ਪਿੰਡ ਮੈਨੂੰਆਣਾ ਦੇ ਲਾਭਪਾਤਰੀਆਂ ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਵੰਡੇ ਕਾਰਡ

ss1

ਪਿੰਡ ਮੈਨੂੰਆਣਾ ਦੇ ਲਾਭਪਾਤਰੀਆਂ ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਵੰਡੇ ਕਾਰਡ

6-34

ਤਲਵੰਡੀ ਸਾਬੋ, 6 ਮਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਤੋਂ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਉਨ੍ਹਾਂ ਦਾ ਲੋੜ ਪੈਣ ‘ਤੇ ਹਸਪਤਾਲਾਂ ਵਿੱਚ ਮੁਫਤ ਇਲਾਜ ਮੁਹੱਈਆ ਕਰਵਾਉਣ ਦੀ ਆਰੰਭੀ ਸਕੀਮ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਹਲਕਾ ਤਲਵੰਡੀ ਸਾਬੋ ਵਿੱਚ ਲਾਭਪਾਤਰੀਆਂ ਨੂੰ ਕਾਰਡ ਪਿੰਡਾਂ ਵਿੱਚ ਤਕਸੀਮ ਕਰਨ ਦੀਆਂ ਹਲਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੀਆਂ ਹਦਾਇਤਾਂ ਤੇ ਪਿੰਡ-ਪਿੰਡ ਉਕਤ ਕਾਰਡ ਵੰਡਣ ਦੀ ਮੁਹਿੰਮ ਜੋਰ-ਸ਼ੋਰ ਨਾਲ ਚੱਲ ਰਹੀ ਹੈ।
ਇਸੇ ਕੜੀ ਤਹਿਤ ਅੱਜ ਹਲਕੇ ਦੇ ਪਿੰਡ ਮੈਨੂੰਆਣਾ ਵਿੱਚ ਪਿੰਡ ਦੇ ਵਸਨੀਕ ਅਤੇ ਟਰੱਕ ਯੂਨੀਅਨ ਤਲਵੰਡੀ ਸਾਬੋ ਦੇ ਪ੍ਰਧਾਨ ਅਵਤਾਰ ਮੈਨੂੰਆਣਾ ਮੈਂਬਰ ਜਿਲ੍ਹਾ ਪੁਲਿਸ ਐਡਵਾਇਜਰੀ ਕਮੇਟੀ ਵੱਲੋਂ ਪਿੰਡ ਦੇ ਡਿੱਪੂ ਹੋਲਡਰ ਦੀ ਮਦੱਦ ਨਾਲ ਤਕਸੀਮ ਕੀਤੇ ਗਏ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਧਾਨ ਅਵਤਾਰ ਮੈਨੂੰਆਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਉਕਤ ਸਕੀਮ ਰਾਹੀਂ ਨੀਲੇ ਕਾਰਡ ਧਾਰਕ ਜਿੱਥੇ ਸਾਰੇ ਸਰਕਾਰੀ ਹਸਪਤਾਲਾਂ ਜਾਂ ਸਰਕਾਰ ਵੱਲੋਂ ਚੁਣੇ ਪ੍ਰਾਈਵੇਟ ਹਸਪਤਾਲਾਂ ਵਿੱਚ ਪੰਜਾਹ ਹਜ਼ਾਰ ਰੁਪਏ ਤੱਕ ਦਾ ਮੁਫਤ ਇਲਾਜ ਕਰਵਾ ਸਕਦੇ ਹਨ ਉੱਥੇ ਹੁਣ ਇਸ ਸਕੀਮ ਨੂੰ ਕਿਸਾਨਾਂ, ਵਪਾਰੀਆਂ ਤੇ ਹੋਰ ਤਬਕਿਆਂ ਲਈ ਵੀ ਲਾਗੂ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਪਿੰਡ ਦੇ ਮੋਹਤਬਰ ਆਗੂ ਵੀ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *