ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. Jun 5th, 2020

20 ਸਾਲ ਤੋਂ ਆਟੋ ‘ਚ ਹੈਰੋਇਨ ਵੇਚਣ ਵਾਲਾ ਚੜ੍ਹਿਆ ਪੁਲਿਸ ਅੜਿੱਕੇ

20 ਸਾਲ ਤੋਂ ਆਟੋ ‘ਚ ਹੈਰੋਇਨ ਵੇਚਣ ਵਾਲਾ ਚੜ੍ਹਿਆ ਪੁਲਿਸ ਅੜਿੱਕੇ

ਲੁਧਿਆਣਾ : ਸਪੈਸ਼ਲ ਟਾਸਕ ਫੋਰਸ ਲੁਧਿਆਣਾ ਦੀ ਟੀਮ ਨੇ ਇੱਕ ਨਸ਼ਾ ਸਮੱਗਲਰ ਨੂੰ ਹੈਰੋਇਨ ਦੀ ਵੱਡੀ ਖੇਪ ਸਣੇ ਕਾਬੂ ਕੀਤਾ ਹੈ।ਐੱਸਟੀਐੱਫ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਥਿਤ ਮੁਲਜ਼ਮ ਦੀ ਪਛਾਣ ਪ੍ਰੇਮ ਮਸੀਹ ਵਾਸੀ ਮੁਹੱਲਾ ਬੇਅੰਤਪੁਰਾ ਮੋਤੀ ਨਗਰ ਵਜੋਂ ਹੋਈ ਹੈ। ਇਸ ਦੌਰਾਨ ਐੱਸਟੀਐੱਫ ਨੇ ਪ੍ਰੇਮ ਮਸੀਹ ਕੋਲੋਂ 780 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਪ੍ਰੇਮ ਮਸੀਹ ਲੋਕ ਦਿਖਾਵੇ ਲਈ ਆਟੋ ਡਰਾਈਵਰੀ ਦਾ ਕੰਮ ਕਰਦਾ ਸੀ ਜਦਕਿ ਉਹ ਆਪਣੇ ਇਸ ਆਟੋ ਦਾ ਇਸਤੇਮਾਲ ਨਸ਼ਾ ਸਪਲਾਈ ਕਰਨ ਲਈ ਹੀ ਕਰਦਾ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਵਧੇਰੇ ਪੁੱਛਗਿੱਛ ਦੌਰਾਨ ਇਸ ਰੈਕੇਟ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਸ ਦੌਰਾਨ ਇੰਸਪੈਕਟਰ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪ੍ਰੇਮ ਮਸੀਹ ਹੈਰੋਇਨ ਦੀ ਵੱਡੀ ਖੇਪ ਲੈ ਕੇ ਆਪਣੇ ਗ੍ਰਾਹਕਾਂ ਨੂੰ ਸਪਲਾਈ ਦੇਣ ਲਈ ਜਾ ਰਿਹਾ ਸੀ। ਜਿਸ ਮਗਰੋਂ ਐੱਸਟੀਐੱਫ ਦੀ ਪੁਲਿਸ ਪਾਰਟੀ ਨੇ ਨਾਕਾਬੰਦੀ ਕਰ ਕੇ ਪ੍ਰਰੇਮ ਮਸੀਹ ਨੂੰ ਉਸ ਵੇਲੇ ਗਿ੍ਫ਼ਤਾਰ ਕੀਤਾ ਜਦ ਉਹ ਆਪਣੇ ਆਟੋ ‘ਚ ਹੈਰੋਇਨ ਲੈ ਕੇ ਆ ਰਿਹਾ ਸੀ।

ਇੰਸਪੈਕਟਰ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਪ੍ਰੇਮ ਮਸੀਹ ਖਿਲਾਫ ਨਸ਼ਾ ਤਸਕਰੀ ਆਬਕਾਰੀ ਐਕਟ ਤੇ ਹੋਰ ਕਈ ਸੰਗੀਨ ਦੋਸ਼ਾਂ ਤਹਿਤ ਕਰੀਬ ਡੇਢ ਦਰਜਨ ਮਾਮਲੇ ਪਹਿਲਾਂ ਵੀ ਦਰਜ ਹਨ। ਉਨ੍ਹਾਂ ਦੱਸਿਆ ਕਿ ਪ੍ਰੇਮ ਮਸੀਹ ਨਸ਼ਾ ਤਸਕਰੀ ਦੇ ਦੋਸ਼ ਤੇ ਚੋਰੀ ਦੇ ਮਾਮਲੇ ‘ਚ ਪਹਿਲਾਂ ਵੀ ਸਜ਼ਾ ਕੱਟ ਚੁੱਕਿਆ ਹੈ ਅਤੇ ਜੇਲ੍ਹ ‘ਚੋਂ ਸਜ਼ਾ ਕੱਟ ਕੇ ਬਾਹਰ ਆਉਣ ਮਗਰੋਂ ਉਸ ਨੇ ਮੁੜ ਇਹ ਧੰਦਾ ਸ਼ੁਰੂ ਕੀਤਾ ਹੈ।

Leave a Reply

Your email address will not be published. Required fields are marked *

%d bloggers like this: