ਸਿੱਖਾਂ ਬਾਰੇ ਚੁਟਕਲਿਆਂ ‘ਤੇ ਸੁਪਰੀਮ ਕੋਰਟ ਸਖ਼ਤ

ss1

ਸਿੱਖਾਂ ਬਾਰੇ ਚੁਟਕਲਿਆਂ ‘ਤੇ ਸੁਪਰੀਮ ਕੋਰਟ ਸਖ਼ਤ

ਨਵੀਂ ਦਿੱਲੀ: ਸਿੱਖਾਂ ਦਾ ਮਜ਼ਾਕ ਬਣਾਉਣ ਵਾਲੇ ਚੁਟਕਲਿਆਂ ‘ਤੇ ਰੋਕ ਲਾਉਣ ਲਈ ਸੁਪਰੀਮ ਕੋਰਟ ਨੇ ਵਿਸ਼ੇਸ਼ ਹੁਕਮ ਦਿੱਤੇ ਹਨ। ਚੁਟਕਲਿਆਂ ‘ਤੇ ਰੋਕ ਲਾਉਣ ਲਈ ਸੁਝਾਵਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ 6 ਹਫਤਿਆਂ ਦਾ ਸਮਾਂ ਦਿੱਤਾ ਹੈ। ਸਿੱਖ ਭਾਈਚਾਰੇ ਦਾ ਮਜ਼ਾਕ ਉਡਾਉਣ ‘ਤੇ ਰੋਕ ਲਾਉਣ ਵਾਲੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਕੋਰਟ ਨੇ ਇਹ ਹੁਕਮ ਜਾਰੀ ਕੀਤੇ ਹਨ।

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਉਸ ਨੇ ਪੂਰੇ ਮਾਮਲੇ ‘ਤੇ ਸੁਝਾਅ ਦੇਣ ਲਈ 5 ਮੈਂਬਰੀ ਕਮੇਟੀ ਬਣਾਈ ਹੈ। ਕਮੇਟੀ ਵਿੱਚ ਸਾਬਕਾ ਜੱਜ ਵੀ ਸ਼ਾਮਲ ਹਨ। ਇਹ ਕਮੇਟੀ ਸਿੱਖਾਂ ਹੀ ਨਹੀਂ ਸਗੋਂ ਸਾਰੇ ਭਾਈਚਾਰੇ ਦੇ ਲੋਕਾਂ ‘ਤੇ ਬਣੇ ਚੁਟਕਲਿਆਂ ਨੂੰ ਰੋਕਣ ਲਈ ਸੁਝਾਅ ਦੇਵੇਗੀ। ਕੋਰਟ ਨੇ ਉਨ੍ਹਾਂ ਨੂੰ ਛੇ ਹਫਤੇ ਦਾ ਸਮਾਂ ਦਿੱਤਾ ਹੈ।

ਕਾਬਲੇਗੌਰ ਹੈ ਕਿ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਸਿੱਖਾਂ ‘ਤੇ ਬਣੇ ਚੁਟਕਲਿਆਂ ਨਾਲ ਭਾਈਚਾਰੇ ਦੇ ਭਾਵਨਾਵਾਂ ਠੇਸ ਪਹੁੰਚਦੀ ਹੈ। ਇਸ ਦੇ ਨਾਲ ਹੀ ਅੰਤਰਰਾਸ਼ਟਰੀ ਪੱਧਰ ‘ਤੇ ਸਿੱਖਾਂ ਦਾ ਅਕਸ ਵੀ ਪ੍ਰਭਾਵਿਤ ਹੁੰਦਾ ਹੈ। ਪਟੀਸ਼ਨਕਰਤਾ ਨੇ ਦੱਸਿਆ ਕਿ ਲਗਭਗ 5000 ਵੈਬਸਾਈਟਾਂ ਅਜਿਹੀਆਂ ਹਨ, ਜਿਨ੍ਹਾਂ ਤੇ ਸਿੱਖਾਂ ਨਾਲ ਜੁੜੇ ਚੁਟਕਲੇ ਹਨ।

print
Share Button
Print Friendly, PDF & Email

Leave a Reply

Your email address will not be published. Required fields are marked *