ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਪਿੰਡ ਬੂਟਾਸਿੰਘ ਵਾਲਾ ਵਿਖੇ ਹੋਣ ਵਾਲੇ ਛੇਵੇਂ ਨਾਈਟ ਕ੍ਰਿਕਟ ਟੂਰਨਾਮੈਂਟ ਦੇ ਪੋਸਟਰ ਜਾਰੀ ਕੀਤੇ

ss1

ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਪਿੰਡ ਬੂਟਾਸਿੰਘ ਵਾਲਾ ਵਿਖੇ ਹੋਣ ਵਾਲੇ ਛੇਵੇਂ ਨਾਈਟ ਕ੍ਰਿਕਟ ਟੂਰਨਾਮੈਂਟ ਦੇ ਪੋਸਟਰ ਜਾਰੀ ਕੀਤੇ

20-24
ਬਨੂੜ, 19 ਜੁਲਾਈ (ਰਣਜੀਤ ਸਿੰਘ ਰਾਣਾ): ਨਜ਼ਦੀਕੀ ਪਿੰਡ ਬੂਟਾ ਸਿੰਘ ਵਾਲਾ ਦੇ ਨੌਜਵਾਨਾਂ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 22, 23 ਅਤੇ 24 ਜੁਲਾਈ ਨੂੰ ਕਰਾਏ ਜਾ ਰਹੇ ਛੇਵੇਂ ਨਾਈਟ ਕ੍ਰਿਕਟ ਟੂਰਨਾਮੈਂਟ ਦੇ ਅੱਜ ਰਾਜਪੁਰਾ ਹਲਕੇ ਦੇ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਪੋਸਟਰ ਰਿਲੀਜ਼ ਕੀਤੇ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਨੌਜਵਾਨ ਅਤੇ ਪਿੰਡ ਵਾਸੀ ਮੌਜੂਦ ਸਨ। ਸ੍ਰੀ ਕੰਬੋਜ ਨੇ ਨੌਜਵਾਨਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ।
ਟੂਰਨਾਮੈਂਟ ਦੇ ਪ੍ਰਬੰਧਕ ਐਡਵੋਕੇਟ ਗਗਨਦੀਪ ਸਿੰਘ, ਸਾਬਕਾ ਸਰਪੰਚ ਗੁਰਮੇਲ ਸਿੰਘ, ਹਰਜਿੰਦਰ ਸਿੰਘ, ਬਲਦੀਪ ਸਿੰਘ, ਪਰਮਜੀਤ ਸਿੰਘ, ਜਸਪ੍ਰੀਤ ਸਿੰਘ ਆਦਿ ਨੇ ਦੱਸਿਆ ਕਿ ਇਸ ਟੂਰਨਾਮੈਂਟ ਦਾ ਉਦਘਾਟਨ ਕਾਰ ਸੇਵਾ ਵਾਲੇ ਮਹਾਂਪੁਰਸ਼ ਬਾਬਾ ਦਿਲਬਾਗ ਸਿੰਘ ਕਰਨਗੇ। ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਹਰਦਿਆਲ ਸਿੰਘ ਕੰਬੋਜ ਅਤੇ ਸਮਾਜ ਸੇਵੀ ਆਗੂ ਐਸ ਐਮ ਐਸ ਸੰਧੂ ਵੱਲੋਂ ਕੀਤੀ ਜਾਵੇਗੀ। ਇਸ ਮੌਕੇ ਕੌਂਸਲਰ ਜਸਵੰਤ ਸਿੰਘ ਖਟੜਾ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਜੇਤੂ ਟੀਮ ਨੂੰ 12,222 ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ।

print
Share Button
Print Friendly, PDF & Email

Leave a Reply

Your email address will not be published. Required fields are marked *