ਸਰਕਾਰ ਵੱਲੋਂ ਕੀਤੇ ਕੰਮ ਸ਼ੋਸਲ ਮੀਡੀਆ ਰਾਹੀਂ ਲੋਕਾਂ ਤੱਕ ਪਹੁੰਚਾਉਣ ਲਈ ਅਕਾਲੀ ਆਗੂਆਂ ‘ਤੇ ਵਰਕਰਾਂ ਦੀ ਮੀਟਿੰਗ ਹੋਈ

ss1

ਸਰਕਾਰ ਵੱਲੋਂ ਕੀਤੇ ਕੰਮ ਸ਼ੋਸਲ ਮੀਡੀਆ ਰਾਹੀਂ ਲੋਕਾਂ ਤੱਕ ਪਹੁੰਚਾਉਣ ਲਈ ਅਕਾਲੀ ਆਗੂਆਂ ‘ਤੇ ਵਰਕਰਾਂ ਦੀ ਮੀਟਿੰਗ ਹੋਈ
ਸ਼ੋਸਲ ਮੀਡੀਆ, ਮੈਸੰਜਰਾਂ ਆਦਿ ‘ਤੇ ਆਪਣੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਦਾ ਦਿੱਤਾ ਸੱਦਾ

6-23

ਤਲਵੰਡੀ ਸਾਬੋ, 6 ਮਈ (ਗੁਰਜੰਟ ਸਿੰਘ ਨਥੇਹਾ)- 9 ਸਾਲਾਂ ਦੇ ਆਪਣੇ ਕਾਰਜਕਾਲ ਦੌਰਾਨ ਅਕਾਲੀ ਭਾਜਪਾ ਗਠਜੋੜ ਸਰਕਾਰ ਵੱਲੋਂ ਕੀਤੇ ਵਿਕਾਸ ਦੇ ਕੰਮਾਂ ਅਤੇ ਸਰਕਾਰ ਵੱਲੋਂ ਪਿਛਲੇ ਸਮਿਆਂ ਦੌਰਾਨ ਸ਼ੁਰੂ ਕੀਤੀਆਂ ਗਈਆਂ ਸਮਾਜ ਭਲਾਈ ਸਕੀਮਾਂ ਤੋਂ ਲੋਕਾਂ ਨੂੰ ਸ਼ੋਸਲ ਮੀਡੀਆ ਰਾਂਹੀ ਜਾਣੂੰ ਕਰਵਾਉਣ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਸਮੇਂ ਤੋਂ ਆਪਣੇ ਆਗੂਆਂ ਤੇ ਵਰਕਰਾਂ ਨੂੰ ਸ਼ੋਸਲ ਮੀਡੀਆ ਤੇ ਸਰਗਰਮ ਕਰਨ ਦੇ ਮੰਤਵ ਤਹਿਤ ਆਰੰਭੀਆਂ ਸਰਗਰਮੀਆਂ ਦੇ ਤਹਿਤ ਅੱਜ ਹਲਕਾ ਤਲਵੰਡੀ ਸਾਬੋ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਇੱਕ ਮੀਟਿੰਗ ਹਲਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਤਲਵੰਡੀ ਸਾਬੋ ਵਿਖੇ ਰੱਖੀ ਗਈ।
ਉਕਤ ਮੀਟਿੰਗ ਵਿੱਚ ਵਿਸ਼ੇਸ ਤੌਰ ‘ਤੇ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਬਠਿੰਡਾ ਦੇ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਵਰਕਰਾਂ ਨੂੰ ਸੰਬੋਧਨ ਦੌਰਾਨ ਸ਼ੋਸਲ ਮੀਡੀਆ, ਮੈਸੰਜਰਾਂ ਆਦਿ ਤੇ ਆਪਣੀਆਂ ਗਤੀਵਿਧੀਆਂ ਨੂੰ ਤੇਜ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਅੱਜ ਲੋੜ ਬਣ ਚੁੱਕੀ ਹੈ ਕਿ ਅਕਾਲੀ ਭਾਜਪ ਗਠਜੋੜ ਸਰਕਾਰ ਵੱਲੋਂ ਬੀਤੇ ਸਮੇਂ ਵਿੱਚ ਕੀਤੇ ਕੰਮਾਂ ਅਤੇ ਚਲਾਈਆਂ ਸਕੀਮਾਂ ਲੋਕਾਂ ਨੂੰ ਯਾਦ ਕਰਵਾਈਆਂ ਜਾਣ ਕਿਉਂਕਿ ਸਰਕਾਰ ਨੇ ਕਿੰਨਾ ਕੰਮ ਕੀਤਾ ਹੈ ਇਹ ਲੋਕ ਜਾਣਦੇ ਨੇ ਪ੍ਰੰਤੂ ਉਨ੍ਹਾਂ ਨੂੰ ਯਾਦ ਕਰਵਾਉਣਾ ਸਾਡਾ ਫਰਜ ਹੈ।ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਪੰਜਾਬ ਹਿਤੈਸ਼ੀ ਕਹਾਉਣ ਦਾ ਦਾਅਵਾ ਕਰਨ ਵਾਲੀਆਂ ਕੁਝ ਪਾਰਟੀਆਂ ਸ਼ੋਸਲ ਮੀਡੀਆ ਤੇ ਗੁੰਮਰਾਹਕੁੰਨ ਪ੍ਰਚਾਰ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੀਆਂ ਹਨ ਇਸਲਈ ਜਰੂਰੀ ਬਣ ਜਾਂਦਾ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਗੁੰਮਰਾਹਕੁਨ ਪ੍ਰਚਾਰ ਤੋਂ ਬਚਾਉਣ ਲਈ ਸ਼ੋਸਲ ਮੀਡੀਆ ਰਾਹੀਂ ਹੀ ਉਨ੍ਹਾਂ ਦਾ ਜਵਾਬ ਦਿੱਤਾ ਜਾਵੇ। ਉਨ੍ਹਾਂ ਨੇ ਆਗੂਆਂ ਨੂੰ ਕਿਹਾ ਕਿ ਉਹ ਹਲਕੇ ਦੇ ਪੇਜ਼ ਸੋਸ਼ਲ ਮੀਡੀਆ ‘ਤੇ ਬਣਾਉਣ ਤੇ ਹਲਕੇ ਦੇ ਲੋਕਾਂ ਨੂੰ ਹਲਕੇ ਅੰਦਰ ਅਤੇ ਪਿੰਡਾਂ ਸ਼ਹਿਰਾਂ ਅੰਦਰ ਬੀਤੇ 9 ਸਾਲਾਂ ਵਿੱਚ ਅਕਾਲੀ ਭਾਜਪਾ ਸਰਕਾਰ ਵੱਲੋਂ ਕੀਤੇ ਕੰਮਾਂ ਤੋਂ ਜਾਣੂੰ ਕਰਵਾਉਣ ਦੇ ਨਾਲ ਨਾਲ ਸਰਕਾਰ ਵੱਲੋਂ ਚਲਾਈਆਂ ਸਕੀਮਾਂ ਬਾਰੇ ਜਾਣਕਾਰੀ ਦੇ ਕੇ ਉਨ੍ਹਾਂ ਨੂੰ ਵਿਰੋਧੀਆਂ ਦੇ ਭੁਲੇਖਾਪਾਊ ਪ੍ਰਚਾਰ ਤੋਂ ਬਚਣ ਲਈ ਪ੍ਰੇਰਿਤ ਕਰਨ।
ਇਸ ਮੌਕੇ ਮੀਟਿੰਗ ਵਿੱਚ ਅਕਾਲੀ ਦਲ ਦੇ ਆਈ. ਟੀ ਵਿੰਗ ਦੇ ਸੀਨੀਅਰ ਆਗੂ ਅਨੂਪ ਕੁਲਾਰ, ਆਈ. ਟੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ, ਯੂਥ ਅਕਾਲੀ ਦਲ ਦੇ ਕੌਮੀ ਸਕੱਤਰ ਸੁਖਬੀਰ ਸਿੰਘ ਚੱਠਾ, ਟਰੱਕ ਯੂਨੀਅਨ ਪ੍ਰਧਾਨ ਅਵਤਾਰ ਮੈਨੂੰਆਣਾ, ਗੁਰਪ੍ਰੀਤ ਮਾਨਸ਼ਾਹੀਆ, ਰਣਜੀਤ ਮਲਕਾਣਾ, ਬਲਵਿੰਦਰ ਗਿੱਲ, ਸੁਰਜੀਤ ਭੱਮ ਚਾਰੇ ਕੌਂਸਲਰ, ਜਗਤਾਰ ਨੰਗਲਾ ਹਲਕਾ ਪ੍ਰਧਾਨ ਬੀ. ਸੀ ਵਿੰਗ, ਆਈ. ਟੀ ਵਿੰਗ ਦੇ ਹਲਕਾ ਪ੍ਰਧਾਨ ਜਗਸੀਰ ਸਿੰਘ, ਅਮਨਦੀਪ ਸੇਖੂ ਉਪ ਚੇਅਰਮੈਨ ਬਲਾਕ ਸੰਮਤੀ, ਹੈਪੀ ਸਰਪੰਚ ਬੰਗੀ, ਹੈਪੀ ਸਰਪੰਚ ਜੀਵਨ ਸਿੰਘ ਵਾਲਾ, ਗੁਰਜੀਵਨ ਸਰਪੰਚ ਗਾਟਵਾਲੀ, ਬਿੱਟੂ ਸਰਪੰਚ ਜੰਬਰ ਬਸਤੀ, ਗੋਬਿੰਦ ਸਰਪੰਚ ਜਗਾ, ਮਲਕੀਤ ਸਰਪੰਚ ਮਾਨਵਾਲਾ, ਯੂਥ ਆਗੂ ਸੁਖਦੀਪ ਕਣਕਵਾਲ, ਗੁਰਮੇਲ ਲਾਲੇਆਣਾ ਤੇ ਚਿੰਟੂ ਜਿੰਦਲ ਆਦਿ ਆਗੂ ਹਾਜ਼ਰ ਸਨ।

print
Share Button
Print Friendly, PDF & Email