ਵਿਆਹੁਤਾ ਔਰਤ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ

ss1

ਵਿਆਹੁਤਾ ਔਰਤ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ
ਪਤੀ ਤੇ ਸੱਸ ਖਿਲਾਫ ਕੇਸ ਦਰਜ

SAMSUNG CAMERA PICTURES
SAMSUNG CAMERA PICTURES

ਭਿੱਖੀਵਿੰਡ 29 ਅਪ੍ਰੈਲ (ਹਰਜਿੰਦਰ ਸਿੰਘ ਗੋਲ੍ਹਣ)-ਪਿੰਡ ਭਿੱਖੀਵਿੰਡ ਵਿਖੇ ਬੀਤੀ ਰਾਤ ਵਿਆਹੁਤਾ ਔਰਤ ਵੱਲੋਂ ਫਾਹਾ ਲੈ ਕੇ ਆਤਮ ਹੱਤਿਆ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਥਾਣਾ ਭਿੱਖੀਵਿੰਡ ਵਿਖੇ ਮ੍ਰਿਤਕ ਔਰਤ ਕੰਵਲਜੀਤ ਕੌਰ ਦੇ ਪਿਤਾ ਬਲਕਾਰ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਕੱਕੜ ਮੰਜ ਥਾਣਾ ਲੋਪੋਕੇ ਨੇ ਦਿੱਤੀ ਦਰਖਾਸਤ ਵਿੱਚ ਦੱਸਿਆ ਹੈ ਕਿ ਮੇਰੀ ਲੜਕੀ ਕੰਵਲਜੀਤ ਕੌਰ (22) ਦਾ ਵਿਆਹ ਦੋਂ ਸਾਲ ਪਹਿਲਾਂ ਗੁਰਸੇਵਕ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਪਿੰਡ ਭਿੱਖੀਵਿੰਡ (ਵਾੜਾ) ਨਾਲ ਹੋਇਆ ਸੀ ਅਤੇ ਲੜਕੀ ਦੀ ਸੱਸ ਦਲਬੀਰ ਕੌਰ, ਪਤੀ ਗੁਰਸੇਵਕ ਸਿੰਘ ਦਾਜ ਦੀ ਖਾਤਰ ਕੰਵਲਜੀਤ ਕੌਰ ਨੂੰ ਅਕਸਰ ਤੰਗ ਪ੍ਰੇਸ਼ਾਨ ਕਰਦੇ ਸਨ। ਜਿਸ ਤੋਂ ਤੰਗ ਆ ਕੇ ਕੰਵਲਜੀਤ ਕੌਰ ਨੇ ਬੀਤੀ ਰਾਤ ਆਪਣੇ ਸਹੁਰੇ ਘਰ ਵਿਖੇ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਬਲਕਾਰ ਸਿੰਘ ਨੇ ਇਹ ਵੀ ਕਿਹਾ ਕਿ ਪਹਿਲਾਂ ਵੀ ਕਈ ਵਾਰ ਦਾਜ ਦੀ ਖਾਤਰ ਝਗੜਾ ਹੋਇਆ ਸੀ ਤਾਂ ਰਿਸ਼ਤੇਦਾਰਾਂ ਨੂੰ ਵਿੱਚ ਪਾ ਕੇ ਨਿਬੇੜਿਆ ਗਿਆ ਸੀ। ਇਸ ਕੇਸ ਦੀ ਜਾਂਚ ਕਰ ਰਹੇ ਪੁਲਿਸ ਥਾਣਾ ਭਿੱਖੀਵਿੰਡ ਦੇ ਏ.ਐਸ.ਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੰਵਲਜੀਤ ਕੌਰ ਦੇ ਪਿਤਾ ਬਲਕਾਰ ਸਿੰਘ ਦੇ ਬਿਆਨਾਂ ‘ਤੇ ਪਤੀ ਗੁਰਸੇਵਕ ਸਿੰਘ ਪੁੱਤਰ ਕਾਰਜ ਸਿੰਘ, ਸੱਸ ਦਲਬੀਰ ਕੌਰ ਦੇ ਖਿਲਾਫ ਮੁਕੱਦਮਾ ਨੰਬਰ 58 ਮਿਤੀ 29-4-2016 ਧਾਰਾ 304 ਬੀ, 34 ਆਈ.ਪੀ.ਸੀ ਦੇ ਅਧੀਨ ਕੇਸ ਦਰਜ ਕਰਕੇ ਲਾਸ਼ ਨੂੰ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਗਿਆ ਹੈ ਤੇ ਪੋਸਟ ਮਾਰਟਮ ਕਰਨ ਉਪਰੰਤ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਪੁਲਿਸ ਥਾਣਾ ਭਿੱਖੀਵਿੰਡ ਵਿਖੇ ਮੌਕੇ `ਤੇ ਮੌਜੂਦ ਮ੍ਰਿਤਕ ਦੀ ਸੱਸ ਦਲਬੀਰ ਕੌਰ ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਜਦੋਂ ਕੰਵਲਜੀਤ ਕੌਰ ਨੇ ਆਤਮ ਹੱਤਿਆ ਕੀਤੀ ਤਾਂ ਉਸ ਸਮੇਂ ਮੈਂ ਤੇ ਮੇਰਾ ਲੜਕਾ ਜਾਹਰਾ ਪੀਰ ਵਿਖੇ ਮੌਜੂਦ ਸੀ।

print

Share Button
Print Friendly, PDF & Email

Leave a Reply

Your email address will not be published. Required fields are marked *