ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ :ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਰਾਸਤੀ ਸੈਰ ਸਪਾਟਾ ਉਤਸ਼ਾਹਿਤ ਕਰਨ ਲਈ ਯਤਨ ਜਾਰੀ-ਹੀਰਾ ਸਿੰਘ ਗਾਬੜੀਆ

ss1

ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ :ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਰਾਸਤੀ ਸੈਰ ਸਪਾਟਾ ਉਤਸ਼ਾਹਿਤ ਕਰਨ ਲਈ ਯਤਨ ਜਾਰੀ-ਹੀਰਾ ਸਿੰਘ ਗਾਬੜੀਆ

20-37ਲੁਧਿਆਣਾ , 19 ਜੁਲਾਈ: ਪੰਜਾਬ ਸਰਕਾਰ ਦੁਆਰਾ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਤਹਿਤ ਵਿਸ਼ੇਸ਼ ਰੇਲ ਗੱਡੀ ਅੱਜ ਹਲਕਾ ਲੁਧਿਆਣਾ ਦੱਖਣੀ ਦੀ ਸੰਗਤ ਨੂੰ ਲੈ ਕੇ ਸ੍ਰੀ ਹਜ਼ੂਰ ਸਾਹਿਬ (ਨੰਦੇੜ) ਲਈ ਰਵਾਨਾ ਹੋ ਗਈ, ਜਿਸ ਨੂੰ ਸਾਬਕਾ ਮੰਤਰੀ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ. ਹੀਰਾ ਸਿੰਘ ਗਾਬੜੀਆ ਅਤੇ ਮੁੱਖ ਪਾਰਲੀਮਾਨੀ ਸਕੱਤਰ ਸ੍ਰ. ਦਰਸ਼ਨ ਸਿੰਘ ਸ਼ਿਵਾਲਿਕ ਨੇ ਸਾਂਝੇ ਤੌਰ ‘ਤੇ ਸਵੇਰੇ 09.00 ਵਜੇ ਸਥਾਨਕ ਰੇਲਵੇ ਸਟੇਸ਼ਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੇਲ ਗੱਡੀ ਵਿੱਚ 1000 ਤੋਂ ਵਧੇਰੇ ਯਾਤਰੀ ਅਤੇ 35 ਦੇ ਕਰੀਬ ਡਿਊਟੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਟੀਮ ਸ਼ਾਮਿਲ ਹੈ। ਸੰਗਤ ਵਿੱਚ ਸ੍ਰ. ਰਖਵਿੰਦਰ ਸਿੰਘ ਗਾਬੜੀਆ ਕੌਸਲਰ ਵੀ ਸ਼ਾਮਲ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਗਾਬੜੀਆ ਅਤੇ ਸ੍ਰ. ਸ਼ਿਵਾਲਿਕ ਨੇ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਦੇ ਅਮੀਰ ਵਿਰਸੇ ਦੀ ਸੰਭਾਲ ਅਤੇ ਇਸ ਦੀ ਪ੍ਰਫੁੱਲਤਾ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਾਡੀ ਡਿਊਟੀ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੋਂ ਜਾਣੂ ਕਰਵਾਈਏ। ਇਸ ਦੇ ਨਾਲ ਹੀ ਸੱਭਿਆਚਾਰਕ ਵਿਰਾਸਤ ਸੂਬੇ ਵਿਚ ਵਿਰਾਸਤੀ ਸੈਰ ਸਪਾਟੇ ਨੂੰ ਹੁਲਾਰਾ ਦੇਣ ਦਾ ਵੀ ਕੰਮ ਕਰੇਗੀ। ਪੰਜਾਬ ਸਰਕਾਰ ਸੂਬੇ ਵਿੱਚ ਵਿਰਾਸਤੀ ਸੈਰ ਸਪਾਟਾ ਉਤਸ਼ਾਹਿਤ ਕਰਨ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਪੰਜਾਬ ਦੇ ਸੱਭਿਆਚਾਰ ਅਤੇ ਵਿਰਾਸਤ ਦੀ ਸੰਭਾਲ ਅਤੇ ਉਤਸ਼ਾਹਿਤ ਕਰਨ ਦੀ ਇਕ ਕੋਸ਼ਿਸ਼ ਹੈ।ਉਨ੍ਹਾਂ ਕਿਹਾ ਕਿ 15 ਡੱਬਿਆਂ ਵਾਲੀ ਤੀਰਥ ਯਾਤਰਾ ਰੇਲ ਗੱਡੀ ਸ੍ਰੀ ਹਜ਼ੂਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਾਉਣ ਉਪਰੰਤ 24 ਜੁਲਾਈ ਨੂੰ ਵਾਪਸ ਲੁਧਿਆਣਾ ਪਰਤੇਗੀ ਅਤੇ ਪੂਰੀ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਖਾਣੇ, ਰਹਿਣ-ਸਹਿਣ, ਆਉਣ-ਜਾਣ ਆਦਿ ਦੀਆਂ ਸਾਰੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਯੋਜਨਾ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿਚੋਂ 1000 ਸ਼ਰਧਾਲੂਆਂ ਨੂੰ ਲਿਜਾਇਆ ਜਾ ਰਿਹਾ ਹੈ। ਸ਼ਰਧਾਲੂਆਂ ਦੀ ਸਹੂਲਤ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਵੀ ਇਸ ਰੇਲ ਗੱਡੀ ਵਿਚ ਗਏ ਹਨ। ਰੇਲ ਗੱਡੀ ਵਿਚ ਸ਼ਰਧਾਲੂਆਂ ਨੂੰ ਆਡੀਓ ਸੀ.ਡੀਜ਼ ਰਾਹੀਂ ਸ਼ਬਦ ਵੀ ਸੁਣਾਏ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ, ਉਪ ਮੰਡਲ ਮੈਜਿਸਸਟ੍ਰੇਟ ਡਾ. ਰਿਚਾ, ਬਾਬਾ ਅਜੀਤ ਸਿੰਘ, ਸ੍ਰ. ਜਸਪਾਲ ਸਿੰਘ ਗਿਆਸਪੁਰਾ, ਸੁਖਦੇਵ ਸਿੰਘ ਗਿੱਲ ਕੌਸਲਰ, ਸ੍ਰ. ਸੋਹਣ ਸਿੰਘ ਗੋਗਾ, ਸ੍ਰ. ਨਿਰਮਲ ਸਿੰਘ ਐਸ.ਐਸ. ਚੇਅਰਮੈਨ ਪੱਛੜੀਆਂ ਸ੍ਰੈਣੀਆਂ,ਸ੍ਰ. ਰਾਜਾ ਸਿੰਘ ਖੁੱਲਰ, ਸ੍ਰੀ ਰਵਿੰਦਰ ਵਰਮਾ ਅਤੇ ਹੋਰ ਕਈ ਪ੍ਰਮੁੱਖ ਸ਼ਖਸੀਅਤਾਂ ਵੀ ਸ਼ਾਮਿਲ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *