12 ਜੁਲਾਈ ਨੂੰ ਕੈਪਟਨ ਅਮਰਿੰਦਰ ਸਿੰਘ ਭਦੌੜ ‘ਚ-ਬਾਲੀਆ

ss1

12 ਜੁਲਾਈ ਨੂੰ ਕੈਪਟਨ ਅਮਰਿੰਦਰ ਸਿੰਘ ਭਦੌੜ ‘ਚ-ਬਾਲੀਆ

6-13 55

ਤਪਾ ਮੰਡੀ, 5 ਜੁਲਾਈ (ਨਰੇਸ਼ ਗਰਗ, ਸੋਮ ਸ਼ਰਮਾ) ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 12 ਜੁਲਾਈ ਨੂੰ ਭਦੌੜ ਵਿਖੇ ਆ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਕਾਂਗਰਸ ਦੀ ਸੀਨੀਅਰ ਆਗੂ ਤੇ ਜਨਰਲ ਸਕੱਤਰ ਬੀਬੀ ਸੁਰਿੰਦਰ ਕੌਰ ਬਾਲੀਆ ਨੇ ਕਿਹਾ ਕਿ ਕੈਪਟਨ ਸਾਹਿਬ ਦੀ ਆਮਦ ਨੂੰ ਲੈਕੇ ਅਕਾਲੀ-ਭਾਜਪਾ ਸਰਕਾਰ ਦੇ ਜਬਰ ਜੁਲਮ ਤੇ ਤੰਗ ਜਨਤਾ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਬੀਬੀ ਬਾਲੀਆ ਨੇ ਕਿਹਾ ਕਿ ਕੈਪਟਨ ਸਾਹਿਬ ਦੀ ਇਹ ਮਿਲਣੀ ਹਲਕੇ ਅੰਦਰ ਕਾਂਗਰਸੀ ਵਰਕਰਾਂ ਤੇ ਆਗੂਆਂ ਅੰਦਰ ਨਵਾਂ ਜੋਸ ਭਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਕੈਪਟਨ ਸਾਹਿਬ ਨੂੰ ਹੀ 2017 ‘ਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਵੇਖ ਰਹੀ ਹੈ ਤੇ ਆਉਣ ਵਾਲੀ ਸਰਕਾਰ ਕਾਂਗਰਸ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਸਰਕਾਰ ਬਣਾਏਗੀ।

print
Share Button
Print Friendly, PDF & Email

Leave a Reply

Your email address will not be published. Required fields are marked *