ਨਵਜੋਤ ਸਿੱਧੂ ਕੱਲ੍ਹ ਹੋਣਗੇ ‘ਆਪ’ ‘ਚ ਸ਼ਾਮਲ !

ss1

ਨਵਜੋਤ ਸਿੱਧੂ ਕੱਲ੍ਹ ਹੋਣਗੇ ‘ਆਪ’ ‘ਚ ਸ਼ਾਮਲ !

ਨਵੀਂ ਦਿੱਲੀ: ਬੀਜੇਪੀ ਦੇ ਸਾਬਕਾ ਰਾਜ ਸਭਾ ਮੈਂਬਰ ਨਵਜੋਤ ਸਿੰਘ ਸਿੱਧੂ ਵੀਰਵਾਰ ਨੂੰ ਆਮ ਆਦਮੀ ਪਾਰਟੀ ਦਾ ਝਾੜੂ ਫੜ ਸਕਦੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਿੱਧੂ ਨੂੰ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਦੇ ਮੁੱਦੇ ਉੱਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਦਿੱਲੀ ਅਹਿਮ ਬੈਠਕ ਹੋਈ। ਇਸ ਬੈਠਕ ਵਿੱਚ ਪੂਰੇ ਮਾਮਲੇ ਉੱਤੇ ਵਿਚਾਰ ਵਟਾਂਦਰਾ ਕੀਤਾ।

ਮੀਟਿੰਗ ਵਿੱਚ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ, ਦੁਰਗੇਸ਼ ਪਾਠਕ ਤੇ ਸਾਂਸਦ ਭਗਵੰਤ ਮਾਨ ਸ਼ਾਮਲ ਹੋਏ। ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਨਵੀਂ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰਨਗੇ। ਮੀਟਿੰਗ ਦੌਰਾਨ ਨਵਜੋਤ ਸਿੰਘ ਸਿੱਧੂ ਦੀ ਪਾਰਟੀ ਵਿੱਚ ਭੂਮਿਕਾ ਉੱਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

ਸੂਤਰਾਂ ਅਨੁਸਾਰ ਪਾਰਟੀ ਫ਼ਿਲਹਾਲ ਨਵਜੋਤ ਸਿੱਧੂ ਨੂੰ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੇ ਮੂਡ ਵਿੱਚ ਨਹੀਂ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਨਵਜੋਤ ਸਿੱਧੂ ਨੂੰ ਪਾਰਟੀ ਦੀ ਚੋਣ ਪ੍ਰਚਾਰ ਕੰਪੇਨ ਦਾ ਮੁਖੀ ਬਣਾਇਆ ਜਾ ਸਕਦਾ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *