5 ਜਨਵਰੀ 2017 ਨੂੰ ਸਾਹਿਬ-ਏ-ਕਮਾਲ, ਅੰਮ੍ਰਿਤ ਦੇ ਦਾਤੇ, ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਂਰਾਜ ਦਾ 350ਵਾਂ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਤੇ ਧੂਮਧਾਮ ਪਟਨਾ ਸਾਹਿਬ ਵਿਖੇ- ਗਿਆਨੀ ਗੁਰਬਚਨ ਸਿੰਘ

ss1

5 ਜਨਵਰੀ 2017 ਨੂੰ ਸਾਹਿਬ-ਏ-ਕਮਾਲ, ਅੰਮ੍ਰਿਤ ਦੇ ਦਾਤੇ, ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਂਰਾਜ ਦਾ 350ਵਾਂ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਤੇ ਧੂਮਧਾਮ ਪਟਨਾ ਸਾਹਿਬ ਵਿਖੇ- ਗਿਆਨੀ ਗੁਰਬਚਨ ਸਿੰਘ

kh-3ਅੰਮ੍ਰਿਤਸਰ(ਜੇ. ਐਸ. ਖਾਲਸਾ)-ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਸਮੂੰਹ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 5 ਜਨਵਰੀ 2017 ਨੂੰ ਸਾਹਿਬ-ਏ-ਕਮਾਲ, ਅੰਮ੍ਰਿਤ ਦੇ ਦਾਤੇ, ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਂਰਾਜ ਦਾ 350ਵਾਂ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਤੇ ਧੂਮਧਾਮ ਨਾਲ ਉਹਨਾਂ ਦੇ ਜਨਮ ਅਸਥਾਨ ਪਟਨਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਸਮੂੰਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਹੁਮ ਹੁਮਾ ਕੇ ਪੁੱਜਣ ਅਤੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
ਸਿੰਘ ਸਾਹਿਬ ਜੀ ਨੇ ਕਿਹਾ ਕਿ ਇਹਨਾਂ ਦਿਨਾਂ ਵਿਚ ਜੇਕਰ ਕਿਸੇ ਗੁਰਦੁਆਰਾ ਕਮੇਟੀ ਦੀ ਮਿਆਦ ਪੂਰੀ ਹੁੰਦੀ ਹੈ ਤਾਂ ਇਲੈਕਸ਼ਨ 15 ਜਨਵਰੀ 2017 ਤੋਂ ਬਾਅਦ ਵਿਚ ਕਰਵਾਈ ਜਾਵੇ। ਸਮੂੰਹ ਸੰਗਤਾਂ ਰਲ ਮਿਲ ਕੇ ਪਹਿਲਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਹੁੰਦਿਆਂ ਧਾਰਮਿਕ ਸਮਾਗਮ ਕਰਵਾਉਣ ਅਤੇ ਜਿਆਦਾ ਤੋਂ ਜਿਆਦਾ ਅੰਮ੍ਰਿਤ-ਸੰਚਾਰ ਕਰਵਾਏ ਜਾਣ। ਜਿਸ ਨਾਲ ਸੰਗਤਾਂ ਗੁਰੂ ਦੇ ਲੜ ਲੱਗ ਕੇ ਆਪਣਾ ਜੀਵਨ ਸਫਲਾ ਕਰਨ। ਸਾਰੀਆਂ ਗੁਰਦੁਆਰਾ ਕਮੇਟੀਆਂ, ਧਾਰਮਿਕ ਜਥੇਬੰਦੀਆਂ ਆਪਸੀ ਮੱਤਭੇਦ ਭੁਲਾ ਕੇ ਪਟਨਾ ਸਾਹਿਬ ਵਿਖੇ ਮਨਾਈ ਜਾ ਰਹੀ ਸ਼ਤਾਬਦੀ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ।

Share Button

Leave a Reply

Your email address will not be published. Required fields are marked *