ਆਮ ਆਦਮੀ ਪਾਰਟੀ ਨੇ ਹਰੇਕ ਧਰਮ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ

ss1

ਆਮ ਆਦਮੀ ਪਾਰਟੀ ਨੇ ਹਰੇਕ ਧਰਮ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ
ਨੰਨ੍ਹੀ ਛਾਂ ਮੁਹਿੰਮ ਤਹਿਤ ਜ਼ਿਲ੍ਹੇ ਦੇ 21 ਪਿੰਡਾਂ ਨੂੰ ਵੰਡੇ ਪੀਣ ਵਾਲੇ ਪਾਣੀ ਦੇ ਟੈਂਕਰ

8-30
ਮਾਨਸਾ, 07 ਜੁਲਾਈ ( ਰੀਤਵਾਲ) : ਆਮ ਆਦਮੀ ਪਾਰਟੀ ਦਾ ਕੰਮ ਸਿਰਫ ਵੋਟਾਂ ਤੱਕ ਹੀ ਸੀਮਿਤ ਰਹਿਣਾ ਹੈ ਅਤੇ ਇਨ੍ਹਾਂ ਪਾਰਟੀਆਂ ਨੂੰ ਨਾ ਤਾਂ ਪਰਮਾਤਮਾ ਯਾਦ ਆਉਂਦਾ ਹੈ ਅਤੇ ਨਾ ਹੀ ਕਿਸੇ ਧਾਰਮਿਕ ਗੰ੍ਰਥ ਦੀ ਪਰਵਾਹ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਮਾਨਸਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਘਾਤ ਕਰਨ ਵਾਲੀ ਪਾਰਟੀ ਹੈ, ਜਿਸ ਤੋਂ ਪੰਜਾਬ ਅਤੇ ਦੇਸ਼ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਗੰਥ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜੇ ਹੋਏ ਹਨ ਅਤੇ ਆਮ ਆਦਮੀ ਪਾਰਟੀ ਵੱਲੋਂ ਕਦੇ ਕਿਸੇ ਧਰਮ ਦੇ ਗੰ੍ਰਥ ਦੀ ਬੇਅਦਬੀ ਕੀਤੀ ਜਾਂਦੀ ਹੈ ਅਤੇ ਕਦੇ ਆਪਣੇ ਝੂਠੇ ਵਾਅਦਿਆਂ ਲਈ ਸ਼੍ਰੀ ਦਰਬਾਰ ਸਾਹਿਬ ਵਰਗੇ ਪਵਿੱਤਰ ਸਥਾਨ, ਜਿੱਥੇ ਕਰੋੜਾਂ ਦੀ ਗਿਣਤੀ ਵਿਚ ਦੁਨੀਆਂ ਭਰ ਤੋਂ ਸ਼ਰਧਾਲੂ ਆ ਕੇ ਸੀਸ਼ ਨਿਵਾਉਂਦੇ ਹਨ, ਦੀ ਤਸਵੀਰ ’ਤੇ ਵੀ ਝਾੜੂ ਦੀ ਫੋਟੋ ਲਗਾਈ ਜਾ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਅੱਜ ਜ਼ਿਲ੍ਹੇ ਦੇ 21 ਪਿੰਡਾਂ ਨੂੰ ਨੰਨ੍ਹੀਂ ਛਾਂ ਸਕੀਮ ਅਧੀਨ ਪੀਣ ਵਾਲੇ ਪਾਣੀ ਦੇ ਟੈਂਕਰ ਮੁਹੱਈਆ ਕਰਵਾਏ ਗਏ, ਜਿਨ੍ਹਾਂ ਨੂੰ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਹੂਲਤਾਂ ਦੇਣ ਪੱਖੋਂ ਪੰਜਾਬ ਸਰਕਾਰ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨਾਲੋਂ ਵੀ ਵੱਧ ਕਰ ਕੇ ਦਿਖਾਇਆ ਹੈ।
ਅੱਜ ਦੇ ਇਸ ਸਮਾਗਮ ਦੌਰਾਨ ਨੰਨ੍ਹੀਂ ਛਾਂ ਮੁਹਿੰਮ ਅਧੀਨ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਪਿੰਡ ਬੁਰਜ ਹਰੀ, ਗੰਢੂ ਖੁਰਦ, ਰਿਉਂਦ ਖੁਰਦ, ਮਘਾਣੀਆਂ, ਰਾਮਗੜ੍ਹ, ਲੱਖੀਵਾਲ, ਸਹਾਰਣਾ, ਸ਼ੇਰ ਖਾਂ ਵਾਲਾ, ਫੁੱਲੂਵਾਲਾ, ਬੀਰੋਕੇ ਕਲਾਂ, ਕੱਲ੍ਹੋ, ਅਸਪਾਲ, ਮਾਨ ਬੀਬੜੀਆਂ, ਕੋਟ ਲੱਲੂ, ਬਰਨਾਲਾ, ਰੱਲੀ, ਰੰਘੜਿਆਲ, ਨਰਿੰਦਰਪੁਰਾ, ਮਾਨਸਾ ਖੁਰਦ, ਮੋਹਰ ਸਿੰਘ ਵਾਲਾ ਅਤੇ ਪਿੰਡ ਹੀਰੇਵਾਲਾ ਨੂੰ ਪਾਣੀ ਵਾਲੇ ਟੈਂਕਰ ਮੁਹੱਈਆ ਕਰਵਾਏ ਗਏ। ਇਸ ਮੌਕੇ ਬੀਬਾ ਬਾਦਲ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ (ਪੁਰਸ਼ ਤੇ ਇਸਤਰੀ) ਦੇ ਸਰਕਲ ਪ੍ਰਧਾਨਾਂ ਅਤੇ ਹੋਰ ਪਾਰਟੀ ਵਰਕਰਾਂ ਨਾਲ ਮੀਟਿੰਗ ਵੀ ਕੀਤੀ।
ਇਸ ਮੌਕੇ ਹਲਕਾ ਵਿਧਾਇਕ ਮਾਨਸਾ ਸ਼੍ਰੀ ਪ੍ਰੇਮ ਮਿੱਤਲ, ਹਲਕਾ ਵਿਧਾਇਕ ਬੁਢਲਾਡਾ ਸ਼੍ਰੀ ਚਤਿੰਨ ਸਿੰਘ ਸਮਾਓ, ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਐਸ.ਐਸ.ਪੀ. ਸ਼੍ਰੀ ਮੁਖਵਿੰਦਰ ਸਿੰਘ ਭੁੱਲਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਪ੍ਰੇਮ ਅਰੋੜਾ, ਚੇਅਰਮੈਨ ਪਨਸੀਡ ਪੰਜਾਬ ਸ਼੍ਰੀ ਸੁਖਵਿੰਦਰ ਸਿੰਘ ਔਲਖ, ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਦਿਲਰਾਜ ਸਿੰਘ ਭੂੰਦੜ, ਵੀ ਸਖ਼ਸ਼ੀਅਤਾਂ ਮੌਜੂਦ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *