ss1

ਸਰਕਾਰੀ ਪ੍ਰਾਇਮਰੀ ਸਕੂਲ ਦੀ ਮੈਨੇਜਮੈਂਟ ਕਮੇਟੀ ਦੀ ਚੋਣ

6-3 (2)
ਭਦੌੜ 06 ਮਈ (ਵਿਕਰਾਂਤ ਬਾਂਸਲ) ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਨੈਣੇਵਾਲ ਭਦੌੜ ਵਿਖੇ ਹੈੱਡ ਟੀਚਰ ਪਰਮਜੀਤ ਕੌਰ ਦੀ ਅਗਵਾਈ ਵਿੱਚ ਨਵੀਂ ਸਕੂਲ ਮੈਨੇਜਮੈਂਟ ਕਮੇਟੀ ਦਾ ਗਠਨ ਕੀਤਾ ਗਿਆ। ਜਿਸਦੇ ਵਿੱਚ ਸਰਬਸੰਮਤੀ ਨਾਲ ਗੁਰਤੇਜ ਸਿੰਘ ਤੇਜਾ ਨੂੰ ਚੇਅਰਮੈਨ ਅਤੇ ਮੈਡਮ ਪਰਮਜੀਤ ਕੌਰ ਨੂੰ ਸਕੱਤਰ ਚੁਣਿਆ ਗਿਆ। ਇਸ ਤੋਂ ਕਮੇਟੀ ਵਿੱਚ 9 ਮੈਂਬਰ ਬੱਚਿਆਂ ਦੇ ਮਾਪੇ ਵੀ ਲਏ ਗਏ। ਵਿੱਦਿਅਕ ਮਾਹਿਰ ਆਜ਼ਾਦ ਭੂਸ਼ਣ, ਸਥਾਨਕ ਕੌਂਸਲਰ ਵਕੀਲ ਸਿੰਘ, ਸਮਾਜਸੇਵੀ ਇੰਦਰ ਸਿੰਘ ਭਿੰਦਾ ਨੂੰ ਵੀ ਸਕੂਲ ਮੈਨੇਜਮੈਂਟ ਕਮੇਟੀ ਦਾ ਮੈਂਬਰ ਚੁਣਿਆ ਗਿਆ ਹੈ। ਇਸ ਮੌਕੇ ਚੁਣੀ ਗਈ ਨਵੀਂ ਸਕੂਲ ਮੈਨੇਜਮੈਂਟ ਕਮੇਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲ ਦੀ ਤਰੱਕੀ ਅਤੇ ਬੱਚਿਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਦਿਨ ਰਾਤ ਇੱਕ ਕਰ ਦੇਣਗੇ ਅਤੇ ਕਿਸੇ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

print
Share Button
Print Friendly, PDF & Email

Leave a Reply

Your email address will not be published. Required fields are marked *