ਲੁਧਿਆਣਾ ‘ਚ ਬੇਕਾਬੂ ਬੱਸ ਨੇ ਮਚਾਇਆ ਕਹਿਰ, ਇਕ ਦੀ ਮੌਤ, ਲੋਕਾਂ ਨੇ ਕੀਤਾ ਪਥਰਾਅ

ss1

ਲੁਧਿਆਣਾ ‘ਚ ਬੇਕਾਬੂ ਬੱਸ ਨੇ ਮਚਾਇਆ ਕਹਿਰ, ਇਕ ਦੀ ਮੌਤ, ਲੋਕਾਂ ਨੇ ਕੀਤਾ ਪਥਰਾਅ

20-34ਲੁਧਿਆਣਾ: ਇੱਥੇ ਚੰਡੀਗੜ੍ਹ ਰੋਡ ‘ਤੇ ਇਕ ਬੇਕਾਬੂ ਹੋਈ ਬੱਸ ਨੇ ਇਕ ਦਰਜਨ ਵਾਹਨਾਂ ਨੂੰ ਆਪਣੀ ਲਪੇਟ ‘ਚ ਲੈ ਲਿਆ, ਜਿਸ ਕਾਰਨ ਮੌਕੇ ‘ਤੇ ਹੀ ਵਿਅਕਤੀ ਦੀ ਮੌਤ ਹੋ ਗਈ। ਗੁੱਸੇ ‘ਚ ਆਏ ਲੋਕਾਂ ਨੇ ਬੱਸ ‘ਤੇ ਪਥਰਾਅ ਕਰਨਾ ਸ਼ੁਰੂ ਕਰ ਦਿੱਤਾ। ਜਾਣਕਾਰੀ ਮੁਤਾਬਕ ਚੰਡੀਗੜ੍ਹ ਰੋਡ ‘ਤੇ ਜਮਾਲਪੁਰ ਚੌਕ ਨੇੜੇ ਮੰਗਲਵਾਰ ਦੀ ਸਵੇਰ ਨੂੰ ਇਕ ਬੱਸ ਬੇਕਾਬੂ ਹੋ ਗਈ, ਜਿਸ ਕਾਰਨ ਇਕ ਦਰਜਨ ਤੋਂ ਜ਼ਿਆਦਾ ਵਾਹਨ ਇਸ ਦੀ ਲਪੇਟ ‘ਚ ਆ ਗਏ।
ਇਸ ਦੌਰਾਨ ਇਕ ਰੇਹੜੀ ਵਾਲੇ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ 3 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਭਰਤੀ ਕਰਾਇਆ ਗਿਆ। ਇਸ ਘਟਨਾ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ ਬੱਸ ‘ਤੇ ਪਥਰਾਅ ਕਰਨਾ ਸ਼ੁਰੂ ਕਰ ਦਿੱਤਾ ਅਤੇ ਭਾਰੀ ਜਾਮ ਲਾ ਦਿੱਤਾ।
ਫਿਲਹਾਲ ਮੌਕੇ ‘ਤੇ ਪੁੱਜੀ ਪੁਲਸ ਵਲੋਂ ਹਾਲਾਤ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲੋਕਾਂ ਦਾ ਦੋਸ਼ ਹੈ ਕਿ ਡਰਾਈਵਰ ਨੇ ਨਸ਼ਾ ਕੀਤਾ ਹੋਇਆ ਸੀ ਪਰ ਕੁਝ ਲੋਕ ਇਹ ਵੀ ਕਹਿੰਦੇ ਹਨ ਕਿ ਡਰਾਈਵਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਇਹ ਹਾਦਸਾ ਵਾਪਰਿਆ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *