ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਸਾਥੀ ਮਹਿੰਦਰ ਯਾਦਵ ਦੀ ਜਮਾਨਤ ਅਰਜ਼ੀ ਖਾਰਿਜ਼ ਹੋਈ

1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਸਾਥੀ ਮਹਿੰਦਰ ਯਾਦਵ ਦੀ ਜਮਾਨਤ ਅਰਜ਼ੀ ਖਾਰਿਜ਼ ਹੋਈ

ਟਾਈਟਲਰ ਅਤੇ ਬਾਕੀ ਰਹਿ ਗਏ ਦੋਸ਼ੀਆਂ ਖਿਲਾਫ ਸਜਾ ਦਿਵਾਉਣ ਲਈ ਦਿੱਲੀ ਗੁਰੂਦੁਆਰਾ ਕਮੇਟੀ ਦੀ ਲੜਾਈ ਜਾਰੀ ਰਹੇਗੀ: ਜਸਵਿੰਦਰ ਸਿੰਘ ਜੌਲੀ

ਨਵੀਂ ਦਿੱਲੀ 1 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੇ 1984 ਸਿੱਖ ਕਤਲੇਆਮ ਕੇਸ ਵਿੱਚ ਸੱਜਣ ਕੁਮਾਰ ਦੇ ਸਾਥੀ ਮਹਿੰਦਰ ਯਾਦਵ ਦੀ ਜ਼ਮਾਨਤ ਅਰਜ਼ੀ ਅੱਜ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤੀ ਹੈ।

ਵਕੀਲ ਹਰਪ੍ਰੀਤ ਸਿੰਘ ਹੋਰਾ ਨੇ ਕਿਹਾ ਕਿ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਸਿੱਖ ਵਿਰੋਧੀ ਦੰਗਿਆਂ ਦੀ ਅੱਗ ਦਿੱਲੀ ਕੈਂਟ ਦੇ ਰਾਜਨਗਰ ਪਹੁੰਚੀ ਸੀ। ਦੰਗਿਆਂ ਵਿਚ ਪੀੜਤ ਜਗਦੀਸ਼ ਕੌਰ ਪੁੱਤਰ ਕੇਹਰ ਸਿੰਘ, ਪੁੱਤਰ ਗੁਰਪ੍ਰੀਤ ਸਿੰਘ, ਕੇਹਰ ਦੇ ਚਚੇਰੇ ਭਰਾ ਰਘੁਵਿੰਦਰ ਸਿੰਘ, ਨਰਿੰਦਰ ਪਾਲ ਸਿੰਘ ਅਤੇ ਕੁਲਦੀਪ ਸਿੰਘ ਮਾਰੇ ਗਏ ਸੀ । ਇਕ ਹੋਰ ਸ਼ਿਕਾਇਤਕਰਤਾ ਨਿਰਪ੍ਰੀਤ ਕੌਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੇ ਪਿਤਾ ਨਿਰਮਲ ਸਿੰਘ ਨੂੰ ਭੀੜ ਨੇ ਜ਼ਿੰਦਾ ਸਾੜ ਦਿੱਤਾ ਸੀ ਅਤੇ ਗੁਰਦੁਆਰੇ ਨੂੰ ਅੱਗ ਲਾ ਦਿੱਤੀ ਸੀ । ਸਾਲ 2005 ਵਿਚ, ਜਗਦੀਸ਼ ਕੌਰ ਦੀ ਸ਼ਿਕਾਇਤ ਅਤੇ ਜਸਟਿਸ ਜੀਟੀ ਨਾਨਾਵਤੀ ਕਮਿਸ਼ਨ ਦੀ ਸਿਫ਼ਾਰਸ਼ ‘ਤੇ ਕੇਂਦਰੀ ਜਾਂਚ ਬਿਉਰੋ (ਸੀਬੀਆਈ) ਨੇ ਸੱਜਣ ਕੁਮਾਰ, ਕੈਪਟਨ ਭਾਗਮਲ, ਸਾਬਕਾ ਵਿਧਾਇਕ ਮਹਿੰਦਰ ਯਾਦਵ, ਗਿਰਧਾਰੀ ਲਾਲ, ਕ੍ਰਿਸ਼ਨ ਖੋਖਰ ਅਤੇ ਸਾਬਕਾ ਕੌਂਸਲਰ ਬਲਵੰਤ ਖੋਖਰ ਦੇ ਖਿਲਾਫ ਦਿੱਲੀ ਕੈਂਟ ਮਾਮਲੇ ਵਿਚ ਕੇਸ ਦਰਜ ਕੀਤਾ ਸੀ ਅਤੇ ਸੀਬੀਆਈ ਨੇ 13 ਜਨਵਰੀ 2010 ਨੂੰ ਸਾਰੇ ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਸੀ।

ਮਹਿੰਦਰ ਯਾਦਵ ਦਿੱਲੀ ਦੇ ਪਾਲਮ ਨੇੜੇ ਰਾਜ ਨਗਰ ਖੇਤਰ ਵਿੱਚ ਸਿੱਖਾਂ ਦੀ ਹੱਤਿਆ ਵਿੱਚ ਸ਼ਾਮਲ ਸੀ । ਸੱਜਣ ਕੁਮਾਰ ਨੂੰ ਇਸ ਕੇਸ ਵਿੱਚ ਜ਼ਿਲ੍ਹਾ ਅਦਾਲਤ ਨੇ 2013 ਵਿੱਚ ਬਰੀ ਕਰ ਦਿੱਤਾ ਸੀ, ਜਿਸ ਵਿਰੁੱਧ ਸਰਕਾਰ ਵੱਲੋਂ ਅਦਾਲਤ ਵਿੱਚ ਨਵੀਂ ਅਪੀਲ ਦਾਇਰ ਕੀਤੀ ਗਈ ਸੀ ਅਤੇ ਹੋਰ ਸਹਿ-ਮੁਲਜ਼ਮ ਮਹਿੰਦਰ ਯਾਦਵ, ਗਿਰਧਾਰੀ ਲਾਲ, ਕ੍ਰਿਸ਼ਨ ਖੋਖਰ, ਬਲਵਾਨ ਖੋਖਰ ਅਤੇ ਕਪਤਾਨ ਭਾਗਮਲ ਨੇ ਵੀ ਆਪਣੀ ਸਜ਼ਾ ਦੇ ਵਿਰੁੱਧ ਹਾਈ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ । ਸੱਜਣ ਕੁਮਾਰ ਨੇ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕਰਦਿਆਂ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ, ਜਿਸ ਵਿੱਚ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਦਿੱਲੀ ਕੈਂਟ ਖੇਤਰ ਵਿੱਚ ਸਿੱਖਾਂ ਦੇ ਕਤਲੇਆਮ ਦੇ ਕੇਸ ਵਿੱਚ ਦੋਸ਼ੀ ਠਹਿਰਾਉਣ ਤੋਂ ਬਾਅਦ ਉਸਨੂੰ ਉਮਰ ਕੈਦ ਦੀ ਸਜਾ ਸੁਣਾਈ ਸੀ। ਇਸ ਤੋਂ ਇਲਾਵਾ ਅਦਾਲਤ ਨੇ ਸੱਜਣ ਕੁਮਾਰ ਨੂੰ 5 ਲੱਖ ਦਾ ਜ਼ੁਰਮਾਨਾ ਵੀ ਲਗਾਇਆ। ਹਾਈ ਕੋਰਟ ਨੇ ਬਾਕੀ 5 ਦੋਸ਼ੀਆਂ ‘ਤੇ ਬਲਵਾਨ ਖੋਖਰ, ਕਪਤਾਨ ਭਾਗਮਲ, ਗਿਰਧਾਰੀ ਲਾਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਦਕਿ ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਨੂੰ 3 ਤੋਂ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ।

ਜਸਟਿਸ ਐਸ ਮੁਰਲੀਧਰ ਅਤੇ ਜਸਟਿਸ ਵਿਨੋਦ ਗੋਇਲ ਦੀ ਡਿਵੀਜ਼ਨ ਬੈਂਚ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ 1947 ਵਿੱਚ ਦੇਸ਼-ਵੰਡ ਦੇ ਕਤਲੇਆਮ ਤੋਂ 37 ਸਾਲ ਬਾਅਦ, ਹਜ਼ਾਰਾਂ ਲੋਕਾਂ ਨੂੰ ਫਿਰ ਮਾਰ ਦਿੱਤਾ ਗਿਆ ਅਤੇ ਪ੍ਰਧਾਨ ਮੰਤਰੀ ਦੀ ਹੱਤਿਆ ਤੋਂ ਬਾਅਦ ਇੱਕ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਗਿਆ। ਕਾਤਲਾਂ ਦੀ ਰਾਜਨੀਤਿਕ ਸਰਪ੍ਰਸਤੀ ਸੀ, ਉਹ ਉਦੋਂ ਤੋਂ ਇਹ ਸਾਰੇ ਨਿਆਇਕ ਹਿਰਾਸਤ ਵਿਚ ਹਨ।

ਕਥਿਤ ਤੌਰ ‘ਤੇ ਮਹਿੰਦਰ ਯਾਦਵ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੈ ਅਤੇ ਐਲ ਐਨ ਜੇ ਪੀ ਹਸਪਤਾਲ ਵਿਖੇ ਪੁਲਿਸ ਨਿਗਰਾਨੀ ਹੇਠ ਹੈ। ਅਦਾਲਤ ਨੇ ਅੱਜ ਉਸਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।

ਦਿੱਲੀ ਗੁਰੂਦੁਆਰਾ ਕਮੇਟੀ ਦੇ ਸਾਬਕਾ ਕਾਨੂੰਨੀ ਸੈਲ ਦੇ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਨੇ ਕਿਹਾ ਕਿ ਅਸੀਂ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਅਦਾਲਤ ਅੰਦਰ ਬਹੁਤ ਲੰਮੀ ਲੜਾਈ ਲੜੀ ਹੈ ਜਿਸ ਕਰਕੇ ਅਜ ਸਾਰੇ ਜੇਲ੍ਹਾਂ ਅੰਦਰ ਬੰਦ ਹਨ ਤੇ ਅਜ ਅਦਾਲਤ ਵਲੋਂ ਦਿੱਤੇ ਗਏ ਫੈਸਲੇ ਤੋਂ ਖੁਸ਼ ਹਾਂ ਕਿ ਇੱਕ ਕਾਤਲ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਕੇ ਉਹ ਸਿੱਖਾਂ ਨਾਲ ਇਨਸਾਫ ਕਰ ਰਹੇ ਹਨ । ਉਨ੍ਹਾਂ ਕਿਹਾ ਕਿ 1984 ਦੇ ਬਾਕੀ ਰਹਿ ਗਏ ਟਾਈਟਲਰ ਅਤੇ ਹੋਰ ਦੋਸ਼ੀਆਂ ਖਿਲਾਫ ਸਜਾ ਦਿਵਾਉਣ ਲਈ ਦਿੱਲੀ ਗੁਰੂਦੁਆਰਾ ਕਮੇਟੀ ਦੀ ਲੜਾਈ ਜਾਰੀ ਰਹੇਗੀ ਤੇ ਅਸੀ ਹਰ ਹੀਲੇ ਉਨ੍ਹਾਂ ਨੂੰ ਵੀ ਜੇਲ੍ਹ ਪਹੁੰਚਾ ਕੇ ਰਹਾਗੇਂ ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: