21 ਫਰਵਰੀ ਨੂੰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ ਕੈਨੇਡਾ ਦੇ ਪੀਐੱਮ

ss1

21 ਫਰਵਰੀ ਨੂੰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ ਕੈਨੇਡਾ ਦੇ ਪੀਐੱਮ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਤੈਅ ਹੋ ਗਈ ਹੈ। ਉਹ 21 ਫਰਵਰੀ ਨੂੰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪੁੱਜਣਗੇ। ਇਸ ਮੌਕੇ ‘ਤੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਕੈਨੇਡੀਅਨ ਸਿੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਵੀ ਹੋਣਗੇ। ਟਰੂਡੋ ਆਗਰਾ, ਅਹਿਮਦਾਬਾਦ ਅਤੇ ਮੁੰਬਈ ਹੁੰਦੇ ਹੋਏ ਅੰਮਿ੍ਤਸਰ ਆਉਣਗੇ।

ਇਸ ਤੋਂ ਬਾਅਦ ਦਿੱਲੀ ‘ਚ ਟਰੂਡੋ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਅਤੇ ਕੁਝ ਹੋਰ ਵਿਸ਼ੇਸ਼ ਪ੍ਰੋਗਰਾਮਾਂ ‘ਚ ਸ਼ਮੂਲੀਅਤ ਕੀਤੀ ਜਾਵੇਗੀ।

ਸੰਸਾਰ ਭਰ ‘ਚ ਵਸੇ ਪੰਜਾਬੀਆਂ ਦੀਆਂ ਨਜ਼ਰਾਂ ਉਨ੍ਹਾਂ ਦੀ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਦਰਬਾਰ ਸਾਹਿਬ ਸਮੂਹ ਦੀ ਇਤਿਹਾਸਕ ਫੇਰੀ ਵੱਲ ਲੱਗੀਆਂ ਹੋਈਆਂ ਹਨ।

Share Button

Leave a Reply

Your email address will not be published. Required fields are marked *