ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jun 4th, 2020

45 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਦੋ ਨਾਮਜ਼ਦ

45 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਦੋ ਨਾਮਜ਼ਦ

ਫਿਰੋਜ਼ਪੁਰ 26 ਮਾਰਚ (ਸਤਬੀਰ ਬਰਾੜ): ਥਾਣਾ ਮੱਖੂ ਦੀ ਪੁਲਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਨ੍ਹਾਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਹੌਲਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਬੱਸ ਅੱਡਾ ਨਿਜ਼ਾਮਦੀਨ ਵਾਲਾ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ੍ਹਾਂ ਨੇ ਸ਼ੱਕ ਦੇ ਆਧਾਰ ਤੇ ਦੋ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਪੁਲਸ ਨੇ ਦੱਸਿਆ ਕਿ ਜਦ ਉਕਤ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 45 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਜਾਂਚਕਰਤਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਵੱਟੂ ਭੱਟੀ ਅਤੇ ਕੁਲਬੀਰ ਸਿੰਘ ਪੁੱਤਰ ਬੱਘਾ ਸਿੰਘ ਵਾਸੀ ਨੇੜੇ ਰੇਲਵੇ ਕਾਲੌਨੀ ਨਿਜ਼ਾਮਦੀਨ ਵਾਲਾ ਵਜੋਂ ਕੀਤੀ ਗਈ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਵਾਂ ਵਿਅਕਤੀਆਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲੇ ਦਰਜ ਕਰ ਲਏ ਗਏ ਹਨ।

Leave a Reply

Your email address will not be published. Required fields are marked *

%d bloggers like this: