Sun. Nov 17th, 2019

550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ੁਰੂ ਹੋਵੇਗੀ ਅੰਮ੍ਰਿਤਸਰ-ਪਟਨਾ ਸਾਹਿਬ ਤੋਂ ਉਡਾਣ

550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ੁਰੂ ਹੋਵੇਗੀ ਅੰਮ੍ਰਿਤਸਰ-ਪਟਨਾ ਸਾਹਿਬ ਤੋਂ ਉਡਾਣ

ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਏਅਰ ਇੰਡੀਆ ਵੱਲੋਂ ਅੰਮ੍ਰਿਤਸਰ-ਤਖ਼ਤ ਸ੍ਰੀ ਪਟਨਾ ਸਾਹਿਬ ਦਰਮਿਆਨ 27 ਅਕਤੂਬਰ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਹਫ਼ਤੇ ‘ਚ ਤਿੰਨ ਦਿਨ ਲਈ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ। ਇਹ ਉਡਾਣ ਐਤਵਾਰ, ਮੰਗਲਵਾਰ ਅਤੇ ਸ਼ੁੱਕਰਵਾਰ ਨੂੰ ਚੱਲਿਆ ਕਰੇਗੀ।

ਦੱਸ ਦਈਏ ਕਿ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੁੰਬਈ-ਪਟਨਾ-ਅੰਮ੍ਰਿਤਸਰ ਹਵਾਈ ਉਡਾਣ 27 ਸਤੰਬਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਪੁਰੀ ਨੇ ਦੱਸਿਆ ਕਿ ਏਅਰ ਇੰਡੀਆ 27 ਸਤੰਬਰ ਤੋਂ ਮੁੰਬਈ-ਪਟਨਾ-ਅੰਮ੍ਰਿਤਸਰ ਅਤੇ ਮੁੰਬਈ-ਨੈਰੋਬੀ ਰੂਟਾਂ ‘ਤੇ ਨਵੀਆਂ ਉਡਾਣਾਂ ਸ਼ੁਰੂ ਕਰੇਗਾ।

ਉਨ੍ਹਾਂ ਟਵੀਟ ਕਰਕੇ ਕਿਹਾ, ”ਮੈਨੂੰ ਇਹ ਐਲਾਨ ਕਰਦਿਆਂ ਖ਼ੁਸ਼ੀ ਹੋ ਰਹੀ ਹੈ ਕਿ 27 ਸਤੰਬਰ ਨੂੰ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਏਅਰ ਇੰਡੀਆ ਵੱਲੋਂ ਮੁੰਬਈ ਤੋਂ ਨੈਰੋਬੀ ਲਈ ਸਿੱਧੀ ਉਡਾਣ ਸ਼ੁਰੂ ਕੀਤੀ ਜਾਵੇਗੀ।”

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: