ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

2025 ਤੱਕ ਬੇਘਰੇ ਲੋਕਾਂ ਲਈ 90 ਹਜ਼ਾਰ ਫਲੈਟ ਬਣਾਏਗੀ ਕੇਜਰੀਵਾਲ ਸਰਕਾਰ

2025 ਤੱਕ ਬੇਘਰੇ ਲੋਕਾਂ ਲਈ 90 ਹਜ਼ਾਰ ਫਲੈਟ ਬਣਾਏਗੀ ਕੇਜਰੀਵਾਲ ਸਰਕਾਰ

ਦਿੱਲੀ ਸਰਕਾਰ ਨੇ ਰਾਜਧਾਨੀ ਵਿੱਚ ਰਹਿਣ ਵਾਲੇ ਬੇਘਰ ਲੋਕਾਂ ਨੂੰ ਇੱਕ ਵੱਡਾ ਤੋਹਫਾ ਦੇਣ ਦਾ ਐਲਾਨ ਕੀਤਾ ਹੈ। ਬੇਘਰ ਲੋਕਾਂ ਲਈ ਅਰਵਿੰਦ ਕੇਜਰੀਵਾਲ ਸਰਕਾਰ ਨੇ 2025 ਤੱਕ ਤਿੰਨ ਪੜਾਵਾਂ ਵਿੱਚ 89,400 ਫਲੈਟਾਂ ਦਾ ਨਿਰਮਾਣ ਕਰਨ ਦਾ ਫੈਸਲਾ ਕੀਤਾ ਹੈ। ਇਹ ਫਲੈਟ ਦਿੱਲੀ ਦੇ ਵੱਖ ਵੱਖ ਇਲਾਕਿਆਂ ਵਿੱਚ 237 ਏਕੜ ਰਕਬੇ ਵਿੱਚ ਬਣਨਗੇ। ਪਹਿਲੇ ਪੜਾਅ ਵਿੱਚ 41,400, ਦੂਜੇ ਪੜਾਅ ਵਿੱਚ 18,000 ਅਤੇ ਤੀਸਰੇ ਪੜਾਅ ਵਿੱਚ 30,000 ਫਲੈਟ ਬਣਾਏ ਜਾਣਗੇ। ਪਹਿਲੇ ਪੜਾਅ ਵਿੱਚ ਬਣਨ ਵਾਲੇ 41,400 ਫਲੈਟਾਂ ਦੀ ਅਨੁਮਾਨਤ ਲਾਗਤ 3,312 ਕਰੋੜ ਰੁਪਏ ਹੈ।

ਹਰੇਕ ਫਲੈਟ ਦੀ ਕੀਮਤ ਲੱਗਭਗ 8 ਲੱਖ ਰੁਪਏ ਹੋਵੇਗੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਿਰਧਾਰਤ ਸਮੇਂ ਦੇ ਅੰਦਰ ਸਲਾਹਕਾਰਾਂ ਦੀ ਨਿਯੁਕਤੀ ਸਮੇਤ ਹੋਰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਤਿੰਨੋਂ ਪੜਾਵਾਂ ਵਿੱਚ ਫਲੈਟਾਂ ਦਾ ਨਿਰਮਾਣ 2022 ਤੋਂ 2025 ਤੱਕ ਪੂਰਾ ਹੋਣਾ ਹੈ। ਸਾਨੂੰ ਇਨ੍ਹਾਂ ਫਲੈਟਾਂ ਦੀ ਅੰਤਮ ਤਾਰੀਖ ਤੋਂ ਪਹਿਲਾਂ ਉਸਾਰਨ ਦੀ ਕੋਸ਼ਿਸ਼ ਕਰਨੀ ਪਏਗੀ ਤਾਂ ਜੋ ਬੇਘਰ ਲੋਕਾਂ ਨੂੰ ਜਲਦੀ ਤੋਂ ਜਲਦੀ ਰਾਹਤ ਮਿਲ ਸਕੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੇਂ ਸਮੇਂ ਤੇ ਸਕੀਮ ਦੀ ਪ੍ਰਗਤੀ ਦੀ ਵਿਸਥਾਰਤ ਰਿਪੋਰਟ ਦੇਣ ਦੇ ਨਿਰਦੇਸ਼ ਵੀ ਦਿੱਤੇ ਹਨ।

ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਜਿੱਥੇ ‘ਝੁੱਗੀ, ਉਥੇ ਘਰ ਨੀਤੀ ਦਿੱਲੀ ਸਰਕਾਰ ਦੀ ਇੱਕ ਪ੍ਰਮੁੱਖ ਨੀਤੀ ਹੈ। ਸਾਨੂੰ ਇਹ ਸੁਨਿਸ਼ਚਿਤ ਕਰਨਾ ਹੈ ਕਿ ਬੇਘਰ ਲੋਕਾਂ ਦੇ ਸਥਿਰ ਮੁੜ ਵਸੇਬੇ ਲਈ ਈਡਬਲਯੂਐਸ ਫਲੈਟਾਂ ਦੀ ਉਸਾਰੀ ਦਾ ਕੰਮ ਸਮਾਂ ਸੀਮਾ ਦੇ ਅੰਦਰ ਮੁਕੰਮਲ ਹੋ ਜਾਵੇ ਤਾਂ ਜੋ ਅਸੀਂ ਦਿੱਲੀ ਦੇ ਹਰ ਬੇਘਰ ਨੂੰ ਪਨਾਹ ਦੇ ਸਕੀਏ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦੁਸਿਬ (ਦਿੱਲੀ ਅਰਬਨ ਸ਼ੈਲਟਰ ਇੰਪਰੂਵਮੈਂਟ ਬੋਰਡ) ਨਾਲ ਇੱਕ ਅਹਿਮ ਮੀਟਿੰਗ ਕੀਤੀ ਜਿਸ ਦੇ ਉਦੇਸ਼ ਨਾਲ ਦਿੱਲੀ ਵਿੱਚ ਰਹਿੰਦੇ ਬੇਘਰ ਲੋਕਾਂ ਨੂੰ ਫਲੈਟ ਦਿੱਤਾ ਜਾਵੇਗਾ। ਇਸ ਮੀਟਿੰਗ ਵਿੱਚ ਸੀ.ਐਮ ਕੇਜਰੀਵਾਲ ਦੇ ਨਾਲ ਦਿੱਲੀ ਦੇ ਸ਼ਹਿਰੀ ਵਿਕਾਸ ਮੰਤਰੀ ਸਤੇਂਦਰ ਜੈਨ, ਮੁੱਖ ਸਕੱਤਰ ਸ਼ਹਿਰੀ ਵਿਕਾਸ ਵਿਭਾਗ ਰੇਨੂੰ ਸ਼ਰਮਾ, ਬੋਰਡ ਮੈਂਬਰ ਬਿਪਿਨ ਰਾਏ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: