ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਈ.ਟੀ.ਟੀ. ਟੈੱਟ ਪਾਸ ਅਧਿਆਪਕ ਪਿੰਡ ਬਾਦਲ ਦੀ ਪਾਣੀ ਵਾਲੀ ਟੈਂਕੀ ਤੇ ਚੜ੍ਹੇ

ss1

ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਈ.ਟੀ.ਟੀ. ਟੈੱਟ ਪਾਸ ਅਧਿਆਪਕ ਪਿੰਡ ਬਾਦਲ ਦੀ ਪਾਣੀ ਵਾਲੀ ਟੈਂਕੀ ਤੇ ਚੜ੍ਹੇ
ਸਰਕਾਰ ਦੀਆਂ ਨੀਤੀਆਂ ਤੋ ਤੰਗ ਆ ਕੇ ਲਿਆ ਫੈਸਲਾ : ਅਧਿਆਪਕ ਆਗੂ

ਬਠਿੰਡਾ 06 ਜੁਲਾਈ (ਜਸਵੰਤ ਦਰਦ ਪ੍ਰੀਤ) ਪਿੰਡ ਜੈ ਸਿੰਘ ਵਾਲਾ ਵਿਖੇ ਲਗਾਤਾਰ 44 ਦਿਨਾਂ ਤੋਂ ਆਪਣੀ ਹੱਕੀ ਮੰਗਾ ਲਈ ਸੰਘਰਸ਼ ਕਰ ਰਹੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਸਰਕਾਰ ਦੇ ਲਾਰ੍ਹਿਆਂ ਤੋ ਤੰਗ ਆਏ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਬਾਦਲ ਦੀ ਪਾਣੀ ਵਾਲੀ ਟੈਂਕੀ ਤੇ ਜਾ ਚੜ੍ਹੇ।ਅਧਿਆਪਕਾਂ ਦੇ ਪਾਣੀ ਵਾਲੀ ਟੈਂਕੀ ਤੇ ਚੜ੍ਹਣ ਦੀ ਖਬਰ ਸੁਣਦਿਆਂ ਹੀ ਸਮੁੱਚੇ ਪ੍ਰਸ਼ਾਸ਼ਨ ਨੂੰ ਹੱਥਾਂ ਪੈਰਾਂ ਦੀ ਪੈ ਗਈ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਣੀ ਵਾਲੀ ਟੈਂਕੀ ਤੇ ਚੜ੍ਹੇ ਅਧਿਆਪਕ ਅਮਰਜੀਤ ਕੰਬੋਜ,ਹਿਮਾਸ਼ੂ ਬਰੇਟਾ ਅਤੇ ਹਰਦੀਪ ਮਾਨਸਾ ਨੇ ਦੱਸਿਆ ਕਿ ਸਰਕਾਰ ਲਗਾਤਾਰ ਉਹਨਾ ਦੀਆਂ ਹੱਕੀ ਮੰਗਾਂ ਨੂੰ ਨਜ਼ਰਅੰਦਾਜ ਕਰਦੀ ਆ ਰਹੀ ਹੈ ਉਹਨਾ ਦੋਸ਼ ਲਾਇਆ ਕਿ ਸਰਕਾਰ ਵੱਲੋਂ ਅਧਿਆਪਕਾਂ ਨਾਲ ਕੀਤੇ ਵਾਅਦੇ ਤੁਹਾਡੀਆਂ ਜਾਇਜ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ ਤੋਂ ਸਰਕਾਰ ਹੁਣ ਮੁੱਕਰ ਰਹੀ ਹੈ ਅਤੇ ਉਹਨਾ ਦੀ ਉਮੀਦਾਂ ਤੇ ਪਾਣੀ ਫੇਰਿਆ ਜਾ ਰਿਹਾ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਉਹਨਾਂ ਨੂੰ ਪਾਣੀ ਵਾਲੀ ਟੈਂਕੀ ਤੇ ਚੜ੍ਹਣ ਦਾ ਸ਼ੋਕ ਨਹੀ ਹੈ ਸਗੋਂ ਸਰਕਾਰ ਦੀ ਨੀਤੀਆਂ ਤੋਂ ਤੰਗ ਆ ਕੇ ਅਜਿਹੇ ਫੈਸਲੇ ਲੈ ਰਹੇ ਹਨ।ਖਬਰ ਲਿਖੇ ਜਾਣ ਤਕ ਪ੍ਰਸ਼ਾਸ਼ਨ ਵੱਲੋਂ ਅਧਿਆਪਕ ਆਗੂਆਂ ਨਾਲ ਮੀਟਿੰਗ ਕਰਕੇ ਅਧਿਆਪਕਾਂ ਨੂੰ ਟੈਂਕੀ ਤੋ ਲਾਉਣ ਦੀਆਂ ਕੋਸ਼ਿਸ਼ਾ ਕੀਤੀਆਂ ਜਾ ਰਹੀਆਂ ਸਨ ।

print
Share Button
Print Friendly, PDF & Email

Leave a Reply

Your email address will not be published. Required fields are marked *