ਸਿੱਖਿਆ ਮੰਤਰੀ ਨੇ ਮਾੜੇ ਨਤੀਜੇ ਵਾਲੇ ਅਧਿਆਪਕਾਂ ਦਾ ਸਿਖਲਾਈ ਪ੍ਰੋਗਰਾਮ ਉਲੀਕਣ ਲਈ ਕੀਤੀ ਉੱਚ ਪੱਧਰੀ ਮੀਟਿੰਗ

ss1

30 ਫੀਸਦੀ ਤੋਂ ਘੱਟ ਨਤੀਜੇ ਵਾਲੇ ਅਧਿਆਪਕਾਂ ਨੂੰ ਦਿੱਤੀ ਜਾਵੇਗੀ ਇਨ ਸਰਵਿਸ ਸਿਖਲਾਈ: ਡਾ.ਚੀਮਾ

ਸਿੱਖਿਆ ਮੰਤਰੀ ਨੇ ਮਾੜੇ ਨਤੀਜੇ ਵਾਲੇ ਅਧਿਆਪਕਾਂ ਦਾ ਸਿਖਲਾਈ ਪ੍ਰੋਗਰਾਮ ਉਲੀਕਣ ਲਈ ਕੀਤੀ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 14 ਜੁਲਾਈ : ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਅਤੇ ਖਾਮੀਆਂ ਨੂੰ ਦੂਰ ਕਰਨ ਦੇ ਟੀਚੇ ਨਾਲ ਮਾੜੇ ਨਤੀਜੇ ਵਾਲੇ ਅਧਿਆਪਕਾਂ ਦੀ ਮੀਟਿੰਗ ਦੌਰਾਨ ਅਧਿਆਪਨ ਕਾਰਜ ਵਿੱਚ ਆਈ ਗਿਰਾਵਟ ਸਾਹਮਣੇ ਆਉਣ ਨੂੰ ਗੰਭੀਰਤਾ ਨਾਲ ਲੈਂਦਿਆਂ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਅੱਜ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਸੱਦੀ। ਸਿੱਖਿਆ ਮੰਤਰੀ ਵੱਲੋਂ ਵਿਭਾਗ ਦੇ ਸਮੂਹ ਉੱਚ ਅਧਿਕਾਰੀਆਂ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਨਾਲ ਕੀਤੀ ਇਸ ਮੀਟਿੰਗ ਵਿੱਚ ਅਧਿਆਪਕਾਂ ਨੂੰ ਸਿਖਲਾਈ ਦੇਣ ਵਾਲੇ ਪ੍ਰੋਗਰਾਮ ਦੀ ਰੂਪ ਰੇਖਾ ਉਲੀਕੀ ਗਈ।
ਮੀਟਿੰਗ ਦੌਰਾਨ ਸਿੱਖਿਆ ਮੰਤਰੀ ਨੇ ਕਿਹਾ ਕਿ ਬੀਤੇ ਦਿਨ ਮਾੜੇ ਨਤੀਜੇ ਵਾਲੇ ਅਧਿਆਪਕਾਂ ਨਾਲ ਕੀਤੀ ਪੜਚੋਲ ਮੀਟਿੰਗ ਦੌਰਾਨ ਅਧਿਆਪਨ ਕਾਰਜ ਸਬੰਧੀ ਸਾਹਮਣੇ ਆਏ ਤੱਥ ਬਹੁਤ ਚਿੰਤਾਜਨਕ ਅਤੇ ਚੁਣੌਤੀਪੂਰਨ ਹਨ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰ ਕੇ ਇਹ ਫੈਸਲਾ ਕੀਤਾ ਕਿ 30 ਫੀਸਦੀ ਤੋਂ ਘੱਟ ਨਤੀਜੇ ਦੇਣ ਵਾਲੇ ਅਧਿਆਪਕਾਂ ਦੀਆਂ ਸੂਚੀਆਂ ਬਣਾਈਆਂ ਜਾਣ ਤਾਂ ਜੋ ਇਨ੍ਹਾਂ ਨੂੰ ਇਨ ਸਰਵਿਸ ਸਿਖਲਾਈ ਦੇਣ ਦਾ ਪ੍ਰੋਗਰਾਮ ਉਲੀਕਿਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਇਨ੍ਹਾਂ ਅਧਿਆਪਕਾਂ ਲਈ ਸਿਖਲਾਈ ਪ੍ਰੋਗਰਾਮ ਦੀ ਰੂਪ ਰੇਖਾ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਇਸ ਕੰਮ ਨੂੰ ਕੁਝ ਦਿਨਾਂ ਅੰਦਰ ਹੀ ਨੇਪਰੇ ਚਾੜ੍ਹਨ ਲਈ ਵੀ ਕਿਹਾ ਗਿਆ।
ਡਾ.ਚੀਮਾ ਨੇ ਅਗਾਂਹ ਕਿਹਾ ਕਿ ਮਾਹਿਰ ਰਿਸੋਰਸ ਪਰਸਨਜ਼ ਵੱਲੋਂ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾਵੇਗੀ ਅਤੇ ਅਧਿਆਪਕਾਂ ਦੇ ਪੱਧਰ ਅਨੁਸਾਰ ਹੀ ਸਿਖਲਾਈ ਦਾ ਪ੍ਰੋਗਰਾਮ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਿਖਲਾਈ ਦੇ ਸਾਰਥਿਕ ਸਿੱਟਿਆਂ ਦਾ ਪਤਾ ਲਗਾਉਣ ਲਈ ਅਧਿਆਪਕਾਂ ਤੋਂ ਸਿਖਲਾਈ ਤੋਂ ਪਹਿਲਾਂ ਅਤੇ ਸਿਖਲਾਈ ਤੋਂ ਬਾਅਦ ਦੀ ਫੀਡ ਬੈਕ ਲਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸੇ ਸੈਸ਼ਨ ਤੋਂ ਅਧਿਆਪਕਾਂ ਦੀ ਸਾਲਾਨਾ ਗੁਪਤ ਰਿਪੋਰਟ (ਏ.ਸੀ.ਆਰ.) ਨੂੰ ਨਤੀਜਿਆਂ ਨਾਲ ਜੋੜ ਕੇ ਮਾੜੇ ਨਤੀਜੇ ਵਾਲੇ ਅਧਿਆਪਕਾਂ ਦੀ ਏ.ਸੀ.ਆਰ. ਨਤੀਜੇ ਅਨੁਸਾਰ ਲਿਖੀ ਜਾਵੇ।
ਅੱਜ ਦੀ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸ੍ਰੀ ਜੀ.ਵਜਰਾਲਿੰਗਮ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਪਰਦੀਪ ਅੱਗਰਵਾਲ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਪਰਸਨ ਡਾ.ਤੇਜਿੰਦਰ ਕੌਰ ਧਾਲੀਵਾਲ, ਸਕੱਤਰ ਸ੍ਰੀ ਜਨਕ ਰਾਜ ਮਹਿਰੋਕ, ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਬਲਬੀਰ ਸਿੰਘ ਢੋਲ, ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਸ੍ਰੀਮਤੀ ਪੰਕਜ ਸ਼ਰਮਾ, ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਸ੍ਰੀ ਸੁਖਦੇਵ ਸਿੰਘ ਕਾਹਲੋਂ, ਡਿਪਟੀ ਡਾਇਰੈਕਟਰ ਡਾ.ਗਿੰਨੀ ਦੁੱਗਲ ਵੀ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *