ਨਸ਼ਿਆਂ ਦੇ ਖਾਤਮੇ ਲਈ ਪੁਲਿਸ ਨੂੰ ਲੋਕਾਂ ਦਾ ਸਹਿਯੋਗ ਜਰੂਰੀ-ਭਲਵਾਨ

ss1

ਨਸ਼ਿਆਂ ਦੇ ਖਾਤਮੇ ਲਈ ਪੁਲਿਸ ਨੂੰ ਲੋਕਾਂ ਦਾ ਸਹਿਯੋਗ ਜਰੂਰੀ-ਭਲਵਾਨ

ਰਣਬੀਰ ਸਿੰਘ ਭਲਵਾਨ ਨੇ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆਭੀਖੀ/ਜੋਗਾ, 29 ਅਪ੍ਰੈਲ (ਰੀਤਵਾਲ)- ਨਸ਼ੇ ਵਰਗੀ ਸਮਾਜਿਕ ਬੁਰਾਈ ਨੂੰ ਖਤਮ ਕਰਨ ਲਈ ਪੁਲਿਸ ਨੂੰ ਲੋਕਾਂ ਦਾ ਸਹਿਯੋਗ ਅਤਿ ਜਰੂਰੀ ਹੈ।ਇਹ ਵਿਚਾਰ ਥਾਣਾ ਜੋਗਾ ਦੇ ਨਵਨਿਯੁਕਤ ਮੁਖੀ ਇੰਸਪੈਕਟਰ ਰਣਬੀਰ ਸਿੰਘ ਭਲਵਾਨ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ।ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਵਿੱਚ ਵੱਧ ਰਿਹਾ ਨਸ਼ੇ ਦਾ ਪ੍ਰਕੋਪ ਚਿੰਤਾਂ ਦਾ ਵਿਸ਼ਾ ਹੈ ਅਤੇ ਇਸ ਸਮਾਜਿਕ ਬੁਰਾਈ ਨੂੰਂ ਖਤਮ ਕਰਨ ਲਈ ਸਾਨੂੰ ਇੱਕਜੁੱਟ ਹੋ ਕੇ ਹੰਭਲਾ ਮਾਰਨਾ ਪਵੇਗਾ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਗਲਤ ਅਨਸਰਾਂ ਦੀ ਸੂਚਨਾ ਪੁਲੀਸ ਨੂੰ ਦੇਣ ਤਾਂ ਕਿ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਨਸ਼ਿਆਂ ਦੇ ਖਾਤਮੇ ਲਈ ਨੌਜਵਾਨ ਵਰਗ ਨੂੰ ਸੁਚੇਤ ਹੋਣ ਦੀ ਲੋੜ ਹੈ, ਕਿਸੇ ਵੀ ਪ੍ਰਕਾਰ ਦੇ ਗੈਰਕਾਨੂੰਨੀ ਢੰਗ ਨਾਲ ਨਸ਼ਾ ਤਸਕਰੀ ਵਾਲੇ ਵਿਅਕਤੀ ਦਾ ਸਾਥ ਨਾ ਦਿੱਤਾ ਜਾਵੇ । ਉਨ੍ਹਾਂ ਕਿਹਾ ਗੁੰਡਾ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ, ਬੂਲਟ ਮੋਟਰਸਾਈਕਲ ਦੇ ਪਟਾਕੇ ਪਾਉਣ ਵਾਲਿਆ ਅਤੇ ਕਿਸੇ ਵੀ ਪ੍ਰਕਾਰ ਦੀ ਗੁੰਡਾ ਗਰਦੀ ਸਹਿਣ ਨਹੀਂ ਕੀਤੀ ਜਾਵੇਗੀ । ਉਨ੍ਹਾਂ ਇਲਾਕੇ ਅੰਦਰ ਅਮਨ ਅਮਾਨ ਲਈ ਪੰਚਾਇਤਾਂ, ਕਲੱਬਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਪੁਲੀਸ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *