ਮਾਣਯੋਗ ਜਿਲਾ ਅਤੇ ਸ਼ੈਸ਼ਨ ਜੱਜ ਰੂਪਨਗਰ ਬਲਵਿੰਦਰ ਸਿੰਘ ਸੰਧੂ ਵੱਲੋਂ ਜ਼ਿਲ੍ਹਾ ਜੇਲ ਦਾ ਅਚਨਚੇਤ ਦੌਰਾ

ss1

ਮਾਣਯੋਗ ਜਿਲਾ ਅਤੇ ਸ਼ੈਸ਼ਨ ਜੱਜ ਰੂਪਨਗਰ ਬਲਵਿੰਦਰ ਸਿੰਘ ਸੰਧੂ ਵੱਲੋਂ ਜ਼ਿਲ੍ਹਾ ਜੇਲ ਦਾ ਅਚਨਚੇਤ ਦੌਰਾ

DSC08608
ਰੂਪਨਗਰ 28 ਜੁਲਾਈ (ਗੁਰਮੀਤ ਮਹਿਰਾ): ਜੇਲ ਪ੍ਰਸਾਸ਼ਨ ਵੱਲੋਂ ਕੈਦੀਆਂ ਅਤੇ ਵਿਚਾਰ ਅਧੀਨ ਬੰਦੀਆਂ ਨੂੰ ਮੁਹੱਈਆ ਕਰਵਾਈਆ ਜਾ ਰਹੀਆਂ ਸਹੂਲਤਾਂ ਅਤੇ ਹੋਰ ਜੇਲ ਪ੍ਰਬੰਧਾ ਦਾ ਜਾਇਜਾ ਲੈਣ ਲਈ ਮਾਣਯੋਗ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਰੂਪਨਗਰ ਸ਼੍ਰੀ ਬਲਵਿੰਦਰ ਸਿੰਘ ਸੰਧੂ ਵੱਲੋਂ ਅੱਜ ਜਿਲ੍ਹਾ ਜੇਲ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਹਨਾ ਦੇ ਨਾਲ਼ ਸ਼੍ਰੀ ਅਜੀਤਪਾਲ ਸਿੰਘ ਸੀ.ਜੇ.ਐਮ ਕਮ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੀ ਹਾਜਰ ਸਨ । ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਰੂਪਨਗਰ ਨੇ ਪੂਰੀ ਜੇਲ ਦਾ ਮੁਆਇਨਾ ਕੀਤਾ ਅਤੇ ਜੇਲ ਪ੍ਰਸਾਸ਼ਨ ਨੂੰ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ ।ਉਹਨਾ ਨੇ ਬੈਰਕਾਂ ਦਾ ਦੌਰਾ ਕਰਕੇ ਬੰਦੀਆਂ ਦਾ ਹਾਲ ਚਾਲ ਪੁੱਛਿਆ।
ਮਾਣਯੋਗ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਰੂਪਨਗਰ ਸ਼੍ਰੀ ਬਲਵਿੰਦਰ ਸਿੰਘ ਸੰਧੂ ਵੱਲੋਂ ਨੇ ਵਿਸੇਤੌਰ ਤੇ ਜੇਲ ਵਿੱਚ ਬਣੇ ਹਸਪਤਾਲ ਦਾ ਨਿਰੀਖਣ ਕੀਤਾ ਅਤੇ ਡਾਕਟਰ ਨੂੰ ਵਧੀਆ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਦੀ ਹਦਾਇਤ ਦਿੱਤੀ ।ਉਹਨਾ ਨੇ ਜ਼ਿਲ੍ਹਾ ਜੇਲ ਵਿੱਚ ਬਣੇ ਲੀਗਲ -ਏਡ ਕਲੀਨਿਕ ਜਿਸ ਦੁਆਰਾ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ ਦੇ ਰਿਕਾਰਡ ਦੀ ਪੜਤਾਲ ਵੀ ਕੀਤੀ ਅਤੇ ਜਰੂਰੀ ਨਿਰਦੇਸ਼ ਦਿੱਤੇ ਕਿ ਕੋਈ ਵੀ ਲੋੜਵੰਦ ਬੰਦੀ ਕਾਨੂੰਨੀ ਸਹਾਇਤਾ ਤੋਂ ਵਾਂਝਾ ਨਾ ਰਹੇ ।ਉਹਨਾ ਨੇ ਜੇਲ ਦੇ ਲੰਗਰ ਹਾਲ ਦਾ ਵਿਸ਼ੇਸ਼ ਮੁਆਇਨਾ ਵੀ ਕੀਤਾ ਅਤੇ ਬਣ ਰਹੇ ਭੋਜਨ ਦਾ ਦੀ ਗਣਵੰਤਾ ਵੀ ਵੇਖੀਾ ।
ਉਨ੍ਹਾਂ ਕਿਹਾ ਕਿ ਬੰਦੀਆਂ ਅਤੇ ਵਿਚਾਰ ਅਧੀਨ ਕੈਦੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਲਈ ਅਤੇ ਜੇਲ ਪ੍ਰਬੰਧਾ ਨੂੰ ਨਿਯਮਾ ਮੁਤਾਬਿਕ ਚੁਸਤ ਦਰੁਸਤ ਰੱਖਣ ਲਈ ਅਜਿਹੇ ਦੌਰੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਮੌਕੇ ਤੇ ਡੀ .ਐਸ. ਪੀ ਜੇਲ ਸ਼੍ਰੀ ਬਲਜੀਤ ਸਿੰਘ,ਸਬ-ਇੰਸਪੈਕਟ ਸ਼੍ਰਦਰਸ਼ਨ ਸਿੰਘ ਆਦਿ ਮੌਜੂਦ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *