ਗੁਰਬਾਣੀ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਭਗਤਾ ਭਾਈ ਵਿਖੇ ਸਾਂਝਾ ਇਕੱਠ

ss1

 

ਗੁਰਬਾਣੀ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਭਗਤਾ ਭਾਈ ਵਿਖੇ ਸਾਂਝਾ ਇਕੱਠ

4-17

ਭਗਤਾ ਭਾਈਕਾ, 3 ਜੁਲਾਈ (ਸਵਰਨ ਸਿੰਘ ਭਗਤਾ)-ਕਸਬਾ ਭਗਤਾ ਭਾਈ ਵਿਖੇ ਬੀਤੇ ਦਿਨੀਂ ਵਾਪਰੀਆਂ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਸਬੰਧ ਵਿਚ ਪਿੰਡ ਦੀਆਂ ਸੰਗਤਾਂ ਦਾ ਸਾਂਝਾ ਇਕੱਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਭਗਤਾ ਭਾਈ ਵਿਖੇ ਹੋਇਆ।ਜਿਸ ਵਿਚ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਭਾਗ ਲਿਆ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਫੁੰਮਣ ਸਿੰਘ, ਮਾਰਕੀਟ ਕਮੇਟੀ ਭਗਤਾ ਦੇ ਚੇਅਰਮੈਨ ਗਗਨਦੀਪ ਸਿੰਘ ਗਰੇਵਾਲ, ਮਨਜੀਤ ਸਿੰਘ ਧੁੰਨਾ, ਢਾਡੀ ਬਲਵਿੰਦਰ ਸਿੰਘ ਭਗਤਾ, ਬਲਜਿੰਦਰ ਸਿੰਘ ਖਾਲਸਾ ਆਦਿ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੀ ਸ਼ਖਤ ਨਿਖੇਧੀ ਕਰਦਿਆਂ ਪ੍ਰਸ਼ਾਸਨ ਤੋਂ ਦੋਸ਼ੀਆਂ ਦੀ ਪਹਿਚਾਣ ਕਰਕੇ ਸਖਤ ਸਜਾਵਾਂ ਦੇਣ ਦੀ ਮੰਗ ਕੀਤੀ।ਮੀਟਿੰਗ ਦੌਰਾਨ ਇੱਕ ਕਮੇਟੀ ਵੀ ਕਾਇਮ ਕੀਤੀ ਗਈ।ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਫੁੰਮਣ ਸਿੰਘ ਭਗਤਾ, ਨਛੱਤਰ ਸਿੰਘ ਸਿੱਧੂ, ਡਾਕਟਰ ਨਿਰਭੈ ਸਿੰਘ, ਮਨਜੀਤ ਸਿੰਘ ਧੁੰਨਾ, ਸੁਖਵਿੰਦਰ ਸਿੰਘ ਗਗਨ, ਢਾਡੀ ਬਲਵਿੰਦਰ ਸਿੰਘ ਭਗਤਾ, ਬਲਜਿੰਦਰ ਸਿੰਘ ਖਾਲਸਾ, ਬਲਜਿੰਦਰ ਸਿੰਘ ਬਾਬੇਕਾ, ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ ਚੰਨਾ, ਸੁਖਦੇਵ ਸਿੰਘ ਖਾਲਸਾ, ਭਗਵਾਨ ਸਿੰਘ ਮੱਕੜ, ਜਗਮੋਹਨ ਲਾਲ ਗਰਗ, ਗੁਰਚਰਨ ਸਿੰਘ ਆਦਿ ਨੂੰ ਸ਼ਾਮਿਲ ਕੀਤਾ ਗਿਆ ਹੈ।ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਇਸ ਮਾਮਲੇ ਦੇ ਸਬੰਧ ਵਿਚ ਉਕਤ ਕਮੇਟੀ ਦੇ ਮੈਂਬਰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਬਠਿੰਡਾ ਨੂੰ ਮਿਲ ਕੇ ਦੋਸ਼ੀਆਂ ਖਿਲਾਫ ਜਲਦ ਕਾਰਵਾਈ ਕਰਨ ਦੀ ਮੰਗ ਕਰਨਗੇ।ਇਸ ਤੋਂ ਇਲਾਵਾ ਇਹ ਵੀ ਫੈਸਲਾ ਹੋਇਆ ਕਿ ਇਸ ਮਾਮਲੇ ਦੇ ਸਬੰਧ ਵਿਚ ਸਾਰਾ ਸੰਘਰਸ਼ ਨਗਰ ਦੀਆਂ ਸੰਗਤਾਂ ਦੀ ਰਾਇ ਨਾਲ ਸ਼ਾਂਤਮਈ ਤਰੀਕੇ ਨਾਲ ਲੜਿਆ ਜਾਵੇਗਾ।ਇਸ ਮੌਕੇ ਨਗਰ ਪੰਚਾਇਤ ਦੇ ਪ੍ਰਧਾਨ ਰਕੇਸ਼ ਭਗਤਾ, ਜਗਸੀਰ ਸਿੰਘ ਪੰਨੂੰ, ਗੋਗੀ ਬਰਾੜ, ਸੂਬੇਦਾਰ ਦਲਜੀਤ ਸਿੰਘ, ਸੁਖਜਿੰਦਰ ਸਿੰਘ ਖਾਨਦਾਨ, ਪਰਮਜੀਤ ਸਿੰਘ, ਪਾਲ ਸਿੰਘ ਖਹਿਰਾ ਆਦਿ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *