Tue. Jul 23rd, 2019

700 ਨਸ਼ੀਲੀਆਂ ਗੋਲੀਆਂ ਤੇ ਬਿਨਾ ਨੰਬਰੀ ਮੋਟਰਸਾਈਕਲ ਸਮੇਤ ਦੋ ਕਾਬੂ

700 ਨਸ਼ੀਲੀਆਂ ਗੋਲੀਆਂ ਤੇ ਬਿਨਾ ਨੰਬਰੀ ਮੋਟਰਸਾਈਕਲ ਸਮੇਤ ਦੋ ਕਾਬੂ

ਭਿੱਖੀਵਿੰਡ 29 ਜੂਨ (ਹਰਜਿੰਦਰ ਸਿੰਘ ਗੋਲਣ)-ਪੁਲਿਸ ਥਾਣਾ ਭਿੱਖੀਵਿੰਡ ਵੱਲੋਂ 700 ਨਸ਼ੀਲੀਆਂ ਗੋਲੀਆਂ ਤੇ ਬਿਨਾ ਨੰਬਰੀ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲ਼ਤਾ ਹਾਸਲ ਕੀਤੀ ਹੈ।

ਐਸ.ਐਚ.ੳ ਭਿੱਖੀਵਿੰਡ ਮਨਜਿੰਦਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਕਲਸੀਆਂ ਨੂੰ ਜਾ ਰਹੀ ਸੀ ਤਾਂ ਪਿੰਡ ਭਗਵਾਨਪੁਰਾ ਨੇੜੇ ਇਕ ਬਿਨਾ ਨੰਬਰੀ ਮੋਟਰਸਾਈਕਲ ਹੀਰੋ ਹਾਂਡਾ ਸਪਲੈਂਡਰ ‘ਤੇ ਦੋ ਵਿਅਕਤੀ ਆਉਦੇਂ ਦਿਖਾਈ ਦਿੱਤੇ, ਜੋ ਪੁਲਿਸ ਨੂੰ ਵੇਖ ਕੇ ਪਿੱਛੇ ਮੁੜਣ ਲੱਗੇ ਤਾਂ ਪੁਲਿਸ ਪਾਰਟੀ ਨੇ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਮੋਟਰਸਾਈਕਲ ਦੀ ਦਸਤਾਵੇਜ ਮੰਗੇ ਤਾਂ ਕੋਈ ਵੀ ਦਸਤਾਵੇਜ ਪੇਸ਼ ਨਹੀ ਕਰ ਸਕੇ, ਜਦੋਂ ਕਿ ਮੋਟਰਸਾਈਕਲ ਦੇ ਹੈਡਲ ਨਾਲ ਬੰਨੇ ਮੋਮੀ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 700 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਅਤੇ ਪੁੱਛਗਿੱਛ ਕਰਨ ‘ਤੇ ਉਕਤ ਵਿਅਕਤੀਆਂ ਨੇ ਆਪਣੀ ਪਹਿਚਾਣ ਰਾਜਵਿੰਦਰ ਸਿੰਘ ਉਰਫ ਵਿੱਕੀ ਪੁੱਤਰ ਜਸਵਿੰਦਰ ਸਿੰਘ ਵਾਸੀ ਕਲਸੀਆਂ ਕਲਾ, ਬੋਹੜ ਸਿੰਘ ਪੁੱਤਰ ਕਰਮ ਸਿੰਘ ਵਾਸੀ ਰੋਡ ਬਲੇਰ ਭਿੱਖੀਵਿੰਡ ਦੱਸੀ, ਜਿਹਨਾਂ ਖਿਲਾਫ ਧਾਰਾ 22, 29, 61, 85 ਐਨ.ਡੀ.ਪੀ.ਐਸ ਅਧੀਨ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐਸ.ਐਚ.ੳ ਮਨਜਿੰਦਰ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਕੇ ਨੌਜਵਾਨਾਂ ਦੀਆਂ ਜਿੰਦਗੀਆਂ ਬਰਬਾਦ ਕਰਨ ਵਾਲੇ ਵਿਅਕਤੀਆਂ ਨੂੰ ਬਖਸਿਆ ਨਹੀ ਜਾਵੇਗਾ।

Leave a Reply

Your email address will not be published. Required fields are marked *

%d bloggers like this: