30 ਕਿੱਲੋ ਭੁੱਕੀ ਅਤੇ ਤਿੰਨ ਪੇਟੀਆਂ ਸ਼ਰਾਬ ਸਮੇਤ ਦੋ ਕਾਬੂ

ss1

30 ਕਿੱਲੋ ਭੁੱਕੀ ਅਤੇ ਤਿੰਨ ਪੇਟੀਆਂ ਸ਼ਰਾਬ ਸਮੇਤ ਦੋ ਕਾਬੂ

ਤਲਵੰਡੀ ਸਾਬੋ, 9 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਜਿਲ੍ਹਾ ਪੁਲਿਸ ਮੁਖੀ ਸ੍ਰੀ ਨਵੀਨ ਸਿੰਗਲਾ ਦੇ ਹੁਕਮਾਂ ‘ਤੇ ਬੀਤੇ ਦਿਨਾਂ ਤੋਂ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਆਰੰਭੀ ਮੁਹਿੰਮ ਤਹਿਤ ਅੱਜ ਨਾਰਕੋਟਿਕ ਸੈੱਲ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਨੇ ਇੱਕ ਵਿਅਕਤੀ ਨੂੰ 30 ਕਿੱਲੋ ਭੁੱਕੀ ਚੂਰਾ ਪੋਸਤ ਅਤੇ ਇੱਕ ਵਿਅਕਤੀ ਨੂੰ ਤਿੰਨ ਪੇਟੀਆਂ ਹਰਿਆਣਾ ਸ਼ਰਾਬ ਸਮੇਤ ਫੜਨ ਵਿੱਚ ਸਫਲਤਾ ਹਾਸਿਲ ਕੀਤੀ।
ਨਾਰਕੋਟਿਕ ਸੈੱਲ ਇੰਚਾਰਜ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਗਸ਼ਤ ਦੌਰਾਨ ਪੁਲਿਸ ਪਾਰਟੀ ਨੂੰ ਪਿੰਡ ਜੰਬਰ ਬਸਤੀ ਕੋਲ ਇੱਕ ਮਾਰੂਤੀ ਕਾਰ ਆਂਉਦੀ ਦਿਖਾਈ ਦਿੱਤੀ ਜਿਸਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 30 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਕਥਿਤ ਦੋਸ਼ੀ ਜਗਸੀਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਰਾਜਗੜ੍ਹ ਕੁੱਬੇ ਖਿਲਾਫ ਤਲਵੰਡੀ ਸਾਬੋ ਥਾਣੇ ਵਿੱਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਅਧਿਕਾਰੀ ਅਨੁਸਾਰ ਉਕਤ ਭੁੱਕੀ ਰਾਜਸਥਾਨ ਵਿੱਚੋਂ ਵਾਇਆ ਹਰਿਆਣਾ ਲਿਆਂਦੇ ਜਾਣ ਦੀ ਸੂਚਨਾ ਹੈ।ਉੱਧਰ ਇੱਕ ਹੋਰ ਮਾਮਲੇ ਵਿੱਚ ਹੌਲਦਾਰ ਵਨੀਤ ਸ਼ਰਮਾਂ ਨੇ ਛਾਪੇਮਾਰੀ ਕਰਕੇ ਰਮਨਦੀਪ ਸਿੰਘ ਵਾਸੀ ਤਲਵੰਡੀ ਸਾਬੋ ਤੋਂ 3 ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀਆਂ।ਪੁਲਿਸ ਨੇ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਥਾਣਾ ਤਲਵੰਡੀ ਸਾਬੋ ਵਿੱਚ ਐਕਸਾਈਜ ਐਕਟ ਅਧੀਨ ਮਾਮਲਾ ਦਰਜ ਕਰ ਲ਼ਿਆ ਹੈ।

Share Button

Leave a Reply

Your email address will not be published. Required fields are marked *