ਮਾਤਾ ਸੁੰਦਰੀ ਗਰਲਜ ਕਾਲਜ ਢੱਡੇ ਦੀਆਂ ਬੀ.ਏ ਭਾਗ ਤੀਜਾ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ

ss1

ਮਾਤਾ ਸੁੰਦਰੀ ਗਰਲਜ ਕਾਲਜ ਢੱਡੇ ਦੀਆਂ ਬੀ.ਏ ਭਾਗ ਤੀਜਾ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ

9-36

ਰਾਮਪੁਰਾ ਫੂਲ 8 ਜੁਲਾਈ (ਕੁਲਜੀਤ ਸਿੰਘ ਢੀਂਗਰਾ): ਮਾਤਾ ਸੁੰਦਰੀ ਗਰਲਜ ਕਾਲਜ ਢੱਡੇ ਦੀਆਂ ਬੀ.ਏ ਭਾਗ ਤੀਜਾ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ। ਇਹ ਜਾਣਕਾਰੀ ਕਾਲਜ ਦੇ ਪ੍ਰਿੰਸੀਪਲ ਰਾਜ ਸਿੰਘ ਬਾਘਾ ਨੇ ਦਿੰਦੇ ਹੋਏ ਦੱਸਿਆ ਕਿ ਸਾਡੇ ਕਾਲਜ ਦੀਆਂ ਬੀ.ਏ ਭਾਗ ਤੀਜਾ ਦੀਆਂ ਵਿਦਿਆਰਥਣਾਂ ਵਿੱਚੋਂ ਪਹਿਲਾ ਸਥਾਨ ਪਵਨਪ੍ਰੀਤ ਕੌਰ ਨੇ 71% ਲੈ ਕੇ ਪ੍ਰਾਪਤ ਕੀਤਾ ,ਅਤੇ ਦੂਜਾ ਸਥਾਨ ਸੁਖਵੀਰ ਕੌਰ ਨੇ 68% ਲੈ ਕਿ ਪ੍ਰਾਪਤ ਕੀਤਾ, ਅਤੇ ਤੀਸਰਾ ਸਥਾਨ ਵੀਰਪਾਲ ਕੌਰ ਨੇ 67% ਲੈ ਕਿ ਪ੍ਰਾਪਤ ਕੀਤਾ ।ਕਾਲਜ ਦੇ ਐੱਮ.ਡੀ ਗੁਰਬਿੰਦਰ ਸਿੰਘ ਬੱਲੀ , ਡਾਇਰੈਕਟਰ ਮੈਡਮ ਸਿੰਬਲਜੀਤ ਕੌਰ , ਖਜਾਨਚੀ ਮੈਡਮ ਪਰਸ਼ੋਤਮ ਕੌਰ ,ਚੇਅਰਮੈਨ ਕੁਲਵੰਤ ਸਿੰਘ ਢੱਡੇ ਨੇ ਵਿਦਿਆਰਥਣਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਚੰਗੇ ਮੁਕਾਮ ਹਾਸਿਲ ਕਰਨ ਦਾ ਅਸ਼ੀਰਵਾਦ ਦਿੱਤਾ।ਇਸ ਮੌਕੇ ਤੇ , ਸਮੂਹ ਸਟਾਫ ਵੱਲੋਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਗਈ । ਮਾਣਯੋਗ ਮੈਨੇਜਮੈਂਟ ਕਮੇਟੀ ਵੱਲੋਂ ਮੈਰਿਟ ਵਿੱਚ ਆਉਣ ਵਾਲੀਆਂ ਵਿਦਿਆਰਥਣਾਂ ਦੀ ਕਾਲਜ ਦੇ ਨਿਯਮਾਂ ਅਨੁਸਾਰ ਬਣਦੀ ਫੀਸ ਮਾਫ ਕਰੀ ਜਾਵੇਗੀ।

print
Share Button
Print Friendly, PDF & Email

Leave a Reply

Your email address will not be published. Required fields are marked *