ਡੀ.ਸੀ.ਦਫਤਰ ਯੂਨੀਅਨ ਐਸ.ਏ.ਐਸ.ਨਗਰ ਵੱਲੋਂ ਪੰਜਾਬ ਬਾਡੀ ਦੇ ਸੱਦੇ ਤੇ ਆਪਣੀਆਂ ਮੰਗਾਂ ਸਬੰਧੀ ਕਾਲੇ ਬਿੱਲੇ ਲਾ ਕੇ ਰੋਸ ਦਾ ਪ੍ਰਦਰਸ਼ਨ ਕੀਤਾ

ss1

ਡੀ.ਸੀ.ਦਫਤਰ ਯੂਨੀਅਨ ਐਸ.ਏ.ਐਸ.ਨਗਰ ਵੱਲੋਂ ਪੰਜਾਬ ਬਾਡੀ ਦੇ ਸੱਦੇ ਤੇ ਆਪਣੀਆਂ ਮੰਗਾਂ ਸਬੰਧੀ ਕਾਲੇ ਬਿੱਲੇ ਲਾ ਕੇ ਰੋਸ ਦਾ ਪ੍ਰਦਰਸ਼ਨ ਕੀਤਾ

6-37 (1)

ਚੰਡਗਿੜ (ਧਰਮਵੀਰ ਨਾਗਪਾਲ) ਡੀ.ਸੀ.ਦਫਤਰ ਯੂਨੀਅਨ ਐਸ.ਏ.ਐਸ.ਨਗਰ ਵੱਲੋਂ ਪੰਜਾਬ ਬਾਡੀ ਦੇ ਸੱਦੇ ਤੇ ਆਪਣੀਆਂ ਮੰਗਾਂ ਸਬੰਧੀ ਕਾਲੇ ਬਿੱਲੇ ਲਾ ਕੇ ਰੋਸ ਦਾ ਪ੍ਰਦਰਸ਼ਨ ਕੀਤਾ। ਇਹ ਫੈਸਲਾ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਲੰਬੇ ਸਮੇਂ ਤੋਂ ਲਾਏ ਜਾ ਰਹੇ ਲਾਰਿਆਂ ਤੋਂ ਤੰਗ ਆ ਕੇ ਅੱਜ ਫਿਰ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਹਨਾਂ ਵਿੱਚ ਮੁੱਖ ਮੰਗਾਂ 14-08-1995 ਦੇ ਨਾਰਮ ਮੁਤਾਬਕ ਡੀ.ਸੀ. ਦਫਤਰਾਂ ਵਿੱਚ ਸਟਾਫ ਦਾ ਪ੍ਰਬੰਧ, ਪੇ ਕਮੀਸ਼ਨ ਲਾਗੂ ਕਰਨਾ, ਰਹਿੰਦੀ ਮਹਿੰਗਾਈ ਭੱਤੇ ਦੀ ਕਿਸ਼ਤ ਦਾ ਭੁਗਤਾਨ ਕਰਨਾ, ਨਵੀਂ ਭਰਤੀ ਕੀਤੇ ਜਾਣ ਵਾਲੇ ਕਰਮਚਾਰੀਆਂ ਨੂੰ ਪ੍ਰੋਬੇਸ਼ਨ ਦੌਰਾਨ ਕੇਵਲ ਮੁੱਢਲੀ ਤਨਖਾਹ ਤੇ ਹੀ ਕੰਮ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਵਾਪਸ ਲੈਣੇ, 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਲਾਗੂ ਕਰਨਾ ਆਦਿ ਮੁੱਦੇ ਵਿਚਾਰੇ ਗਏ। ਜੇਕਰ ਹੁਣ ਵੀ ਸਰਕਾਰ ਵੱਲੋਂ ਇਹ ਮੰਗਾਂ ਮੰਨਣ ਸਬੰਧੀ ਟਾਲ ਮਟੋਲ ਵਾਲਾ ਵਤੀਰਾ ਜਾਰੀ ਰੱਖਿਆ ਤਾਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਸ੍ਰੀ ਹਰਮਿੰਦਰ ਸਿੰਘ ਚੀਮਾ ਜਨਰਲ ਸਕੱਤਰ, ਸ੍ਰੀਮਤੀ ਸੁਨੀਤਾ ਸ਼ਰਮਾ ਸੀਨੀਅਰ ਮੀਤ ਪ੍ਰਧਾਨ, ਪੰਕਜ ਕੁਮਾਰ ਮੀਤ ਪ੍ਰਧਾਨ, ਮੁਨੀਸ਼ ਕੁਮਾਰ ਪ੍ਰੈਸ ਸਕੱਤਰ ਤੋਂ ਇਲਾਵਾ ਸਮੂਹ ਕਰਮਚਾਰੀ ਹਾਜ਼ਰ ਹੋਏ।
ਇਸ ਤੋਂ ਇਲਾਵਾ ਸ੍ਰੀਮਤੀ ਸੁਨੀਤਾ ਸ਼ਰਮਾ ਸੀਨੀਅਰ ਮੀਤ ਪ੍ਰਧਾਨ ਨੂੰ ਕਾਰਜਕਾਰੀ ਪ੍ਰਧਾਨ ਦਾ ਵੀ ਵਾਧੂ ਚਾਰਜ਼ ਦਿੱਤਾ ਗਿਆ।

print
Share Button
Print Friendly, PDF & Email