20 ਤੋਂ ਘੱਟ ਬੱਚਿਆਂ ਵਾਲੇ ਸਕੂਲ ਹੋਣਗੇ ਬੰਦ

ss1

20 ਤੋਂ ਘੱਟ ਬੱਚਿਆਂ ਵਾਲੇ ਸਕੂਲ ਹੋਣਗੇ ਬੰਦ

ਚੰਡੀਗੜ੍ਹ: 20 ਤੋਂ ਘੱਟ ਬੱਚਿਆਂ ਵਾਲੇ ਸਕੂਲਾਂ ਦਾ ਹੋਰ ਸਕੂਲਾਂ ‘ਚ ਰਲੇਵਾਂ ਕਰਾਂਗੇ। ਇਹ ਬਾਰੇ ਚਰਚਾ ਹੋ ਰਹੀ ਹੈ ਤੇ ਜਲਦ ਹੀ ਇਸ ਨੂੰ ਅਮਲ ‘ਚ ਲਿਆਂਦਾ ਜਾਵੇਗਾ। ਵਿਸ਼ੇਸ਼ ਗੱਲਬਾਤ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਇਹ ਗੱਲ ਕਹੀ ਹੈ।

ਉਨ੍ਹਾਂ ਕਿਹਾ ਕਿ ਸਕੂਲਾਂ ‘ਚ ਬੱਚਿਆਂ ਨੂੰ ਚੰਗੀ ਸਿੱਖਿਆ ਮਿਲੇ, ਇਸੇ ਲਈ ਹੀ ਇਹ ਕਦਮ ਚੁੱਕਿਆ ਜਾ ਰਿਹਾ ਹੈ। ਚੌਧਰੀ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ‘ਚ ਪੁਰਾਣੀਆਂ ਕਿਤਾਬਾਂ ਦੀ ਵਰਤੋਂ ਹੋਵੇ, ਇਸ ਲਈ ਵੀ ਅਸੀਂ ਕਦਮ ਪੁੱਟਿਆ ਹੈ। ਉਨ੍ਹਾਂ ਕਿਹਾ ਕਿ ਪੁਰਾਣੀਆਂ ਕਿਤਾਬਾਂ ਨੂੰ ਵਰਤੋਂ ‘ਚ ਲਿਆਉਣ ਨਾਲ ਵਾਤਾਵਰਨ ਦਾ ਵੀ ਫਾਇਦਾ ਹੋਵੇਗਾ।

ਚੌਧਰੀ ਨੇ ਕਿਹਾ ਕਿ ਸਾਡਾ ਵਿਭਾਗ ਹਰ ਤਰ੍ਹਾਂ ਦਾ ਮਾਫੀਆ ਖ਼ਤਮ ਕਰਨ ਲਈ ਕਦਮ ਚੁੱਕੇਗਾ। ਉਨ੍ਹਾਂ ਕਿਹਾ ਕਿ ਸਾਡੀ ਟਰਾਂਸਫਰ ਨੀਤੀ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗੀ। ਉਨ੍ਹਾਂ ਪੰਜਾਬੀ ਯੂਨੀਵਰਸਿਟੀ ਦੇ ਸਕੂਲ਼ ‘ਚ ਪੰਜਾਬੀ ਨਾ ਪੜ੍ਹਾਏ ਜਾਣ ਦੇ ਮਸਲੇ ‘ਤੇ ਕਿਹਾ ਕਿ ਇਸ ਮਾਮਲੇ ‘ਤੇ ਡੀਓ ਪਟਿਆਲਾ ਤੋਂ ਰਿਪੋਰਟ ਮੰਗ ਲਈ ਗਈ ਹੈ। ਜੇ ਕੋਈ ਕੁਤਾਹੀ ਪਾਈ ਤਾਂ ਸਕੂਲ ਖ਼ਿਲਾਫ ਐਕਸ਼ਨ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਤੇ ਪੰਜਾਬੀ ਲਈ ਅਸੀਂ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕਰਾਂਗੇ।

Share Button

Leave a Reply

Your email address will not be published. Required fields are marked *