ਰੁੱਖਾਂ ਅਤੇ ਕੁੱਖਾਂ ਨੂੰ ਬਚਾਉਣਾਂ ਸਮੇਂ ਦੀ ਅਹਿਮ ਲੋੜ-ਕਲੀਪੁਰ

ss1

ਰੁੱਖਾਂ ਅਤੇ ਕੁੱਖਾਂ ਨੂੰ ਬਚਾਉਣਾਂ ਸਮੇਂ ਦੀ ਅਹਿਮ ਲੋੜ-ਕਲੀਪੁਰ19-9

ਬੋਹਾ 18 ਜੁਲਾਈ (ਦਰਸ਼ਨ ਹਾਕਮਵਾਲਾ)-ਧਰਤੀ ਤੇ ਰੁੱਖਾਂ ਅਤੇ ਕੁੱਖਾਂ ਵਿੱਚ ਧੀਆਂ ਨੂੰ ਬਚਾਉਣਾਂ ਸਮੇਂ ਦੀ ਅਹਿਮ ਲੋੜ ਹੈ ਕਿਉਂਕਿ ਰੁੱਖ ਸਾਨੂੰ ਠੰਡੀਆਂ ਛਾਵਾਂ ਦੇ ਨਾਲ ਨਾਲ ਹਰਿਆ ਭਰਿਆ ਵਾਤਾਵਰਣ ਦਿੰਦੇ ਹਨ ਜੋ ਸਾਨੂੰ ਭਿਆਨਕ ਬੀਮਾਰੀਆਂ ਤੋਂ ਬਚਾਉਣ ਲਈ ਸਹਾਈ ਸਿੱਧ ਹੁੰਦਾ ਹੈ।ਉਹਨਾਂ ਆਖਿਆ ਸਮਾਜ ਵਿੱਚ ਲੜਕੀਆਂ ਦੀ ਘੱਟ ਰਹੀ ਗਿਣਤੀ ਵੀ ਗੰਭੀਰ ਚਿੰਤਾਂ ਦਾ ਵਿਸ਼ਾ ਹੈ।ਕਿਉਂਕਿ ਕੋਈ ਵੀ ਸਮਾਜ ਜਾਂ ਕੌਮ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਔਰਤ ਦਾ ਅਹਿਮ ਰੋਲ ਹੁੰਦਾ ਹੈ ਇਸ ਲਈ ਸਾਨੂੰ ਸਭਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਨਾਲ ਨਾਲ ਭਰੂਣ ਹੱਤਿਆਵਾਂ ਰੋਕਣ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ।ਸ਼ੀ੍ਰ ਕਲੀਪੁਰ ਨੇ ਦੱਸਿਆ ਕਿ ਮਾਰਕੀਟ ਕਮੇਟੀ ਬੋਹਾ ਦੇ ਅਧੀਨ ਸਮੂਹ ਪਿੰਡਾਂ ਅੰਦਰ 500 ਤੋਂ ਉੱਪਰ ਛਾਂਦਾਰ ਪੌਦੇ ਲਗਾਉਣ ਦਾ ਫੈਸਲਾ ਲਿਆ ਗਿਆ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਪੰਚਾਇਤ ਬੋਹਾ ਦੇ ਪ੍ਰਧਾਨ ਜਥੇਦਾਰ ਜੋਗਾ ਸਿੰਘ ਅਤੇ ਮਾਰਕੀਟ ਕਮੇਟੀ ਬੋਹਾ ਦੇ ਸਮੂਹ ਕਰਮਚਾਰੀ ਮੌਜੂਦ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *