ਪੰਜਾਬੀ ਗਾਇਕਾ ਰਤਨਿਕਾ ਤਿਵਾੜੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ

ss1

ਪੰਜਾਬੀ ਗਾਇਕਾ ਰਤਨਿਕਾ ਤਿਵਾੜੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ

 

ਲੁਧਿਆਣਾ (ਪ੍ਰੀਤੀ ਸ਼ਰਮਾ) ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਨੇ ਪੰਜਾਬੀ ਗਾਇਕਾ ਰਤਨਿਕਾ ਤਿਵਾੜੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਅਕਾਡਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ ਅਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਰਤਨਿਕਾ ਤਿਵਾੜੀ ਨੇ ਸੈਂਕੜੇ ਗੀਤ ਗਾ ਕੇ ਸਾਫ਼ ਸੁਥਰੀ ਗਾਇਕੀ ਰਾਹੀਂ ਪੰਜਾਬੀ ਸਭਿਆਚਾਰ ਦੀ ਜੋ ਸੇਵਾ ਕੀਤੀ ਹੈ ਉਹ ਨਵੀਂ ਪੀੜ੍ਹੀ ਦਾ ਹਮੇਸ਼ਾ ਮਾਰਗ ਦਰਸ਼ਨ ਕਰਦੀ ਰਹੇਗੀ। ਰਤਨਿਕਾ ਤਿਵਾੜੀ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦੇ ਤੁਰ ਜਾਣ ਨਾਲ ਪੰਜਾਬੀ ਸਭਿਆਚਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਸਮੂਹ ਲੇਖਕਾਂ ਨੇ ਡਾ. ਵੀ. ਕੇ. ਤਿਵਾੜੀ ਨਾਲ ਦੁੱਖ ਸਾਂਝਾ ਕੀਤਾ। ਸ਼ੋਕ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਡਾ. ਸ. ਸ. ਜੌਹਲ, ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਨਰਿੰਜਨ ਤਸਨੀਮ, ਪ੍ਰਿੰ. ਪ੍ਰੇਮ ਸਿੰਘ ਬਜਾਜ, ਸੁਰਿੰਦਰ ਕੈਲੇ, ਤ੍ਰੈਲੋਚਨ ਲੋਚੀ, ਡਾ. ਗੁਰਚਰਨ ਕੌਰ ਕੋਚਰ, ਡਾ. ਸਰੂਪ ਸਿੰਘ ਅਲੱਗ, ਡਾ. ਗੁਲਜ਼ਾਰ ਸਿੰਘ ਪੰਧੇਰ, ਮਨਜਿੰਦਰ ਸਿੰਘ ਧਨੋਆ, ਦੇਵਿੰਦਰ ਦਿਲਰੂਪ, ਜਨਮੇਜਾ ਸਿੰਘ ਜੌਹਲ, ਸਹਿਜਪ੍ਰੀਤ ਸਿੰਘ ਮਾਂਗਟ, ਅਜੀਤ ਪਿਆਸਾ ਸਮੇਤ ਸਥਾਨਕ ਲੇਖਕ ਸ਼ਾਮਲ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *