350 ਸਾਲਾ ਪ੍ਰਕਾਸ਼ ਉਤਸਵ ਨੂੰ ਸਮੱਰਪਤ ਵਿਸ਼ਾਲ ਜਾਗ੍ਰਿਤੀ ਯਾਤਰਾ ਦਾ ਨਿੱਘਾ ਸਵਾਗਤ

ss1

350 ਸਾਲਾ ਪ੍ਰਕਾਸ਼ ਉਤਸਵ ਨੂੰ ਸਮੱਰਪਤ ਵਿਸ਼ਾਲ ਜਾਗ੍ਰਿਤੀ ਯਾਤਰਾ ਦਾ ਨਿੱਘਾ ਸਵਾਗਤ

vikrant-bansal-1ਭਦੌੜ 25 ਨਵੰਬਰ (ਵਿਕਰਾਂਤ ਬਾਂਸਲ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਉਤਸਵ ਨੂੰ ਸਮੱਰਪਤ 13 ਅਕਤੂਬਰ ਨੂੰ ਤਖਤ ਸ੍ਰੀ ਪਟਨਾ ਸਾਹਿਬ ਤੋਂ ਸ਼ੁਰੂ ਹੋਈ ਵਿਸ਼ਾਲ ਜਾਗ੍ਰਿਤੀ ਯਾਤਰਾ ਦਾ ਭਦੌੜ ਵਿਖੇ ਪੁੱਜਣ ‘ਤੇ ਲੋਕਾਂ ਦੇ ਵੱਡੇ ਇਕੱਠ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਮੀਰੀ ਪੀਰੀ ਖਾਲਸਾ ਕਾਲਜ ਕੋਲ ਜੱਥੇਦਾਰ ਬਲਦੇਵ ਸਿੰਘ ਚੂੰਘਾ ਮੈਂਬਰ ਸ੍ਰੋਮਣੀ ਕਮੇਟੀ ਦੀ ਅਗਵਾਈ ਵਿੱਚ ਇਸ ਯਾਤਰਾ ਦਾ ਸਵਾਗਤ ਕੀਤਾ ਗਿਆ ਅਤੇ ਇਸ ਮੌਕੇ ਸੰਗਤਾਂ ਨੂੰ ਕੇਲੇ ਵੀ ਵੰਡੇ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਅਮਰੀਕ ਸਿੰਘ, ਸਰਪੰਚ ਗੁਰਚਰਨ ਮਾਨ, ਸਰਪੰਚ ਦਰਸ਼ਨ ਸਿੰਘ, ਸਾਬਕਾ ਪ੍ਰਧਾਨ ਜਸਵੀਰ ਸਿੰਘ ਧੰਮੀ, ਪ੍ਰਧਾਨ ਭੋਲਾ ਸਿੰਘ ਪੁਆਦੜਾ, ਮੀਤ ਪ੍ਰਧਾਨ ਹਰਬੰਸ ਸਿੰਘ ਢਿੱਲੋਂ, ਜੱਥੇਦਾਰ ਸਾਧੂ ਸਿੰਘ ਰਾਗੀ, ਬਲਵਿੰਦਰ ਕੋਚਾ, ਸੁਰਜੀਤ ਸਿੰਘ ਗੁੰਦਾਰਾ, ਡਾ. ਦਲਜੀਤ ਲੀਤਾ, ਸਰਪੰਚ ਸੰਤੋਖ ਸਿੰਘ ਭੁੱਲਰ, ਕਰਮਜੀਤ ਨੀਟਾ ਜੰਗੀਆਣਾ, ਕੌਂਸਲਰ ਭੋਲਾ ਭਲਵਾਨ, ਕੌਂਸਲਰ ਗੁਰਜੰਟ ਸਿੰਘ, ਕੌਂਸਲਰ ਅਸ਼ੋਕ ਵਰਮਾਂ, ਮਾ: ਪਰਮਜੀਤ ਸਿੰਘ ਪੰਮਾ, ਗੁਰਨੈਬ ਸਿੰਘ ਮੈਂਬਰ ਕੋਆਪਰੇਟਿਵ ਸੋਸਾਇਟੀ ਤੋਂ ਇਲਾਵਾ ਭਰਵੀਂ ਗਿਣਤੀ ਵਿੱਚ ਪੁਰਸ਼ ਅਤੇ ਔਰਤਾਂ ਹਾਜ਼ਰ ਸਨ।

Share Button

Leave a Reply

Your email address will not be published. Required fields are marked *