Sun. May 26th, 2019

550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਐਸਜੀਪੀਸੀ ਕਰਵਾਏਗੀ ਹਰੇਕ ਜ਼ਿਲੇ ਵਿੱਚ ਵਿਸ਼ੇਸ਼ ਗੁਰਮੀਤ ਸਮਾਗਮ

550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਐਸਜੀਪੀਸੀ ਕਰਵਾਏਗੀ ਹਰੇਕ ਜ਼ਿਲੇ ਵਿੱਚ ਵਿਸ਼ੇਸ਼ ਗੁਰਮੀਤ ਸਮਾਗਮ

ਅੰਮ੍ਰਿਤਸਰ, 02 ਜਨਵਰੀ: ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 13 ਜਨਵਰੀ ਤੋਂ 13 ਅਪ੍ਰੈਲ 2019 ਤੱਕ ਪੰਜਾਬ ਅੰਦਰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਣਾਈ ਸਬ-ਕਮੇਟੀ ਦੀ ਇਕੱਤਰਤਾ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਜੂਨੀਅਰ ਮੀਤ ਪ੍ਰਧਾਨ ਸ. ਬਿੱਕਰ ਸਿੰਘ ਚੰਨੂ ਦੀ ਅਗਵਾਈ ਵਿਚ ਹੋਈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਹਰ ਜ਼ਿਲ੍ਹੇ ਵਿਚ ਇਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਉਣ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਲੜੀ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ ਸਬੰਧਤ ਪਾਵਨ ਅਸਥਾਨਾਂ ਤੋਂ ਇਲਾਵਾ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਅੰਦਰ ਗੁਰਮਤਿ ਸਮਾਗਮ ਹੋਣਗੇ, ਜਿਸ ਵਿਚ ਸਿੱਖ ਕੌਮ ਦੇ ਮਹਾਨ ਰਾਗੀ, ਢਾਡੀ, ਕਵੀਸ਼ਰ ਅਤੇ ਪ੍ਰਚਾਰਕ/ਕਥਾਵਾਚਕ ਹਾਜ਼ਰੀ ਭਰਨਗੇ।

ਇਸ ਤੋਂ ਇਲਾਵਾ ਹਰੇਕ ਸਮਾਗਮ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਵੀ ਕਰਵਾਏ ਜਾਣਗੇ। ਡਾ. ਰੂਪ ਸਿੰਘ ਅਨੁਸਾਰ ਹੋਣ ਵਾਲੇ ਸਮਾਗਮਾਂ ਦਾ ਸਮਾਂ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਗੁਰਮਤਿ ਸਮਾਗਮਾਂ ਦਾ ਮੰਤਵ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਸੰਗਤਾਂ ਵਿਚ ਪ੍ਰਚਾਰਨਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਤਿਆਰੀ ਸਬੰਧੀ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਚਾਰਕ ਜਥਿਆਂ ਦੀ ਡਿਊਟੀ ਲਗਾਈ ਗਈ ਹੈ, ਜੋ ਸੰਗਤਾਂ ਨਾਲ ਰਾਬਤਾ ਬਣਾਉਣਗੇ। ਇਕੱਤਰਤਾ ਵਿਚ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮੀਤ ਸਿੰਘ ਬੂਹ, ਸ. ਸੱਜਣ ਸਿੰਘ ਬੱਜੂਮਾਨ, ਸ. ਪਰਮਜੀਤ ਸਿੰਘ ਖ਼ਾਲਸਾ ਬਰਨਾਲਾ ਸ. ਭੁਪਿੰਦਰ ਸਿੰਘ ਆਦਿ ਮੌਜੂਦ ਸਨ।

Leave a Reply

Your email address will not be published. Required fields are marked *

%d bloggers like this: