ਮਾਈ ਭਾਗੋ ਸਕੀਮ ਤਹਿਤ ਸਾਈਕਲ ਵੰਡੇ

ss1

ਮਾਈ ਭਾਗੋ ਸਕੀਮ ਤਹਿਤ ਸਾਈਕਲ ਵੰਡੇ

26-28 (1) 26-28 (2)
ਰਾਮਪੁਰਾ ਫੂਲ, 25 ਜੁਲਾਈ (ਜਸਵੰਤ ਦਰਦ ਪ੍ਰੀਤ):ਪੰਜਾਬ ਸਰਕਾਰ ਦੀ ਮਾਈ ਭਾਗੋ ਸਕੀਮ ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸਿੰਕਦਰ ਸਿੰਘ ਮਲੂਕਾ ਵੱਲੋਂ ਸਥਾਨਕ ਆਰੀਆ ਸੀਨੀਅਰ ਸਕੈਂਡਰੀ ਸਕੂਲ ਦੀਆਂ ੪੨ ਵਿਦਿਆਰਥਨਾਂ ਨੂੰ ਸਾਇਕਲ ਵੰਡੇ ਗਏ।ਸਕੂਲ ਦੇ ਵਿਹੜੇ ਵਿੱਚ ਰੱਖੇ ਗਏ ਸਾਇਕਲ ਵੰਡ ਸਮਾਰੋਹ ਦੀ ਸ਼ੁਰੂਆਤ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੰਦ ਸਿੰਘ ਸਿੱਧੂ ਨੇ ਸਵਾਗਤੀ ਭਾਸ਼ਣ ਰਾਹੀਂ ਕੀਤੀ।ਇਸ ਦੌਰਾਨ ਸਕੂਲ ਦੇ ਪ੍ਰਿ੍ਰੰਸੀਪਲ ਗੁਰਤੇਜ ਸਿੰਘ ਸੰਧੂ ਨੇ ਸਕੂਲ ਦੀ ਸਲਾਨਾ ਰਿਪੋਰਟ ਪੜ ਕੇ ਸੁਣਾਈ।ਉਹਨਾਂ ਦੱਸਿਆ ਕਿ ਬੀਤੇ ਅਕਾਦਮਿਕ ਵਰੇ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਪੜਾਈ ਅਤੇ ਖੇਡਾਂ ਵਿੱਚ ਵਡਮੁੱਲੀਆਂ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਇਸ ਮੌਕੇ ਆਪਣੇ ਸੰਬੋਧਨ ਵਿੱਚ ਸ੍ਰ: ਮਲੂਕਾ ਨੇ ਕਿਹਾ ਕਿ ਸਿੱਖਿਆ ਹਰ ਇਨਸਾਨ ਵਿਸ਼ੇਸ਼ਕਰ ਲੜਕੀਆਂ ਲਈ ਬੇਹੱਦ ਜਰੂਰੀ ਹੈ।ਉਹਨਾਂ ਕਿਹਾ ਕਿ ਸਰਕਾਰ ਵੱਲੋਂ ਲੜਕੀਆਂ ਨੂੰ ਬਗੈਰ ਕਿਸੇ ਪ੍ਰੇਸ਼ਾਨੀ ਤੋਂ ਸਿੱਖਿਆ ਸਹੂਲਤਾਂ ਮੁਹਇਆ ਕਰਵਾਉਣ ਦੇ ਇਰਾਦੇ ਨਾਲ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੌਕੇ ਸਕੂਲ ਕਮੇਟੀ ਦੇ ਮੈਂਬਰ ਸੁਰਿੰਦਰ ਜੌੜਾ, ਈਸ਼ਵਰ ਗੋਇਲ, ਅਤੇ ਸੁਰੇਸ਼ ਕੁਮਾਰ ਆਦਿ ਵੀ ਹਾਜਰ ਸਨ।

print
Share Button
Print Friendly, PDF & Email