Sat. Apr 4th, 2020

20 ਰੁਪਏ ਦਾ ਲਾਲਚ ਦੇ ਕੇ ਬੱਚੀ ਨਾਲ ਕੀਤਾ ਜਬਰ ਜਨਾਹ

20 ਰੁਪਏ ਦਾ ਲਾਲਚ ਦੇ ਕੇ ਬੱਚੀ ਨਾਲ ਕੀਤਾ ਜਬਰ ਜਨਾਹ

ਢਕੋਲੀ ਥਾਣਾ ਖੇਤਰ ਅਧੀਨ ਆਉਂਦੇ ਇਕ ਪਿੰਡ ‘ਚ 20 ਰੁਪਏ ਦਾ ਲਾਲਚ ਦੇ ਕੇ ਇਕ 7 ਸਾਲਾ ਬੱਚੀ ਨਾਲ ਜਬਰ ਜਨਾਹ ਕੀਤਾ ਗਿਆ। ਢਕੌਲੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਬੱਚੀ ਦੀ ਮਾਤਾ ਨੇ ਦੱਸਿਆ ਕਿ ਉਹ ਲੋਕਾਂ ਦੇ ਘਰਾਂ ‘ਚ ਸਾਫ਼-ਸਫ਼ਾਈ ਦਾ ਕੰਮ ਕਰਦੀ ਹੈ ਅਤੇ ਉਸ ਦੀ 7 ਸਾਲਾ ਲੜਕੀ ਘਰ ਵਿਚ ਰਹਿੰਦੀ ਹੈ। ਬੀਤੀ ਸ਼ਾਮ ਉਸ ਦੀ ਲੜਕੀ ਅਚਾਨਕ ਘਰੋਂ ਗਾਇਬ ਹੋ ਗਈ। ਕਾਫ਼ੀ ਭਾਲ ਕਰਨ ਤੋਂ ਬਾਅਦ ਲੜਕੀ ਰਾਤ ਕਰੀਬ ਸਾਢੇ ਦਸ ਵਜੇ ਉਸ ਦੇ ਘਰ ਦੇ ਪਿੱਛੇ ਪੈਂਦੇ ਪਾਰਕ ‘ਚ ਰੋਂਦੀ ਹੋਈ ਮਿਲੀ, ਜਿਸ ਨੇ ਦੱਸਿਆ ਕਿ ਕੋਈ ਅਣਪਛਾਤਾ ਵਿਅਕਤੀ ਉਸ ਨੂੰ 20 ਰੁਪਏ ਦੇਣ ਦਾ ਲਾਲਚ ਦੇ ਕੇ ਆਪਣੇ ਨਾਲ ਲੈ ਗਿਆ ਸੀ, ਜਿਸ ਨੇ ਉਸ ਨਾਲ ਜਬਰ ਜਨਾਹ ਕੀਤਾ।

ਢਕੋਲੀ ਥਾਣਾ ਮੁਖੀ ਸੁਮੀਤ ਮੋਰ ਅਨੁਸਾਰ ਪੁਲਿਸ ਨੇ ਬੱਚੀ ਦਾ ਮੈਡੀਕਲ ਕਰਵਾਇਆ ਹੈ, ਜਿਥੇ ਬੱਚੀ ਨਾਲ ਗੈਰਕੁਦਰਤੀ ਜਬਰ ਜਨਾਹ ਹੋਣ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: