84 ਦੇ ਦੰਗਿਆਂ ‘ਤੇ ਰਾਜਨੀਤੀ ਕਰ ਰਹੇ ਅਕਾਲੀ ਤੇ ਕਾਂਗਰਸੀ – ਸੁਖਬੀਰ ਵਲਟੋਹਾ

ss1

84 ਦੇ ਦੰਗਿਆਂ ‘ਤੇ ਰਾਜਨੀਤੀ ਕਰ ਰਹੇ ਅਕਾਲੀ ਤੇ ਕਾਂਗਰਸੀ – ਸੁਖਬੀਰ ਵਲਟੋਹਾ
ਭਾਜਪਾ ਤੇ ਕਾਂਗਰਸ ਨੇ ਰਾਜ ਸਮੇਂ ਦੰਗਾ ਪੀੜਿਤਾਂ ਦੀ ਨਹੀ ਲਈ ਸਾਰ

img-20161025-wa0012ਭਿੱਖੀਵਿੰਡ 4 ਨਵੰਬਰ (ਹਰਜਿੰਦਰ ਸਿੰਘ ਗੋਲ੍ਹਣ)-1984 ਵਿਚ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਵੱਖ-ਵੱਖ ਥਾਵਾਂ ‘ਤੇ ਵਾਪਰੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ਨੂੰ 32 ਸਾਲ ਬਾਅਦ ਵੀ ਇਨਸਾਫ ਨਾ ਮਿਲਣਾ ਘੋਰ ਧੱਕੇਸ਼ਾਹੀ ਦੀ ਮਿਸਾਲ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਮੀਤ ਪ੍ਰਧਾਨ ਸੁਖਬੀਰ ਸਿੰਘ ਵਲਟੋਹਾ ਨੇ ਆਪਣੇ ਸਾਥੀਆਂ ਕਰਮਜੀਤ ਸਿੰਘ ਦਿਉਲ, ਰਜਿੰਦਰ ਸਿੰਘ ਪੂਹਲਾ, ਨਿਸ਼ਾਨ ਸਿੰਘ ਛੀਨਾ, ਬਖਸੀਸ ਸਿੰਘ ਫੌਜੀ, ਗੁਰਪ੍ਰੀਤ ਸਿੰਘ ਸੁਰਸਿੰਘ, ਗੁਰਬਿੰਦਰ ਸਿੰਘ ਭੁੱਚਰ, ਜਸਬੀਰ ਸਿੰਘ ਪਹਿਲਵਾਨਕੇ, ਲਵਲੀ ਵਲਟੋਹਾ, ਦਿਲਬਾਗ ਸਿੰਘ ਕਾਲੇ, ਕੰਵਲਜੀਤ ਸਿੰਘ ਭਿੱਖੀਵਿੰਡ, ਦਲਬੀਰ ਸਿੰਘ ਰੂਪ, ਗੁਰਦੇਵ ਸਿੰਘ ਲਾਖਣਾ, ਮਾਸਟਰ ਰਾਮ ਸਿੰਘ, ਬਾਬਾ ਸੁਖਵਿੰਦਰ ਸਿੰਘ, ਗੁਰਦਾਸ ਸਿੰਘ ਢੋਲਣ, ਸਾਬਕਾ ਡੀ.ਐਸ.ਪੀ ਜਸਵੰਤ ਸਿੰਘ, ਗੋਰਾ ਬਲ੍ਹੇਰ, ਸੂਬਾ ਸਿੰਘ ਮਾਨ, ਹਰਮਨਦੀਪ ਸਿੰਘ, ਅਵਤਾਰ ਸਿੰਘ, ਸਿਮਰਨਜੀਤ ਸਿੰਘ, ਬਲਜੀਤ ਸਿੰਘ, ਗੁਰਜਿੰਦਰ ਸਿੰਘ, ਕੰਵਲਜੀਤ ਸਿੰਘ ਢਿਲੋਂ, ਅਰਸ਼ਬੀਰ ਸਿੰਘ ਨਾਰਲੀ, ਪਲਵਿੰਦਰ ਸਿੰਘ ਸਾਂਡਪੁਰਾ, ਬਲਜੀਤ ਸਿੰਘ ਭੰਡਾਲ, ਬਲਜੀਤ ਸਿੰਘ ਖਹਿਰਾ, ਗੁਰਦੇਵ ਸਿੰਘ ਦਿਉਲ, ਸਾਜਨ ਧਵਨ ਭਿੱਖੀਵਿੰਡ ਆਦਿ ਦੀ ਹਾਜਰੀ ਵਿਚ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ ਤੇ ਆਖਿਆ ਕਿ ਕੇਂਦਰ ਅਤੇ ਪੰਜਾਬ ‘ਤੇ ਅਕਾਲੀ-ਭਾਜਪਾ, ਕਾਂਗਰਸ ਪਾਰਟੀ ਨੇ ਕਈ ਵਾਰ ਰਾਜ ਕੀਤਾ, ਪਰ ਇਹਨਾਂ ਪਾਰਟੀਆਂ ਦੇ ਰਾਜ ਸਮੇਂ ਦੰਗਿਆਂ ਦੇ ਦੋਸ਼ੀਆਂ ਨੂੰ ਸਜਾਵਾਂ ਤਾਂ ਕੀ ਮਿਲਣੀਆਂ, ਸਗੋਂ ਦੰਗਾ ਪੀੜਿਤਾਂ ਦੀ ਬਾਂਹ ਤੱਕ ਨਹੀ ਫੜੀ। ਸੁਖਬੀਰ ਵਲਟੋਹਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਪ ਸਰਕਾਰ ਨੇ ਦੰਗਾਂ ਪੀੜਿਤਾਂ ਨੂੰ ਪੰਜ ਲੱਖ ਰੁਪਏ ਦੀ ਮਾਲੀ ਮਦਦ ਕਰਕੇ ਜਖਮਾਂ ‘ਤੇ ਮੱਲਮ ਲਗਾਈ ਹੈ, ਜਦੋਂ ਕਿ ਵਿਰੋਧੀ ਅਕਾਲੀ-ਭਾਜਪਾ ਤੇ ਕਾਂਗਰਸ ਪਾਰਟੀਆਂ 1984 ਦੇ ਨਾਮ ਉਤੇ ਰੋਟੀਆਂ ਸੇਕ ਰਹੀਆਂ ਹਨ, ਜੋ ਘਟੀਆ ਰਾਜਨੀਤੀ ਦੀ ਅਹਿਮ ਨਿਸ਼ਾਨੀ ਹੈ। ਉਪਰੋਕਤ ਆਪ ਆਗੂਆਂ ਨੇ ਇਹ ਵੀ ਆਖਿਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ ਅਤੇ ਸਰਕਾਰ ਬਣਨ ‘ਤੇ ਪੰਜਾਬ ਵਾਸੀਆਂ ਨੂੰ ਮੁਸ਼ਕਿਲਾਂ ‘ਚ ਕੱਢ ਕੇ ਜਿਥੇ ਸਹੂਲਤਾਂ ਦਿੱਤੀਆਂ ਜਾਣਗੀਆਂ, ਉਥੇ ਪੜ੍ਹੇ-ਲਿਖੇ ਬੇਰੋਜਗਾਰਾਂ ਨੂੰ ਪਹਿਲ ਦੇ ਆਧਾਰ ‘ਤੇ ਰੋਜਗਾਰ ਮਿਲੇਗਾ ਅਤੇ ਬਜੁਰਗ ਮਾਤਾਵਾਂ, ਅੰਗਹੀਣ, ਵਿਧਵਾਵਾਂ ਨੂੰ 2000 ਰੁਪਏ ਮਹੀਨਾ ਪੈਨਸ਼ਨ ਘਰ-ਘਰ ਮਿਲੇਗੀ।

Share Button

Leave a Reply

Your email address will not be published. Required fields are marked *