ਸਰਕਾਰੀ ਦਫ਼ਤਰਾਂ ਵਿਚ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਲਈ ਕੀਤੀ ਅਚਨਚੇਤ ਚੈਕਿੰਗ

ss1

ਸਰਕਾਰੀ ਦਫ਼ਤਰਾਂ ਵਿਚ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਲਈ ਕੀਤੀ ਅਚਨਚੇਤ ਚੈਕਿੰਗ

ਸਮੇਂ ਸਿਰ ਨਾ ਪੁੱਜਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕੀਤੀ ਸਖ਼ਤ ਤਾੜਨਾ

29-16
ਮਾਨਸਾ, 29 ਅਪ੍ਰੈਲ ( ਰੀਤਵਾਲ ) : ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਵਿਚ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਲਈ ਸਮੇਂ-ਸਮੇਂ ’ਤੇ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ, ਤਾਂ ਜੋ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ ਅਤੇ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਆਏ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿਕੱਤ ਪੇਸ਼ ਨਾ ਆਵੇ। ਇਸੇ ਮੰਤਵ ਤਹਿਤ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਦੇ ਆਦੇਸ਼ਾਂ ’ਤੇ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੰਯਮ ਅਗਰਵਾਲ ਦੀ ਅਗਵਾਈ ਵਿਚ ਐਸ.ਡੀ.ਐਮ. ਮਾਨਸਾ ਸ਼੍ਰੀ ਰਕੇਸ਼ ਕੁਮਾਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਰੂਹੀ ਦੁੱਗ ਅਤੇ ਸਹਾਇਕ ਕਮਿਸ਼ਨਰ (ਜ) ਸ਼੍ਰੀ ਨਿਤਿਸ਼ ਸਿੰਗਲਾ ਨੇ ਸਵੇਰੇ 9 ਵਜੇ ਸਰਕਾਰੀ ਦਫ਼ਤਰਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਦੀ ਅਚਨਚੇਤ ਚੈਕਿੰਗ ਕੀਤੀ।
ਚੈਕਿੰਗ ਦੌਰਾਨ ਦੇਰੀ ਨਾਲ ਆਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ ਨੇ ਸਖ਼ਤੀ ਨਾਲ ਤਾੜਨਾ ਕਰਦਿਆਂ ਕਿਹਾ ਕਿ ਸਰਕਾਰੀ ਦਫ਼ਤਰਾਂ ਦੇ ਅਧਿਕਾਰੀ ਤੇ ਕਰਮਚਾਰੀ ਸਮੇਂ ਸਿਰ ਆਪਣੀ ਹਾਜ਼ਰੀ ਯਕੀਨੀ ਬਣਾਉਣ, ਕਿਉਂਕਿ ਜ਼ਿਲਾ ਪ੍ਰਸ਼ਾਸ਼ਨ ਦਾ ਮੁੱਖ ਮੰਤਵ ਜ਼ਿਲਾ ਵਾਸੀਆਂ ਨੂੰ ਸਮੇਂ ਸਿਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨਾਂ ਕਿਹਾ ਕਿ ਡਿਊਟੀ ਦੌਰਾਨ ਲਾਪ੍ਰਵਾਹੀ ਅਤੇ ਗੈਰ-ਜ਼ਿੰਮੇਵਾਰੀ ਵਾਲਾ ਰਵੱਈਆ ਅਪਣਾਉਣ ਵਾਲਿਆਂ ’ਤੇ ਵੀ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਸ਼੍ਰੀ ਸੰਯਮ ਅਗਰਵਾਲ ਨੇ ਕਿਹਾ ਕਿ ਅਜਿਹੀ ਚੈਕਿੰਗ ਭਵਿੱਖ ਵਿਚ ਵੀ ਜਾਰੀ ਰਹੇਗੀ। ਉਨਾਂ ਨਾਲ ਹੀ ਕਿਹਾ ਕਿ ਸੇਵਾ ਦੇ ਅਧਿਕਾਰੀ ਕਾਨੂੰਨ ਤਹਿਤ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨੀਆਂ ਯਕੀਨੀ ਬਣਾਈਆਂ ਜਾਣ। ਇਸ ਲਈ ਸਮੂਹ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਦਫ਼ਤਰਾਂ ਵਿਚ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਉਣ।

print
Share Button
Print Friendly, PDF & Email

Leave a Reply

Your email address will not be published. Required fields are marked *