ਕੰਮਾਂ ‘ਚ ਸੁਧਾਰ ਤੇ ਪਾਰਦਰਸ਼ਤਾ ਲਿਆਉਣ ਲਈ ਹੀ ਸਲਾਹਕਾਰ ਕਮੇਟੀਆਂ ਦੀ ਰਾਏ ਜ਼ਰੂਰੀ : ਡੀਸੀ

ss1

ਕੰਮਾਂ ‘ਚ ਸੁਧਾਰ ਤੇ ਪਾਰਦਰਸ਼ਤਾ ਲਿਆਉਣ ਲਈ ਹੀ ਸਲਾਹਕਾਰ ਕਮੇਟੀਆਂ ਦੀ ਰਾਏ ਜ਼ਰੂਰੀ : ਡੀਸੀ
ਵੱਖ-ਵੱਖ ਵਿਭਾਗਾਂ ਦੀਆਂ ਬਣੀਆਂ ਸਲਾਹਕਾਰ ਕਮੇਟੀਆਂ ਨਾਲ ਮੀਟਿੰਗ ਦੌਰਾਨ ਪੁੱਛੇ ਸੁਝਾਅ

ਮਾਨਸਾ, 18 ਜੁਲਾਈ (ਜੋਨੀ ਜਿੰਦਲ) : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸਲਾਹਕਾਰ ਕਮੇਟੀਆਂ ਗਠਿਤ ਕਰਨ ਦਾ ਮੰਤਵ ਵਿਭਾਗ ਦੇ ਕੰਮਾਂ ਵਿਚ ਹੋਰ ਸੁਧਾਰ ਤੇ ਪਾਰਦਰਸ਼ਤਾ ਲਿਆਉਣਾ ਹੈ, ਇਸ ਲਈ ਸਲਾਹਕਾਰ ਕਮੇਟੀਆਂ ਦੀ ਰਾਏ ਬਹੁਤ ਹੀ ਮਹੱਤਵਪੂਰਨ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗੀ ਸਲਾਹਕਾਰ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਮੇਟੀ ਮੈਂਬਰ ਆਪਣੇ ਉਸਾਰੂ ਸੁਝਾਅ ਪੇਸ਼ ਕਰਨ, ਤਾਂ ਜੋ ਵਿਭਾਗੀ ਕੰਮਾਂ ਨੂੰ ਸਹੀ ਢੰਗ ਨਾਲ ਚਲਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਸ਼੍ਰੀ ਸ਼ਰਮਾ ਨੇ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਸੁਝਾਵਾਂ ਨੂੰ ਵਿਭਾਗਾਂ ਵਿਚ ਸੁਧਾਰ ਤੇ ਪਾਰਦਰਸ਼ਿਤਾ ਲਿਆਉਣ ਲਈ ਲਾਗੂ ਕਰਵਾਇਆ ਜਾਵੇਗਾ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਮੇਂ-ਸਮੇਂ ਕੀਤੀਆਂ ਜਾਂਦੀਆਂ ਅਜਿਹੀਆਂ ਮੀਟਿੰਗਾਂ ਵਿਚ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮੀਟਿੰਗਾਂ ਵਿਚ ਸ਼ਾਮਲ ਹੋਣ ਵਾਲੇ ਮੈਂਬਰਾਂ ਨੂੰ ਮਾਣ ਭੱਤਾ ਵੀ ਦਿੱਤਾ ਜਾਂਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੀਟਿੰਗਾਂ ਤੋਂ ਇਲਾਵਾ ਜੇਕਰ ਕੋਈ ਵੀ ਸਲਾਹਕਾਰ ਕਮੇਟੀ ਦਾ ਮੈਂਬਰ ਕੋਈ ਸੁਝਾਅ ਦੇਣਾ ਚਾਹੁੰਦਾ ਹੈ, ਤਾਂ ਉਹ ਕਮੇਟੀ ਦੇ ਕਨਵੀਨਰ ਨੂੰ ਆਪਣਾ ਸੁਝਾਅ ਦੇ ਸਕਦਾ ਹੈ। ਉਨ੍ਹਾਂ ਕਨਵੀਨਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਕਮੇਟੀ ਮੈਂਬਰ ਉਨ੍ਹਾਂ ਨੂੰ ਮਿਲਣ ਆਉਂਦਾ ਹੈ, ਤਾਂ ਉਸਦਾ ਪੂਰਾ ਮਾਣ-ਸਤਿਕਾਰ ਕੀਤਾ ਜਾਵੇ ਅਤੇ ਮੈਂਬਰਾਂ ਵੱਲੋਂ ਦਿੱਤੇ ਸੁਝਾਵਾਂ ‘ਤੇ ਗੋਰ ਕਰਕੇ ਲਾਗੂ ਕੀਤਾ ਜਾਵੇ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ਼੍ਰੀ ਨਿਤਿਸ਼ ਸਿੰਗਲਾ, ਡੀ.ਐਸ.ਪੀ. ਸ਼੍ਰੀ ਬਲਵਿੰਦਰ ਸਿੰਘ, ਸਿਵਲ ਸਰਜਨ ਮਾਨਸਾ ਡਾ. ਨਰਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਗੁਰਮੀਤ ਸਿੰਘ ਦਿਓਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਸਤੀਸ਼ ਕਪੂਰ ਤੋਂ ਇਲਾਵਾ ਵੱਖ-ਵੱਖ ਸਲਾਹਕਾਰ ਕਮੇਟੀਆਂ ਦੇ ਮੈਂਬਰ ਮੌਜੂਦ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *