ਆਪ ਵਿਧਾਇਕ ਖਿਲਾਫ ਝੂਠਾ ਦੋਸ਼ ਲਗਾਉਣਾ ਰਾਜੀਨੀਤੀ ਦੀ ਘਟੀਆ ਨਿਸ਼ਾਨੀ – ਸੁਖਬੀਰ ਵਲਟੋਹਾ

ss1

ਆਪ ਵਿਧਾਇਕ ਖਿਲਾਫ ਝੂਠਾ ਦੋਸ਼ ਲਗਾਉਣਾ ਰਾਜੀਨੀਤੀ ਦੀ ਘਟੀਆ ਨਿਸ਼ਾਨੀ – ਸੁਖਬੀਰ ਵਲਟੋਹਾ
ਸੱਚ ਸਾਹਮਣੇ ਆਉਣ ‘ਤੇ ਝੂਠ ਦਾ ਭਾਂਡਾ ਚੁਰਾਹੇ ਵਿੱਚ ਭੱਜੇਗਾ

5-31 (3)
ਭਿੱਖੀਵਿੰਡ 4 ਜੁਲਾਈ (ਹਰਜਿੰਦਰ ਸਿੰਘ ਗੋਲ੍ਹਣ)-ਅਕਾਲੀ-ਭਾਜਪਾ ਸਰਕਾਰ ਆਪਣੀਆਂ ਕਮਜੋਰੀਆਂ ਨੂੰ ਛੁਪਾਉਣ ਲਈ ਲੋਕਾਂ ‘ਤੇ ਨਜਾਇਜ ਪਰਚੇ ਦਰਜ ਕਰ ਰਹੀ ਹੈ, ਜੋ ਘਟੀਆ ਰਾਜਨੀਤੀ ਦੀ ਅਹਿਮ ਨਿਸ਼ਾਨੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੇਮਕਰਨ ਦੇ ਪ੍ਰਮੁੱਖ ਆਪ ਆਗੂ ਸੁਖਬੀਰ ਸਿੰਘ ਵਲਟੋਹਾ, ਰਜਿੰਦਰ ਸਿੰਘ ਪੂਹਲਾ, ਕਰਮਜੀਤ ਸਿੰਘ ਦਿਉਲ, ਲੈਫਟੀਨੈਂਟ ਨਿਸ਼ਾਨ ਸਿੰਘ ਸੁਰਸਿੰਘ, ਬਖਸੀਸ ਸਿੰਘ ਫੌਜੀ, ਗੁਰਬਿੰਦਰ ਸਿੰਘ ਭੁੱਚਰ, ਜਸਬੀਰ ਸਿੰਘ ਪਹਿਲਵਾਨਕੇ, ਲਵਲੀ ਵਲਟੋਹਾ, ਦਿਲਬਾਗ ਸਿੰਘ ਕਾਲੇ, ਕੰਵਲਜੀਤ ਸਿੰਘ ਭਿੱਖੀਵਿੰਡ, ਗੁਰਪ੍ਰੀਤ ਸਿੰਘ ਸੁਰਸਿੰਘ, ਦਲਬੀਰ ਸਿੰਘ ਰੂਪ, ਸੁਖਵਿੰਦਰ ਸਿੰਘ, ਗੁਰਦੇਵ ਸਿੰਘ ਲਾਖਣਾ, ਮਾਸਟਰ ਰਾਮ ਸਿੰਘ, ਗੁਰਦਾਸ ਸਿੰਘ ਢੋਲਣ, ਸਾਬਕਾ ਡੀ.ਐਸ.ਪੀ ਜਸਵੰਤ ਸਿੰਘ, ਗੋਰਾ ਬਲ੍ਹੇਰ, ਕੰਵਲਜੀਤ ਸਿੰਘ, ਅਰਸ਼ਬੀਰ ਸਿੰਘ ਨਾਰਲੀ, ਬਲਜੀਤ ਸਿੰਘ ਭੰਡਾਲ, ਵਿਰਸਾ ਸਿੰਘ ਪਹੂਵਿੰਡ, ਬਲਜੀਤ ਸਿੰਘ ਖਹਿਰਾ, ਜਗਰੂਪ ਸਿੰਘ ਦਿਆਲਪੁਰਾ, ਗੁਰਦੇਵ ਸਿੰਘ ਦਿਉਲ, ਸਾਜਨ ਧਵਨ ਭਿੱਖੀਵਿੰਡ, ਗੁਰਦਾਸ ਸਿੰਘ ਭੁੱਲਰ, ਗੁਰਮੇਜ ਸਿੰਘ ਪਹੂਵਿੰਡ, ਸਤਨਾਮ ਸਿੰਘ ਭਿੱਖੀਵਿੰਡ, ਸੁਰਿੰਦਰ ਸਿੰਘ ਸਰਕਾਰੀਆ, ਤਲਵਿੰਦਰ ਸਿੰਘ ਦਰਾਜਕੇ ਨੇ ਸਾਂਝੇ ਪ੍ਰੈਸ ਬਿਆਨ ਰਾਂਹੀ ਕੀਤਾ ਤੇ ਆਖਿਆ ਕੁਝ ਮਹੀਨੇ ਪਹਿਲਾਂ ਬਗਰਾੜੀ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਫੜ੍ਹਣ ਦੀ ਬਜਾਏ ਅਕਾਲੀ ਸਰਕਾਰ ਦੀ ਸ਼ਹਿ ‘ਤੇ ਪੰਜਾਬ ਪੁਲਿਸ ਨੇ ਬੇਕਸੂਰ ਅੰਮ੍ਰਿਤਧਾਰੀ ਦੋਂ ਸਕੇ ਭਰਾਵਾਂ ਨੂੰ ਗ੍ਰਿਫਤਾਰ ਕੀਤਾ ਸੀ ਤੇ ਲੋਕਾਂ ਵੱਲੋਂ ਜਬਰ ਦੇ ਖਿਲਾਫ ਆਵਾਜ ਬੁਲੰਦ ਕਰਨ ‘ਤੇ ਬਾਦਲ ਸਰਕਾਰ ਵੱਲੋਂ ਕਲੀਨ ਚਿੱਟ ਦੇ ਕੇ ਦੋਵਾਂ ਭਰਾਵਾਂ ਨੂੰ ਰਿਹਾਅ ਕਰਨਾ ਪਿਆ। ਉਪਰੋਕਤ ਨੇਤਾਵਾਂ ਨੇ ਕਿਹਾ ਕਿ ਹੁਣ ਮਲੇਰਕੋਟਲਾ ਵਿਖੇ ਕੁਰਾਨ ਸ਼ਰੀਫ ਦੇ ਅੰਗਾਂ ਦੀ ਬੇਅਦਬੀ ਕਰਨ ਵਾਲੇ ਲੋਕਾਂ ਤਾਂ ਭਾਂਵੇ ਪੁਲਿਸ ਨੇ ਫੜ੍ਹ ਲਿਆ ਹੈ, ਪਰ ਅਸਲ ਸੱਚਾਈ ਸਾਹਮਣੇ ਲਿਆਉਣ ਦੀ ਬਜਾਏ ਪੰਜਾਬ ਪੁਲਿਸ ਵੱਲੋਂ ਸਿਆਸੀ ਸ਼ਹਿ ‘ਤੇ ਦਿੱਲੀ ਤੋਂ ਆਪ ਦੇ ਵਿਧਾਇਕ ਨਾਰੇਸ਼ ਯਾਦਵ ਨੂੰ ਨਜਾਇਜ ਫਸਾਉਣ ਲਈ ਅੱਡੀ ਚੋਟੀ ਦਾ ਜੋਰ ਲਗਾਇਆ ਜਾ ਰਿਹਾ ਹੈ, ਕਿਉਕਿ ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਤੇ ਕਾਂਗਰਸ ਪਾਰਟੀ ਦੀ ਡਿੱਗ ਰਹੇ ਮਿਆਰ ਅਤੇ ਆਪ ਪਾਰਟੀ ਦੀ ਵੱਧ ਹੀ ਲੋਕਪ੍ਰਿਆ ਨੂੰ ਵੇਖ ਕੇ ਹੀ ਐਸੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਪਰ ਹੁਣ ਪੰਜਾਬ ਦੇ ਲੋਕ ਇਹਨਾਂ ਲੀਡਰਾਂ ਦੀਆਂ ਲੂੰਬੜ ਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਅਗਲੇ ਸਾਲ 2017 ਵਿੱਚ ਆ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ-ਭਾਜਪਾ ਤੇ ਕਾਂਗਰਸ ਪਾਰਟੀ ਦੀ ਫੱਟੀ ਪੋਚ ਕੇ ਰੱਖ ਦੇਣਗੇ। ਉਹਨਾਂ ਨੇ ਮਲੇਰਕੋਟਲਾ ਕਾਂਡ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਪਾਸੋਂ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਸੱਚਾਈ ਲੋਕਾਂ ਦੇ ਸਾਹਮਣੇ ਆ ਸਕੇ ਤੇ ਝੂਠ ਦਾ ਭਾਂਡਾ ਚੁਰਾਹੇ ਵਿੱਚ ਭੰਨਿਆ ਜਾ ਸਕੇ।
ਉਪਰੋਕਤ ਨੇਤਾਵਾਂ ਨੇ ਅੰਮ੍ਰਿਤਸਰ ਵਿਖੇ ਸ੍ਰੀ ਅਰਵਿੰਦ ਕੇਜਰੀਵਾਲ ਆਦਿ ਆਗੂਆਂ ਵੱਲੋਂ ਪੇਸ਼ ਕੀਤੇ ਗਏ ਯੂਥ ਮੈਨੀਫੈਸਟੋ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਪ ਪਾਰਟੀ ਦੀ ਸਰਕਾਰ ਬਣਨ ‘ਤੇ ਨੌਜਵਾਨਾਂ ਦੀ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।

print
Share Button
Print Friendly, PDF & Email

Leave a Reply

Your email address will not be published. Required fields are marked *