋਧਨ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਫੁੱਟਬਾਲ ਦੇ ਖੇਤਰ ਵਿਚ ਟੂਰਨਾਮੈਂਟ ਕਮੇਟੀ ਵਲੋਂ ਕੀਤੇ ਜਾ ਰਹੇ ਉਪਰਾਲੇ ਦੀ ਪ੍ਰਸੰਸਾਯੋਗ ਹਨ। ਉਨਾਂ ਕਿਹਾ ਕਿ ਫੁੱਟਬਾਲ ਦੇ ਖੇਤਰ ਦੀ ਸਿਰਮੌਰ ਹਸਤੀ ਉਲੰਪੀਅਨ ਜਰਨੈਲ ਸਿੰਘ ਦੀਆਂ ਲਾਮਿਸਾਲ ਪ੍ਰਾਪਤੀਆਂ ‘ਤੇ ਸਾਡੀ ਲਈ ਮਾਣ ਵਾਲੀ ਗੱਲ ਹੈ। ਉਨਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਮਹਾਨ ਖਿਡਾਰੀ ਤੋਂ ਪ੍ਰੇਰਨਾ ਲੈ ਕੇ ਚੱਲਣਾ ਚਾਹੀਦਾ ਹੈ ਤਾਂ ਜੋ ਖੇਡਾਂ ਦੇ ਖੇਤਰ ਵਿਚ ਹੋਰ ਮੱਲਾਂ ਮਾਰੀਆਂ ਜਾ ਸਕਣ। ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਵੱਧ ਰਹੇ ਰੁਝਾਨ ਦਾ ਜ਼ਿਕਰ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਯਤਨ ਕਰਨ ਦੀ ਲੋੜ ਹੈ। ਉਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਥੇ ਗੁਰੂ ਘਰਾਂ ਦੇ ਪ੍ਰਬੰਧਾਂ ਅਤੇ ਧਰਮ ਦੇ ਪ੍ਰਚਾਰ ਲਈ ਕਾਰਜ ਕਰ ਰਹੀ ਹੈ, ਉਥੇ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿਚ ਵੀ ਵੱਡੇ ਯਤਨ ਕੀਤੇ ਜਾ ਰਹੇ ਹਨ। ਉਨਾਂ ਨੌਜਵਾਨਾਂ ਨੂੰ ਇਸ ਖੇਡ ਸਮਾਗਮ ਤੋਂ ਸੇਧ ਪ੍ਰਾਪਤ ਕਰਨ ਦਾ ਸੱਦਾ ਦਿੰਦਿਆ ਟੂਰਨਾਮੈਂਟ ਕਮੇਟੀ ਨੂੰ ਸ਼੍ਰੋਮਣੀ ਕਮੇਟੀ ਵਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਟੂਰਨਾਮੈਂਟ ਦੇ ਪਹਿਲੇ ਦਿਨ ਹੋਏ ਕਾਲਜ ਵਰਗ ਦੇ ਪਹਿਲੇ ਉਦਘਾਟਨੀ ਮੈਚ ਵਿਚ ਖ਼ਾਲਸਾ ਕਾਲਜ ਮਾਹਿਲਪੁਰ ਦੀ ਟੀਮ ਨੇ ਫੁੱਟਬਾਲ ਅਕੈਡਮੀ ਪਾਲਦੀ ਨੂੰ 3-1 ਦੇ ਫਰਕ ਨਾਲ ਹਰਾਇਆ। ਕਾਲਜ ਵਰਗ ਦੇ ਦੂਜੇ ਮੈਚ ਵਿਚ ਖਾਲਸਾ ਕਾਲਜ ਗੜਸ਼ੰਕਰ ਦੇ ਖਿਡਾਰੀਆਂ ਨੇ ਫੁੱਟਬਾਲ ਅਕੈਡਮੀ ਬੱਡੋਂ ਨਾਲ 3-1 ਦੇ ਫਰਕ ਨਾਲ ਹਰਾਕੇ ਜਿੱਤ ਦਰਜ਼ ਕੀਤੀ।
ਟੂਰਨਾਮੈਂਟ ਦੌਰਾਨ ਸਾਬਕਾ ਵਿਧਾਇਕ ਤੇ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਭਾਈ ਲੌਂਗੋਵਾਲ ਦਾ ਗੜਸ਼ੰਕਰ ਪਹੁੰਚਣ ‘ਤੇ ਸਵਾਗਤ ਕਰਦਿਆਂ ਟੂਰਨਾਮੈਂਟ ਕਮੇਟੀ ਦੇ ਖੇਡ ਕਾਰਜਾਂ ‘ਤੇ ਚਾਨਣਾ ਪਾਇਆ। ਟੂਰਨਾਮੈਂਟ ਕਮੇਟੀ ਵਲੋਂ ਸੇਵਾ-ਮੁਕਤ ਪ੍ਰਿੰਸੀਪਲ ਰਾਜਵਿੰਦਰ ਸਿੰਘ ਬੈਂਸ ਨੇ ਭਾਈ ਲੌਂਗੋਵਾਲ ਤੇ ਹੋਰ ਸਖਸ਼ੀਅਤਾਂ ਦਾ ਸਵਾਗਤ ਤੇ ਕਾਲਜ ਪ੍ਰਿੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ ਨੇ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ, ਬੀਬੀ ਰਣਜੀਤ ਕੌਰ ਮਾਹਿਲਪੁਰੀ, ਪ੍ਰਧਾਨ ਮੁਖਤਿਆਰ ਸਿੰਘ ਹੀਰ, ਬਲਵੀਰ ਸਿੰਘ ਬੈਂਸ, ਰਾਜਿੰਦਰ ਸਿੰਘ ਸ਼ੂਕਾ, ਸ਼ਵਿੰਦਰਜੀਤ ਸਿੰਘ ਬੈਂਸ, ਯੋਗ ਰਾਜ ਗੰਭੀਰ, ਰਣਜੀਤ ਸਿੰਘ ਖੱਖ, ਅਮਨਦੀਪ ਬੈਂਸ, ਅਮਰਜੀਤ ਸਿੰਘ ਮੋਰਾਂਵਾਲੀ, ਰੋਸ਼ਨਜੀਤ ਸਿੰਘ ਪਨਾਮ, ਸਤਨਾਮ ਸਿੰਘ ਸੰਘਾ, ਸਤਨਾਮ ਸਿੰਘ ਢਿੱਲੋਂ, ਪ੍ਰਵਾਸੀ ਭਾਰਤੀ ਬਲਦੀਪ ਸਿੰਘ ਗਿੱਲ, ਮਨਮੋਹਨ ਸਿੰਘ ਦਿਆਲ, ਪਰਵਿੰਦਰ ਸੰਘਾ, ਸੁਖਵਿੰਦਰ ਸਿੰੰਘ ਸੈਣੀ, ਪੰਡਤ ਮਹਾਂਵੀਰ ਵਸ਼ਿਸ਼ਟ, ਬਲਰਾਜ ਸਿੰਘ ਤੂਰ, ਗੁਰਪ੍ਰੀਤ ਸਿੰਘ ਬਾਠ, ਕੰਵਰਪ੍ਰੀਤ ਸਿੰਘ ਹੈਰੀ, ਫੁੱਟਬਾਲਰ ਗਿਆਨ ਸਿੰਘ ਸੰਘਾ, ਬਘੇਲ ਸਿੰਘ ਲੱਲੀਆਂ, ਤਰਨਵੀਰ ਸਿੰਘ ਬੇਦੀ , ਅਕਾਲੀ ਆਗੂ ਹਰਜੀਤ ਸਿੰਘ ਭਾਤਪੁਰ, ਬੂਟਾ ਸਿੰਘ ਅਲੀਪੁਰ, ਰਜਿੰਦਰ ਸਿੰਘ ਚੱਕ ਸਿੰਘਾ, ਨੰਬਰਦਾਰ ਮਲਕੀਤ ਸਿੰਘ ਗੋਲੀਆਂ, ਸੁਖਦੇਵ ਸਿੰਘ ਰੁੜਕੀਖਾਸ ਤੇ ਹੋਰ ਹਾਜ਼ਰ ਹੋਏ। ਰੋਸ਼ਨਜੀਤ ਸਿੰਘ ਪਨਾਮ ਨੇ ਸਟੇਜ ਦੀ ਕਾਰਵਾਈ ਚਲਾਈ।

Leave a Reply

Your email address will not be published. Required fields are marked *

%d bloggers like this: