Fri. May 24th, 2019

300 ਨਸ਼ੀਲੀਆਂ ਗੋਲੀਆਂ ਸਮੇਤ ਇਕ ਗ੍ਰਿਫਤਾਰ

300 ਨਸ਼ੀਲੀਆਂ ਗੋਲੀਆਂ ਸਮੇਤ ਇਕ ਗ੍ਰਿਫਤਾਰ

ਫਿਰੋਜ਼ਪੁਰ 22 ਮਾਰਚ (ਸਤਬੀਰ ਬਰਾੜ) : ਥਾਣਾ ਲੱਖੋਕੇ ਬਹਿਰਾਮ ਦੀ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਏਐੱਸਆਈ ਗੁਰਦਿਆਲ ਸਿੰਘ ਨੇ ਦੱਸਿਆ ਕਿ ਉਨਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਪਿੰਡ ਕੜਮਾ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨਾਂ ਨੇ ਸ਼ੱਕ ਦੇ ਤਹਿਤ ਇਕ ਵਿਅਕਤੀ ਨੂੰ ਰੋਕਿਆ, ਜਿਸ ਦੀ ਤਲਾਸ਼ੀ ਲੈਣ ਤੇ ਉਸ ਦੇ ਕਬਜ਼ੇ ਵਿਚੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਲਛਮਣ ਦਾਸ ਪੁੱਤਰ ਜੱਜ ਪਾਲ ਵਾਸੀ ਪਿੰਡ ਕੜਮਾ ਵਜੋਂ ਕੀਤੀ ਗਈ ਹੈ। ਪੁਲਸ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *

%d bloggers like this: