ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਹੋਏ ਪੱਬਾਂ ਭਾਰ: ਜਸਵਿੰਦਰ ਧੀਮਾਨ

ss1

ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਹੋਏ ਪੱਬਾਂ ਭਾਰ: ਜਸਵਿੰਦਰ ਧੀਮਾਨ
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀ ਹੀ ਸਰਕਾਰ ਬਣੇਗੀ

14-6

ਦਿੜਬਾ ਮੰਡੀ, 13 ਜੁਲਾਈ (ਰਣ ਸਿੰਘ ਚੱਠਾ): ਪੰਜਾਬ ਦੇ ਹਰ ਵਰਗ ਦੇ ਲੋਕ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹਨ ਇਸ ਲਈ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀ ਹੀ ਸਰਕਾਰ ਬਣੇਗੀ ਕਿਉਂਕਿ ਪੰਜਾਬ ਦੇ ਲੋਕ ਅਕਾਲੀ=ਭਾਜਪਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਹੋ ਕੇ ਕਾਂਗਰਸ ਪਾਰਟੀ ਨਾਲ ਡਟਕੇ ਖੜ ਚੁੱਕੇ ਹਨ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵੀ ਅਤੇ ਯੂਥ ਕਾਂਗਰਸ ਦੇ ਨੋਜਵਾਨ ਆਗੂ ਜਸਵਿੰਦਰ ਸਿੰਘ ਧੀਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਸ੍ਰ ਧੀਮਾਨ ਨੇ ਕਿਹਾ ਕਿ ਪੰਜਾਬ ਦੀ ਅਕਾਲੀ=ਭਾਜਪਾ ਸਰਕਾਰ ਨੇ ਜਿੱਥੇ ਪੰਜਾਬ ਦੀ ਆਰਥਿਕਤਾ ਤਬਾਹ ਕਰਕੇ ਰੱਖ ਦਿੱਤੀ ਹੈ, ਉੱਥੇ ਪੰਜਾਬ ਵਿੱਚ ਗੁੰਡਾਗਰਦੀ, ਭ੍ਰਿਸ਼ਟਾਚਾਰ , ਬੇਰੁਜ਼ਗਾਰੀ ਅਤੇ ਨਸ਼ਾ ਪੁਰੀ ਤਰ੍ਹਾਂ ਪੈਰ ਪਸਾਰ ਚੁੱਕਿਆ ਹੈ ਜਿਸ ਨੇ ਪੰਜਾਬ ਦੇ ਨੌਜਵਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਇਸ ਲਈ ਪੰਜਾਬ ਦੇ ਲੋਕ ਅਕਾਲੀ ਅਤੇ ਭਾਜਪਾ ਸਰਕਾਰ ਦੀਆਂ ਪੰਜਾਬ ਚੋਂ ਜੜ੍ਹਾਂ ਪੁੱਟਣ ਲਈ ਇਕਜੁੱਟ ਹੋ ਚੁੱਕੇ ਹਨ। ਸ੍ ਧੀਮਾਨ ਨੇ ਕਿਹਾ ਕਿ ਅੱਜ ਬਾਦਲ ਦੇ ਰਾਜ ਵਿੱਚ ਨਸ਼ੇ ਵਧਣ ਦੇ ਨਾਲ=ਨਾਲ ਗੁੰਡਾ ਰਾਜ ਵੀ ਸਿਖਰ ਤੇ ਹੈ, ਜਿਸ ਕਰਕੇ ਪੰਜਾਬ ਦੇ ਬਾਦਲ ਰਾਜ ਨੂੰ ਜੇਕਰ ਔਰੰਗਜ਼ੇਬ ਦਾ ਰਾਜ ਕਿਹਾ ਜਾਵੇ ਤਾਂ ਕੋਈ ਅਤਿ ਕਥਨੀ ਨਹੀਂ ਕਿਉਂਕਿ ਅੱਜ ਪੰਜਾਬ ਦਾ ਮਹੌਲ ਅਜਿਹਾ ਹੈ ਕਿ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨਾਂ ਕਿਹਾ ਕੈਪਟਨ ਦੀ ਅਗਵਾਈ ਵਿੱਚ ਪੰਜਾਬ ਚ ਕਾਂਗਰਸ ਸਰਕਾਰ ਆਉਣ ਤੇ ਨਸ਼ਾਖੋਰੀ,ਭ੍ਰਿਸ਼ਟਾਚਾਰ,ਰਿਸ਼ਵਤਖੋਰੀ,ਅਤੇ ਗੁੰਡਾਗਰਦੀ ਦਾ ਸਫਾਇਆ ਕਰਕੇ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਬਣਾਇਆ ਜਾਵੇਗਾ ।

print
Share Button
Print Friendly, PDF & Email